17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸ਼ਿਵ ਸੈਨਾ ਇਕ ਹੈ, ਸਾਰੇ ਵਰਕਰ ਪਾਰਟੀ ਦੀ ਵਿਚਾਰਧਾਰਾ ਨੂੰ ਕਾਇਮ ਰੱਖਣ- ਸਵਰਾਜ ਘੁੰਮਣ

ਪਟਿਆਲਾ 16 ਸਤੰਬਰ (ਅ. ਸ.

ਅਜੀਤ ਡੈਸਕ 17-09-2026
ਪਟਿਆਲਾ 16 ਸਤੰਬਰ (ਅ. ਸ. ਆਹਲੂਵਾਲੀਆ)-ਸ਼ਿਵ ਸੈਨਾ ਬਾਲ ਠਾਕਰੇ ਸ਼ਿੰਦੇ ਸਮੂਹ ’ਚ ਸ਼ਾਮਲ ਹੋਣ ਤੋਂ ਬਾਅਦ, ਸੂਬਾ ਮਹਿਲਾ ਮੋਰਚਾ ਮੁਖੀ ਸਵਰਾਜ ਘੁੰਮਣ ਭਾਟੀਆ ਨੇ ਪਾਰਟੀ ਮੁਖੀ ਏਕਨਾਥ ਸ਼ਿੰਦੇ ਅਤੇ ਸੂਬਾ ਪ੍ਰਧਾਨ ਹਰੀਸ਼ ਸਿੰਗਲਾ ਦਾ ਧੰਨਵਾਦ ਕੀਤਾ ਤੇ ਪਾਰਟੀ ਵਲੋਂ ਉਨ੍ਹਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ ਅਤੇ ਸਨਮਾਨ ਨੂੰ ਪੂਰੀ ਲਗਨ ਤੇ ਇਮਾਨਦਾਰੀ ਨਾਲ ਨਿਭਾਉਣ ਦੀ ਆਪਣੀ ਵਚਨਬੱਧਤਾ ਪ੍ਰਗਟ ਕੀਤੀ। ਇਸ ਮੌਕੇ ਸਵਰਾਜ ਘੁੰਮਣ ਭਾਟੀਆ ਨੇ ਕਿਹਾ ਕਿ ਸ਼ਿਵ ਸੈਨਾ ਇੱਕ ਹੈ, ਅਤੇ ਸਾਰੇ ਵਰਕਰਾਂ ਨੂੰ ਪਾਰਟੀ ਦੀ ਵਿਚਾਰਧਾਰਾ ਨੂੰ ਕਾਇਮ ਰੱਖਣ, ਸੰਗਠਨ ਨੂੰ ਮਜ਼ਬੂਤ ਕਰਨ ਅਤੇ ਹਿੰਦੂ ਭਾਈਚਾਰੇ ਦਾ ਸਨਮਾਨ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਬਾਲ ਠਾਕਰੇ ਸ਼ਿੰਦੇ ਸਮੂਹ ਦੇ ਨਾਮ, ਸੰਗਠਨ ਜਾਂ ਲੀਡਰਸ਼ਿਪ ਨੂੰ ਬਦਨਾਮ ਕਰਨ ਅਤੇ ਵਰਕਰਾਂ ਵਿਚ ਭੰਬਲਭੂਸਾ ਫੈਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਪਾਰਟੀ ਪੱਧਰ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸੰਗਠਨ ਦੀ ਸ਼ਾਨ ਅਤੇ ਅਨੁਸ਼ਾਸਨ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਪਾਰਟੀ ਲੀਡਰਸ਼ਿਪ ਦਾ ਧੰਨਵਾਦ ਪ੍ਰਗਟ ਕਰਦਿਆਂ, ਉਨ੍ਹਾਂ ਕਿਹਾ ਕਿ ਉਹ ਮਹਿਲਾ ਮੋਰਚਾ ਨੂੰ ਮਜ਼ਬੂਤ ਕਰਨ ਤੇ ਜ਼ਮੀਨੀ ਪੱਧਰ ’ਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਤਨਦੇਹੀ ਨਾਲ ਕੰਮ ਕਰੇਗੀ।
ਪਿਛਲੀ ਖ਼ਬਰ ਸ਼ਹਿਰੀ ਖੇਤਰ ’ਚ ਬਣਨਗੇ ਦਰਜਨ ਬੱਸ ਸਟਾਪ ਅਗਲੀ ਖ਼ਬਰ ਵਿਰੋਧੀ ਪਾਰਟੀਆਂ ਕੋਲ 2027 ਦੀਆਂ ਚੋਣਾਂ ਲਈ ਕੋਈ ਮੁੱਦਾ ਬਾਕੀ ਨਹੀਂ ਬਚਿਆ- ਹਰਪਾਲ ਜੁਨੇਜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।