15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਪੰਜਾਬੀ ਟਾਈਪ/ਸ਼ਾਰਟਹੈਂਡ ਦੀਆਂ 10 ਖ਼ਾਲੀ ਸੀਟਾਂ ਲਈ 23 ਤੱਕ ਭਰੇ ਜਾਣਗੇ ਫਾਰਮ

ਪਟਿਆਲਾ, 14 ਸਤੰਬਰ (ਗੁਰਵਿੰਦਰ ਸਿੰਘ ਔਲਖ)-ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ ਪੰਜਾਬੀ ਸਟੈਨੋਗ੍ਰਾਫੀ ਦੇ ਪੰਜਾਬੀ ਟਾਈਪ/ਸ਼ਾਰਟਹੈਂਡ ਮੁਢਲੀ ਸ਼੍ਰੇਣੀ (ਆਮ) ਦੀਆਂ ਖਾਲੀ ਰਹਿ ਗਈਆਂ 10 ਸੀਟਾਂ ਲਈ ਦਾਖਲਾ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਸੈਸ਼ਨ 2026-27 ਲਈ ਇਸ ਸ਼੍ਰੇਣੀ ਵਿਚ ਦਾਖ਼ਲੇ ਵਾਸਤੇ ਚਾਹਵਾਨ ਉਮੀਦਵਾਰ 15 ਸਤੰਬਰ ਤੋਂ ਫਾਰਮ ਭਰ ਸਕਣਗੇ।

ਅਜੀਤ ਡੈਸਕ 15-09-2026
ਪਟਿਆਲਾ, 14 ਸਤੰਬਰ (ਗੁਰਵਿੰਦਰ ਸਿੰਘ ਔਲਖ)-ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ ਪੰਜਾਬੀ ਸਟੈਨੋਗ੍ਰਾਫੀ ਦੇ ਪੰਜਾਬੀ ਟਾਈਪ/ਸ਼ਾਰਟਹੈਂਡ ਮੁਢਲੀ ਸ਼੍ਰੇਣੀ (ਆਮ) ਦੀਆਂ ਖਾਲੀ ਰਹਿ ਗਈਆਂ 10 ਸੀਟਾਂ ਲਈ ਦਾਖਲਾ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਸੈਸ਼ਨ 2026-27 ਲਈ ਇਸ ਸ਼੍ਰੇਣੀ ਵਿਚ ਦਾਖ਼ਲੇ ਵਾਸਤੇ ਚਾਹਵਾਨ ਉਮੀਦਵਾਰ 15 ਸਤੰਬਰ ਤੋਂ ਫਾਰਮ ਭਰ ਸਕਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਖੋਜ ਅਫ਼ਸਰ, ਪਟਿਆਲਾ ਡਾ. ਮਨਜਿੰਦਰ ਸਿੰਘ ਨੇ ਦੱਸਿਆ ਕਿ ਚਾਹਵਾਨ ਵਿਦਿਆਰਥੀ ਜ਼ਿਲ੍ਹਾ ਭਾਸ਼ਾ ਦਫ਼ਤਰ ਤੋਂ ਦਸਤੀ ਫਾਰਮ ਸਵੇਰੇ 9.30 ਵਜੇ ਤੋਂ ਸ਼ਾਮ 4 ਵਜੇ ਤੱਕ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਫਾਰਮ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 23 ਸਤੰਬਰ 2026 ਹੈ, ਜਦਕਿ ਦਾਖ਼ਲੇ ਲਈ ਇੰਟਰਵਿਊ 25 ਸਤੰਬਰ ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਇਕ ਸਾਲ ਦੇ ਇਸ ਕੋਰਸ ਵਿਚ ਦਾਖ਼ਲੇ ਲਈ ਉਮੀਦਵਾਰ ਦਾ ਗ੍ਰੈਜੂਏਸ਼ਨ ਪਾਸ ਹੋਣਾ ਲਾਜ਼ਮੀ ਹੈ। ਮੁਢਲੀ ਸ਼੍ਰੇਣੀ (ਆਮ) ਦੀਆਂ ਉਕਤ ਖਾਲੀ ਸੀਟਾਂ ’ਤੇ ਦਾਖ਼ਲਾ ਲੈਣ ਦੇ ਚਾਹਵਾਨ ਉਮੀਦਵਾਰ 23 ਸਤੰਬਰ ਤੱਕ ਜ਼ਿਲ੍ਹਾ ਭਾਸ਼ਾ ਦਫ਼ਤਰ, ਭਾਸ਼ਾ ਭਵਨ, ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਪਹੁੰਚ ਕੇ ਆਪਣੇ ਫਾਰਮ ਭਰ ਸਕਦੇ ਹਨ।
ਪਿਛਲੀ ਖ਼ਬਰ ਚੋਰਾਂ ਦੇ ਹੌਂਸਲੇ ਬੁਲੰਦ, ਦੋ ਪਿੰਡਾਂ ਦੇ ਸ਼ਮਸ਼ਾਨਘਾਟ ਨੂੰ ਲੱਗੇ ਗੇਟ ਕੀਤੇ ਚੋਰੀ ਅਗਲੀ ਖ਼ਬਰ ਪ੍ਰਧਾਨ ਕ੍ਰਿਸ਼ਨ ਮੰਗਲਾ ਦੀ ਅਗਵਾਈ ’ਚ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ ਯਾਤਰਾ ਵੱਖ-ਵੱਖ ਮੰਦਰ ਕਮੇਟੀਆਂ ਦੇ ਅਹੁਦੇਦਾਰਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।