12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਪੁਲਿਸ ਵਲੋਂ ਦੋ ਪਿੰਡਾਂ ’ਚ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ

ਸਮਾਣਾ, 11 ਸਤੰਬਰ (ਸਾਹਿਬ ਸਿੰਘ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਮਾਣਾ ਪੁਲਿਸ ਵਲੋਂ ਪੁਲਿਸ ਉਪ-ਕਪਤਾਨ ਸਮਾਣਾ ਫਤਿਹ ਸਿੰਘ ਬਰਾੜ ਦੀ ਨਿਗਰਾਨੀ ਹੇਠ ਵੱਖ-ਵੱਖ ਪਿੰਡਾਂ ਵਿਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। ਪੁਲਿਸ ਵਲੋਂ ਥਾਣਾ ਸ਼ਹਿਰੀ ਸਮਾਣਾ ਅਧੀਨ ਪੈਂਦੇ ਪਿੰਡ ਮੁਰਾਦਪੁਰਾ ਅਤੇ ਥਾਣਾ ਪਸਿਆਣਾ ਅਧੀਨ ਪੈਂਦੇ ਪਿੰਡ ਸ਼ੇਰਮਾਜਰਾ ਵਿਚ ਵਿਸ਼ੇਸ਼ ਤੌਰ ’ਤੇ ਤਲਾਸ਼ੀ ਮਹਿੰਮ ਚਲਾਈ ਗਈ।

ਅਜੀਤ ਡੈਸਕ 12-09-2026
ਸਮਾਣਾ, 11 ਸਤੰਬਰ (ਸਾਹਿਬ ਸਿੰਘ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਮਾਣਾ ਪੁਲਿਸ ਵਲੋਂ ਪੁਲਿਸ ਉਪ-ਕਪਤਾਨ ਸਮਾਣਾ ਫਤਿਹ ਸਿੰਘ ਬਰਾੜ ਦੀ ਨਿਗਰਾਨੀ ਹੇਠ ਵੱਖ-ਵੱਖ ਪਿੰਡਾਂ ਵਿਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। ਪੁਲਿਸ ਵਲੋਂ ਥਾਣਾ ਸ਼ਹਿਰੀ ਸਮਾਣਾ ਅਧੀਨ ਪੈਂਦੇ ਪਿੰਡ ਮੁਰਾਦਪੁਰਾ ਅਤੇ ਥਾਣਾ ਪਸਿਆਣਾ ਅਧੀਨ ਪੈਂਦੇ ਪਿੰਡ ਸ਼ੇਰਮਾਜਰਾ ਵਿਚ ਵਿਸ਼ੇਸ਼ ਤੌਰ ’ਤੇ ਤਲਾਸ਼ੀ ਮਹਿੰਮ ਚਲਾਈ ਗਈ। ਇਸ ਦੌਰਾਨ ਪੁਲਿਸ ਟੀਮਾਂ ਨੇ ਪਿੰਡਾਂ ਦੇ ਵੱਖ-ਵੱਖ ਹਿੱਸਿਆਂ ਅਤੇ ਸ਼ੱਕੀ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਪੁਲਿਸ ਉਪ-ਕਪਤਾਨ ਫਤਿਹ ਸਿੰਘ ਬਰਾੜ ਦੀ ਅਗਵਾਈ ਹੇਠ ਕੀਤੀ ਗਈ ਇਸ ਕਾਰਵਾਈ ਦਾ ਮੁੱਖ ਉਦੇਸ਼ ਨਸ਼ਾ ਤਸਕਰੀ ਅਤੇ ਨਸ਼ਿਆਂ ਦੀ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਠੱਲ ਪਾਉਣਾ ਅਤੇ ਨਸ਼ਿਆਂ ਨਾਲ ਜੁੜੇ ਵਿਅਕਤੀਆਂ ’ਤੇ ਸਿਕੰਜਾ ਕੱਸਣਾ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ ਅਤੇ ਨਸ਼ਾ ਵੇਚਣ ਜਾਂ ਤਸਕਰੀ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਸ. ਬਰਾੜ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਨਸ਼ਿਆਂ ਦੀ ਵਿਕਰੀ ਜਾਂ ਤਸਕਰੀ ਸਬੰਧੀ ਕੋਈ ਜਾਣਕਾਰੀ ਮਿਲਣ ’ਤੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਤਾਂ ਜੋ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਂਝੇ ਯਤਨ ਕੀਤੇ ਜਾ ਸਕਣ।
ਪਿਛਲੀ ਖ਼ਬਰ ਨਟਾਸ ਨੇ ਮਾਸਿਕ ਗਾਰਡਨ ਸਮਰ ਥੀਏਟਰ ਫੈਸਟੀਵਲ ਕਰਵਾਇਆ ਅਗਲੀ ਖ਼ਬਰ ਹਲਕਾ ਸਨੌਰ ਦਾ ਹਰ ਪਰਿਵਾਰ ਮੇਰਾ ਆਪਣਾ ਪਰਿਵਾਰ- ਇੰਦਰਪ੍ਰੀਤ ਕੌਰ ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।