17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸਾਬਕਾ ਵਿਧਾਇਕ ਰਾਜਿੰਦਰ ਸਿੰਘ ਦੀ ਅਗਵਾਈ ਹੇਠ ਧਰਨੇ ’ਚ ਸਮਾਣਾ ਤੋਂ ਕਾਂਗਰਸ ਵਰਕਰਾਂ ਦੀ ਵੱਡੀ ਸ਼ਮੂਲੀਅਤ

ਸਮਾਣਾ, 16 ਸਤੰਬਰ (ਸਾਹਿਬ ਸਿੰਘ)- ਬੀਤੇ ਕੱਲ੍ਹ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵਲੋਂ ਦਿੱਤੇ ਗਏ ਧਰਨੇ ਵਿਚ ਸਮਾਣਾ ਹਲਕੇ ਤੋਂ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਾਂਗਰਸ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਪਾਰਟੀ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਲਾਮਬੰਦੀ ਕਰਕੇ ਕਾਂਗਰਸ ਵਰਕਰਾਂ ਦਾ ਵੱਡਾ ਕਾਫ਼ਲਾ ਰਵਾਨਾ ਹੋਇਆ।

ਅਜੀਤ ਡੈਸਕ 17-09-2026
ਸਮਾਣਾ, 16 ਸਤੰਬਰ (ਸਾਹਿਬ ਸਿੰਘ)- ਬੀਤੇ ਕੱਲ੍ਹ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵਲੋਂ ਦਿੱਤੇ ਗਏ ਧਰਨੇ ਵਿਚ ਸਮਾਣਾ ਹਲਕੇ ਤੋਂ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਾਂਗਰਸ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਪਾਰਟੀ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਲਾਮਬੰਦੀ ਕਰਕੇ ਕਾਂਗਰਸ ਵਰਕਰਾਂ ਦਾ ਵੱਡਾ ਕਾਫ਼ਲਾ ਰਵਾਨਾ ਹੋਇਆ। ਸਾਬਕਾ ਵਿਧਾਇਕ ਰਾਜਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਲਗਾਤਾਰ ਉਠਾਉਂਦੀ ਆ ਰਹੀ ਹੈ ਅਤੇ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਪਾਰਟੀ ਵਲੋਂ ਕੀਤੇ ਜਾ ਰਹੇ ਸੰਘਰਸ਼ ਵਿਚ ਸਮਾਣਾ ਹਲਕੇ ਦੇ ਵਰਕਰ ਪੂਰੀ ਸਰਗਰਮੀ ਨਾਲ ਭਾਗ ਲੈ ਰਹੇ ਹਨ। ਸਮਾਣਾ ਹਲਕਾ ਪਾਰਟੀ ਨਾਲ ਹਿੱਕ ਡਾਹ ਕੇ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਦੀ ਇਕਜੁੱਟਤਾ ਅਤੇ ਸਰਗਰਮ ਭੂਮਿਕਾ ਮਹੱਤਵਪੂਰਨ ਹੈ। ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨਾਲ ਕਾਂਗਰਸ ਵਿਚ ਜਾਨ ਆ ਗਈ ਹੈ। ਧਰਨੇ ਵਿਚ ਸ਼ਾਮਲ ਸਮਾਣਾ ਦੇ ਕਾਂਗਰਸੀ ਵਰਕਰਾਂ ਨੇ ਕਿਹਾ ਕਿ ਉਹ ਪਾਰਟੀ ਦੀਆਂ ਹਦਾਇਤਾਂ ਅਨੁਸਾਰ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਦੀ ਅਗਵਾਈ ਹੇਠ ਭਵਿੱਖ ਵਿਚ ਵੀ ਹਰ ਸੰਘਰਸ਼ ਵਿਚ ਵਧ-ਚੜ੍ਹ ਕੇ ਸ਼ਮੂਲੀਅਤ ਕਰਨਗੇ।
ਪਿਛਲੀ ਖ਼ਬਰ ਗੁਰਦੁਆਰਾ ਅਕਾਲਗੜ੍ਹ ਸਾਹਿਬ ਨੇੜੇ ਸੀਵਰੇਜ ਹੌਦੀ ਬਣਾਉਣ ਵਿਰੁੱਧ ਸੰਗਤਾਂ ਵਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਅਜ਼ੀਜ਼ਪੁਰ ਟੋਲ ਦੂਜੇ ਦਿਨ ਵੀ ਰਿਹਾ ਪਰਚੀ ਮੁਕਤ, ਕਰਮਚਾਰੀ ਹੜਤਾਲ ’ਤੇ ਮਾਮਲਾ ਬੋਨਸ ਨਾ ਮਿਲਣ ਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।