15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਵਿਧਾਇਕ ਦੇਵ ਮਾਨ ਗੁਰਦੁਆਰਾ ਮਾਂਡੀ ਸਾਹਿਬ ਵਿਖੇ ਹੋਏ ਨਤਮਸਤਕ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ, ਮਹਾਂਪੁਰਖਾਂ ਤੋਂ ਲਿਆ ਅਸ਼ੀਰਵਾਦ

ਨਾਭਾ, 14 ਸਤੰਬਰ (ਜਗਨਾਰ ਸਿੰਘ ਦੁਲੱਦੀ)- ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਗੁਰਦੁਆਰਾ ਬ੍ਰਹਮ ਅਖਾੜਾ ਮਾਂਡੀ ਸਾਹਿਬ ਵਿਖੇ ਨਤਮਸਤ ਹੋ ਕੇ ਜਿੱਥੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ, ਉੱਥੇ ਸੰਤ ਬਾਬਾ ਗੁਰਵਿੰਦਰ ਸਿੰਘ ਮਾਂਡੀ ਵਾਲਿਆਂ ਤੋਂ ਅਸ਼ੀਰਵਾਦ ਵੀ ਲਿਆ ਗਿਆ। ਉਪਰੰਤ ਗੱਲਬਾਤ ਕਰਦੇ ਹੋਏ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਗੁਰੂ ਘਰ ਨਤਮਸਤਕ ਹੋ ਕੇ ਜਿਥੇ ਮਨ ਨੂੰ ਸ਼ਾਂਤੀ ਅਤੇ ਸਕੂਨ ਮਿਲਦਾ ਹੈ, ਉੱਥੇ ਸੰਤ ਮਹਾਂਪੁਰਖਾਂ ਦੇ ਦਰਸ਼ਨ ਕਰਕੇ ਇਨਸਾਨ ਦਾ ਮਨ ਸੇਵਾ ਭਾਵਨਾ ਲਈ ਕਾਹਲਾ ਪੈਂਦਾ ਹੈ।

ਅਜੀਤ ਡੈਸਕ 15-09-2026
ਨਾਭਾ, 14 ਸਤੰਬਰ (ਜਗਨਾਰ ਸਿੰਘ ਦੁਲੱਦੀ)- ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਗੁਰਦੁਆਰਾ ਬ੍ਰਹਮ ਅਖਾੜਾ ਮਾਂਡੀ ਸਾਹਿਬ ਵਿਖੇ ਨਤਮਸਤ ਹੋ ਕੇ ਜਿੱਥੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ, ਉੱਥੇ ਸੰਤ ਬਾਬਾ ਗੁਰਵਿੰਦਰ ਸਿੰਘ ਮਾਂਡੀ ਵਾਲਿਆਂ ਤੋਂ ਅਸ਼ੀਰਵਾਦ ਵੀ ਲਿਆ ਗਿਆ। ਉਪਰੰਤ ਗੱਲਬਾਤ ਕਰਦੇ ਹੋਏ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਗੁਰੂ ਘਰ ਨਤਮਸਤਕ ਹੋ ਕੇ ਜਿਥੇ ਮਨ ਨੂੰ ਸ਼ਾਂਤੀ ਅਤੇ ਸਕੂਨ ਮਿਲਦਾ ਹੈ, ਉੱਥੇ ਸੰਤ ਮਹਾਂਪੁਰਖਾਂ ਦੇ ਦਰਸ਼ਨ ਕਰਕੇ ਇਨਸਾਨ ਦਾ ਮਨ ਸੇਵਾ ਭਾਵਨਾ ਲਈ ਕਾਹਲਾ ਪੈਂਦਾ ਹੈ। ਵਿਧਾਇਕ ਦੇਵ ਮਾਨ ਨੇ ਕਿਹਾ ਕਿ ਗੁਰਦੁਆਰਾ ਬ੍ਰਹਮ ਅਖਾੜਾ ਮਾਂਡੀ ਸਾਹਿਬ ਵਿਖੇ ਉਹ ਪਹਿਲੀ ਵਾਰ ਆਏ ਹਨ, ਜਦੋਂ ਕਿ ਸੰਤ ਬਾਬਾ ਗੁਰਵਿੰਦਰ ਸਿੰਘ ਮਾਂਡੀ ਵਾਲਿਆਂ ਦੇ ਦਰਸ਼ਨ ਤਾਂ ਉਹ ਅਕਸਰ ਸਮਾਗਮਾਂ ਦੌਰਾਨ ਕਰਦੇ ਰਹਿੰਦੇ ਹਨ। ਇਸ ਮੌਕੇ ਉਨਾਂ ਨਾਲ ਤਜਿੰਦਰ ਸਿੰਘ ਖਹਿਰਾ ਡਾਇਰੈਕਟਰ ਪੰਜਾਬ ਯੂਥ ਡਿਵੈਲਪਮੈਂਟ ਬੋਰਡ, ਭੁਪਿੰਦਰ ਸਿੰਘ ਕੱਲਰ ਮਾਜਰੀ, ਜਸਵੀਰ ਸਿੰਘ ਛਿੰਦਾ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 ਬਿਜਲੀ ਨਾ ਮਿਲਣ ’ਤੇ ਕਿਸਾਨਾਂ ਵਲੋਂ ਐਕਸੀਅਨ ਦਫ਼ਤਰ ਮੂਹਰੇ ਧਰਨਾ ਮੋਟਰਾਂ... ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਦਾ ਬਿਜਲੀ ਡਵੀਜ਼ਨ ਦਫ਼ਤਰ ਬਾਹਰ ਪ੍ਰਦਰਸ਼ਨ ਕਿਸਾਨਾਂ ਨੂੰ ਖੇਤਾਂ ਦੇ ਲਈ ਮਿਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।