13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸੂਬਾ ਸਰਕਾਰ ਦੇ ਬਿਜਲੀ ਪ੍ਰਬੰਧ ਦੇ ਵਾਅਦੇ ਝੂਠੇ ਨਿਕਲੇ - ਧਰਮਸੋਤ

ਭਾਦਸੋਂ, 12 ਸਤੰਬਰ (ਗੁਰਬਖਸ਼ ਸਿੰਘ ਬੜੈਚ)-ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਨੇ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਬਿਜਲੀ ਦੇ ਖੇਤਰ ’ਚ ਵੱਡੇ ਬਦਲਾਅ ਅਤੇ ਕ੍ਰਾਂਤੀ ਲਿਆਉਣ ਦੇ ਕੀਤੇ ਜਾ ਰਹੇ ਦਾਅਵਿਆਂ ’ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਦੇ ਹੋਰ ਕਥਿਤ ਬਦਲਾਆਂ ਦੀ ਤਰ੍ਹਾਂ ਬਿਜਲੀ ਕ੍ਰਾਂਤੀ ਦੇ ਦਾਅਵਿਆਂ ਦੀ ਵੀ ਫੂਕ ਨਿਕਲ ਚੁੱਕੀ ਹੈ। ਕਿਸਾਨਾਂ ਦੇ ਨਾਲ-ਨਾਲ ਸ਼ਹਿਰੀ ਅਤੇ ਪਿੰਡਾਂ ਦੇ ਖਪਤਕਾਰ ਵੀ ਬਿਜਲੀ ਦੀ ਮਾੜੀ ਸਪਲਾਈ ਤੋਂ ਪਰੇਸ਼ਾਨ ਹਨ।

ਗੱਲਬਾਤ ਕਰਦੇ ਹੋਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨਾਲ ਗੁਰਪ੍ਰੀਤ ਸਿੰਘ ਜਾਤੀਵਾਲ ਬਲਾਕ ਕਾਂਗਰਸ ਪ੍ਰਧਾਨ ਸਰਕਲ ਭਾਦਸੋਂ। ਅਜੀਤ ਤਸਵੀਰ 13-09-2026
ਭਾਦਸੋਂ, 12 ਸਤੰਬਰ (ਗੁਰਬਖਸ਼ ਸਿੰਘ ਬੜੈਚ)-ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਨੇ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਬਿਜਲੀ ਦੇ ਖੇਤਰ ’ਚ ਵੱਡੇ ਬਦਲਾਅ ਅਤੇ ਕ੍ਰਾਂਤੀ ਲਿਆਉਣ ਦੇ ਕੀਤੇ ਜਾ ਰਹੇ ਦਾਅਵਿਆਂ ’ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਦੇ ਹੋਰ ਕਥਿਤ ਬਦਲਾਆਂ ਦੀ ਤਰ੍ਹਾਂ ਬਿਜਲੀ ਕ੍ਰਾਂਤੀ ਦੇ ਦਾਅਵਿਆਂ ਦੀ ਵੀ ਫੂਕ ਨਿਕਲ ਚੁੱਕੀ ਹੈ। ਕਿਸਾਨਾਂ ਦੇ ਨਾਲ-ਨਾਲ ਸ਼ਹਿਰੀ ਅਤੇ ਪਿੰਡਾਂ ਦੇ ਖਪਤਕਾਰ ਵੀ ਬਿਜਲੀ ਦੀ ਮਾੜੀ ਸਪਲਾਈ ਤੋਂ ਪਰੇਸ਼ਾਨ ਹਨ। ਧਰਮਸੌਤ ਨੇ ਕਿਹਾ ਕਿ ਪਿੰਡਾਂ ਵਿਚ ਕਿਸਾਨਾਂ ਨੂੰ ਖੇਤੀਬਾੜੀ ਲਈ ਲੋੜੀਂਦੀ ਬਿਜਲੀ ਸਪਲਾਈ ਸਮੇਂ ਸਿਰ ਨਾ ਮਿਲਣ ਕਾਰਨ ਉਨ੍ਹਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ਵਿਚ ਵੀ ਬਿਜਲੀ ਸਪਲਾਈ ਦੀ ਸਥਿਤੀ ਕੋਈ ਤਸੱਲੀਬਖਸ਼ ਨਹੀਂ ਹੈ, ਕਈ ਥਾਵਾਂ ’ਤੇ ਵਾਰ-ਵਾਰ ਬਿਜਲੀ ਬੰਦ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵਲੋਂ ਬਿਜਲੀ ਸਪਲਾਈ ਨੂੰ ਲੈ ਕੇ ਕੀਤੇ ਗਏ ਵੱਡੇ-ਵੱਡੇ ਦਾਅਵੇ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹਨ। ਧਰਮਸੌਤ ਨੇ ਕਿਹਾ ਕਿ ਸਰਕਾਰ ਨੂੰ ਇਸ਼ਤਿਹਾਰ ਅਤੇ ਬਿਆਨਾਂ ਦੀ ਬਜਾਏ ਬਿਜਲੀ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ।
ਪਿਛਲੀ ਖ਼ਬਰ 23 ਸਤੰਬਰ ਨੂੰ ਮਨਾਇਆ ਜਾਵੇਗਾ ਵਿਸ਼ਵ ਪੰਜਾਬੀ ਦਿਵਸ : ਭੁਪਿੰਦਰ ਸਿੰਘ ਅਗਲੀ ਖ਼ਬਰ ਚੇਅਰਮੈਨ ਹਰਜੀਤ ਗਰੇਵਾਲ ਦਾ ਕਾਂਸਲ ਤੇ ਸਾਥੀਆਂ ਵਲੋਂ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।