12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਪਿੰਡ ਸੁਨਿਆਰਹੇੜੀ ਦੇ ਕਈ ਪਰਿਵਾਰ ‘ਆਪ’ ’ਚ ਸ਼ਾਮਿਲ

ਸਨੌਰ, 11 ਸਤੰਬਰ (ਸੋਖਲ)- ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਹਲਕੇ ਵਿਚ ਕਰਵਾਏ ਜਾ ਰਹੇ ਬੇਮਿਸਾਲ ਵਿਕਾਸ ਕਾਰਜਾਂ ਸਦਕਾ ਪਿੰਡ ਸੁਨਿਆਰਹੇੜੀ ਵਿਖੇ ਵਿਰੋਧੀ ਧਿਰਾਂ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਦਰਜਨਾਂ ਪਰਿਵਾਰ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਹਡਾਣਾ ਦੀ ਮੌਜੂਦਗੀ ਵਿਚ ‘ਆਪ’ ਦਾ ਪੱਲਾ ਫੜ ਗਏ। ਪਿੰਡ ਪਹੁੰਚਣ ’ਤੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਨਵੇਂ ਸ਼ਾਮਲ ਹੋਏ ਸਮੂਹ ਸਾਥੀਆਂ ਦਾ ਸਿਰੋਪਾਓ ਪਾ ਕੇ ਪਾਰਟੀ ਪਰਿਵਾਰ ਵਿਚ ਨਿੱਘਾ ਸਵਾਗਤ ਕੀਤਾ।

ਅਜੀਤ ਡੈਸਕ 12-09-2026
ਸਨੌਰ, 11 ਸਤੰਬਰ (ਸੋਖਲ)- ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਹਲਕੇ ਵਿਚ ਕਰਵਾਏ ਜਾ ਰਹੇ ਬੇਮਿਸਾਲ ਵਿਕਾਸ ਕਾਰਜਾਂ ਸਦਕਾ ਪਿੰਡ ਸੁਨਿਆਰਹੇੜੀ ਵਿਖੇ ਵਿਰੋਧੀ ਧਿਰਾਂ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਦਰਜਨਾਂ ਪਰਿਵਾਰ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਹਡਾਣਾ ਦੀ ਮੌਜੂਦਗੀ ਵਿਚ ‘ਆਪ’ ਦਾ ਪੱਲਾ ਫੜ ਗਏ। ਪਿੰਡ ਪਹੁੰਚਣ ’ਤੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਨਵੇਂ ਸ਼ਾਮਲ ਹੋਏ ਸਮੂਹ ਸਾਥੀਆਂ ਦਾ ਸਿਰੋਪਾਓ ਪਾ ਕੇ ਪਾਰਟੀ ਪਰਿਵਾਰ ਵਿਚ ਨਿੱਘਾ ਸਵਾਗਤ ਕੀਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਆਖਿਆ ਕਿ ਅੱਜ ਪੰਜਾਬ ਦਾ ਹਰ ਵਰਗ ਮਾਨ ਸਰਕਾਰ ਦੀ ਇਮਾਨਦਾਰ ਅਤੇ ਲੋਕ-ਹਿੱਤੂ ਕਾਰਜਸ਼ੈਲੀ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹੈ। ਉਨ੍ਹਾਂ ਕਿਹਾ ਕਿ ਪਿੰਡ ਸੁਨਿਆਰਹੇੜੀ ਦੇ ਪਰਿਵਾਰਾਂ ਵੱਲੋਂ ਆਮ ਆਦਮੀ ਪਾਰਟੀ ‘ਤੇ ਪ੍ਰਗਟਾਇਆ ਗਿਆ ਇਹ ਅਥਾਹ ਵਿਸ਼ਵਾਸ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਲੋਕ ਰਵਾਇਤੀ ਰਾਜਨੀਤੀ ਨੂੰ ਪੂਰੀ ਤਰ੍ਹਾਂ ਨਕਾਰ ਚੁੱਕੇ ਹਨ ਅਤੇ ਹਲਕਾ ਸਨੌਰ ਦੇ ਹਰ ਪਿੰਡ ਵਿਚ ‘ਆਪ’ ਦਾ ਆਧਾਰ ਦਿਨ-ਬ-ਦਿਨ ਹੋਰ ਮਜ਼ਬੂਤ ਹੁੰਦਾ ਜਾ ਰਿਹਾ ਹੈ। ਇਸ ਮੌਕੇ ਸ਼ਾਮਲ ਹੋਏ ਆਗੂਆਂ ਨੇ ਵੀ ਭਰੋਸਾ ਦਿੱਤਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਰਾਮ ਇੰਦਰ ਸਿੰਘ ਜਮਨਾ, ਬਲਵਿੰਦਰ ਸਿੰਘ, ਗੁਰਜੰਟ ਸਿੰਘ ਮੈਂਬਰ ਬਲਾਕ ਸੰਮਤੀ, ਜਗਜੀਤ ਸਿੰਘ ਬਲਾਕ ਪ੍ਰਧਾਨ, ਗੁਰਮੀਤ ਸਿੰਘ ਮੈਂਬਰ ਬਲਾਕ ਸੰਮਤੀ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਦੋ ਔਰਤਾਂ ਸਮੇਤ ਤਿੰਨ ਵਿਅਕਤੀਆਂ ਦੀ ਸੜਕ ਹਾਦਸੇ ’ਚ ਮੌਤ ਅਗਲੀ ਖ਼ਬਰ ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਡੀਕਲ ਟੈਕਨਾਲੋਜੀ ਵਿਖੇ ਗੈਸਟ ਲੈਕਚਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।