ਯੂਨੀਵਰਸਿਟੀ ਕਾਲਜ ਘਨੌਰ ’ਚ ਕੰਟਰੈਕਟ ਅਧਿਆਪਕਾਂ ਦਾ ਧਰਨਾ
ਘਨੌਰ, 12 ਸਤੰਬਰ (ਸਰਦਾਰਾ ਸਿੰਘ ਲਾਛੜੂ)- ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰ ਐਸੋਸੀਏਸ਼ਨ ਦੇ ਸੱਦੇ ’ਤੇ ਯੂਨੀਵਰਸਿਟੀ ਕਾਲਜ, ਘਨੌਰ ਸਮੇਤ ਸਾਰੇ ਕਾਂਸਟੀਚੂਐਂਟ ਕਾਲਜ, ਨੇਬਰਹੁੱਡ ਕੈਂਪਸ ਤੇ ਰੀਜਨਲ ਸੈਂਟਰ ਬੰਦ ਰੱਖੇ ਗਏ। ਕਾਲਜ ’ਚ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਹੱਕੀ ਹੱਕ ਨਾ ਮੰਨਣ ਦੇ ਵਿਰੋਧ ’ ਚ ਧਰਨਾ ਦਿੱਤਾ ਗਿਆ।
ਘਨੌਰ, 12 ਸਤੰਬਰ (ਸਰਦਾਰਾ ਸਿੰਘ ਲਾਛੜੂ)- ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰ ਐਸੋਸੀਏਸ਼ਨ ਦੇ ਸੱਦੇ ’ਤੇ ਯੂਨੀਵਰਸਿਟੀ ਕਾਲਜ, ਘਨੌਰ ਸਮੇਤ ਸਾਰੇ ਕਾਂਸਟੀਚੂਐਂਟ ਕਾਲਜ, ਨੇਬਰਹੁੱਡ ਕੈਂਪਸ ਤੇ ਰੀਜਨਲ ਸੈਂਟਰ ਬੰਦ ਰੱਖੇ ਗਏ। ਕਾਲਜ ’ਚ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਹੱਕੀ ਹੱਕ ਨਾ ਮੰਨਣ ਦੇ ਵਿਰੋਧ ’ ਚ ਧਰਨਾ ਦਿੱਤਾ ਗਿਆ। ਐਸੋਸੀਏਸ਼ਨ ਦੀ ਪ੍ਰਧਾਨ ਡਾ. ਤਰਨਜੀਤ ਕੌਰ ਨੇ ਕਿਹਾ ਕਿ ਯੂਨੀਵਰਸਿਟੀ ਨੇ ਨਵੰਬਰ 2022 ’ਚ ਯੂ.ਜੀ.ਸੀ. ਰੈਗੂਲੇਸ਼ਨ 2018 ਸਿੰਡੀਕੇਟ ’ਚ ਪਾਸ ਕਰਕੇ ਸਾਰੇ ਅਧਿਆਪਕਾਂ ’ਤੇ ਲਾਗੂ ਕੀਤਾ ਪਰ ਕੰਟਰੈਕਟ ਅਧਿਆਪਕਾਂ ’ਤੇ ਲਾਗੂ ਨਹੀਂ ਕੀਤਾ। ਉਨ੍ਹਾਂ ਮੰਗ ਕੀਤੀ ਕਿ ਅਪ੍ਰੈਲ 2026 ’ਚ ਮਾਣਯੋਗ ਹਾਈਕੋਰਟ ਵਲੋਂ ਕੰਟਰੈਕਟ ਅਧਿਆਪਕਾਂ ਦੇ ਹੱਕ ’ਚ ਆਏ ਫੈਸਲੇ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ। ਡਾ. ਰਵਿੰਦਰ ਰਵੀ ਨੇ ਕਿਹਾ ਕਿ ਡਾਇਰੈਕਟਰ ਕਾਂਸਟੀਚੂਐਂਟ ਕਾਲਜਾਂ ਵਲੋਂ ਐਸੋਸੀਏਸ਼ਨ ਦੇ ਵਫ਼ਦ ਦਾ ਕੀਤਾ ਗਿਆ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪ੍ਰਸ਼ਾਸਨ ਮਾਫ਼ੀ ਮੰਗੇ। ਉਨ੍ਹਾਂ ਕਿਹਾ ਕਿ 18 ਅਗਸਤ 2026 ਤੋਂ ਵਾਈਸ ਚਾਂਸਲਰ ਦਫ਼ਤਰ ਅੱਗੇ ਲਗਾਤਾਰ ਧਰਨਾ ਚੱਲ ਰਿਹਾ ਹੈ, ਜਿਸ ਦਾ ਜ਼ਿੰਮੇਵਾਰ ਪ੍ਰਸ਼ਾਸਨ ਹੈ। ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਪ੍ਰੋ. ਗੁਰਵਿੰਦਰ ਸਿੰਘ, ਡਾ. ਪਾਇਲ, ਪ੍ਰੋ. ਆਦਰਸ਼ਪਾਲ ਅਤੇ ਸਮੂਹ ਵਿਦਿਆਰਥੀਆਂ ਨੇ ਸਹਿਯੋਗ ਦਿੱਤਾ। ਵਿਦਿਆਰਥੀਆਂ ਨੇ ਵੀ ਸੰਘਰਸ਼ ’ਚ ਪੂਰਾ ਸਾਥ ਦੇਣ ਦਾ ਐਲਾਨ ਕੀਤਾ।