ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਤਰੱਕੀ ਦੀਆਂ ਲੀਹਾਂ ’ਤੇ- ਵਿਧਾਇਕ ਦੇਵ ਮਾਨ
ਨਾਭਾ,16 ਸਤੰਬਰ (ਜਗਨਾਰ ਸਿੰਘ ਦੁਲੱਦੀ)-ਜਦੋਂ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨੇ ਸੂਬੇ ਅੰਦਰ ਸਰਕਾਰ ਬਣਾਈ ਹੈ ਤਾਂ ਪੰਜਾਬ ਤਰੱਕੀ ਦੀਆਂ ਲੀਹਾਂ ’ਤੇ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ‘ਅਜੀਤ’ ਪ੍ਰਤਿਨਿਧ ਨਾਲ ਵਿਸ਼ੇਸ਼ ਤੌਰ ’ਤੇ ਗੱਲਬਾਤ ਕਰਦਿਆਂ ਕੀਤਾ।
ਨਾਭਾ,16 ਸਤੰਬਰ (ਜਗਨਾਰ ਸਿੰਘ ਦੁਲੱਦੀ)-ਜਦੋਂ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨੇ ਸੂਬੇ ਅੰਦਰ ਸਰਕਾਰ ਬਣਾਈ ਹੈ ਤਾਂ ਪੰਜਾਬ ਤਰੱਕੀ ਦੀਆਂ ਲੀਹਾਂ ’ਤੇ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ‘ਅਜੀਤ’ ਪ੍ਰਤਿਨਿਧ ਨਾਲ ਵਿਸ਼ੇਸ਼ ਤੌਰ ’ਤੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸੂਬਾ ਅੱਜ ਦੇਸ਼ ਦੇ ਹੋਰਨਾਂ ਸੂਬਿਆਂ ਮੁਕਾਬਲੇ ਮੋਹਰੀ ਸੂਬਾ ਅਖਵਾ ਰਿਹਾ ਹੈ ਕਿਉਂ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਦੇ ਨਾਲ ਨਾਲ ਸਿੱਖਿਆ ਦੇ ਖੇਤਰ ਵਿਚ ਵੀ ਵੱਡੀ ਪੁਲਾਂਗ ਪੁੱਟੀ ਹੈ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡਾਂ ਤੇ ਸ਼ਹਿਰਾਂ ਵਿਚ ਵੱਡੀ ਗਿਣਤੀ ਵਿਚ ਖੇਡ ਗਰਾਊਂਡ ਬਣਾਏ ਜਾ ਰਹੇ ਹਨ। ਦੇਵ ਮਾਨ ਨੇ ਕਿਹਾ ਕਿ ਇੱਥੇ ਹੀ ਬੱਸ ਨਹੀਂ ਹਜ਼ਾਰਾਂ ਦੀ ਗਿਣਤੀ ਵਿਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਔਰਤਾਂ ਦੇ ਖਾਤਿਆਂ ਵਿੱਚ ਹਜ਼ਾਰ ਰੁਪਏ ਤੇ 1500 ਰੁਪਿਆ ਪਾਉਣ ਦੇ ਨਾਲ ਨਾਲ ਕਿਸਾਨਾਂ ਦੇ ਖੇਤਾਂ ਵਿੱਚ ਟੇਲਾਂ ਤੱਕ ਫਸਲਾਂ ਲਈ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ, ਜਿਸ ਕਰਕੇ ਪੰਜਾਬ ਦੇ ਸੂਝਵਾਨ ਲੋਕ ਫਿਰ ਤੋਂ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਹੁਣੇ ਤੋਂ ਉਤਾਵਲੇ ਹਨ। ਵਿਰੋਧੀ ਪਾਰਟੀਆਂ ਤੇ ਤੰਜ ਕਸਦੇ ਹੋਏ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਭੰਡਣ ਤੋਂ ਸਿਵਾਏ ਵਿਰੋਧੀ ਪਾਰਟੀਆਂ ਕੋਲ ਕੋਈ ਵੀ ਹੋਰ ਮੁੱਦਾ ਨਹੀਂ ਰਿਹਾ ਜਿਸ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹੀ ਹਮੇਸ਼ਾ ਉਨ੍ਹਾਂ ਨੇ ਭੰਡਣ ਤੇ ਜ਼ੋਰ ਲਾਇਆ ਹੋਇਆ ਹੈ।