19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਪੁਲਿਸ ਵਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਨੂੰ ਵਿਦੇਸ਼ੀ ਪਿਸਟਲਾਂ ਸਮੇਤ ਕੀਤਾ ਕਾਬੂ

ਪਟਿਆਲਾ, 18 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਪਟਿਆਲਾ ਪੁਲਿਸ ਵਲੋਂ ਗੈਂਗਸਟਰਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਸਫਲਤਾ ਹਾਸਲ ਕਰਦਿਆਂ ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਿਤ ਇਕ ਸ਼ੂਟਰ ਨੂੰ ਵਿਦੇਸ਼ੀ ਪਿਸਟਲਾਂ ਸਮੇਤ ਕਾਬੂ ਕੀਤਾ ਗਿਆ ਹੈ। ਪੁਲਿਸ ਵਲੋਂ ਕਾਬੂ ਕੀਤੇ ਵਿਅਕਤੀ ਦੀ ਪਛਾਣ ਸਿਮਰਜੀਤ ਸਿੰਘ ਉਰਫ਼ ਜਸਨ ਵਾਸੀ ਫੇਜ਼-11, ਮੋਹਾਲੀ ਵਜੋਂ ਹੋਈ ਹੈ।

ਪਟਿਆਲਾ ਪੁਲਿਸ ਦੀ ਗ੍ਰਿਫਤ ’ਚ ਮੁਲਜ਼ਮ। ਅਜੀਤ ਤਸਵੀਰ 19-09-2026
ਪਟਿਆਲਾ, 18 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਪਟਿਆਲਾ ਪੁਲਿਸ ਵਲੋਂ ਗੈਂਗਸਟਰਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਸਫਲਤਾ ਹਾਸਲ ਕਰਦਿਆਂ ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਿਤ ਇਕ ਸ਼ੂਟਰ ਨੂੰ ਵਿਦੇਸ਼ੀ ਪਿਸਟਲਾਂ ਸਮੇਤ ਕਾਬੂ ਕੀਤਾ ਗਿਆ ਹੈ। ਪੁਲਿਸ ਵਲੋਂ ਕਾਬੂ ਕੀਤੇ ਵਿਅਕਤੀ ਦੀ ਪਛਾਣ ਸਿਮਰਜੀਤ ਸਿੰਘ ਉਰਫ਼ ਜਸਨ ਵਾਸੀ ਫੇਜ਼-11, ਮੋਹਾਲੀ ਵਜੋਂ ਹੋਈ ਹੈ। ਉਸ ਦੇ ਕਬਜ਼ੇ ਵਿਚੋਂ 2 ਆਟੋਮੈਟਿਕ (ਯਿਗਾਨਾ) ਪਿਸਟਲ ਅਤੇ 8 ਰੌਂਦ ਬਰਾਮਦ ਕੀਤੇ ਗਏ ਹਨ। ਐੱਸ.ਐੱਸ.ਪੀ ਵਰੁਣਦੀਪ ਸਿੰਘ ਹਾਂਸ ਨੇ ਦੱਸਿਆ ਕਿ ਸੀ.ਆਈ.ਏ. ਇੰਚਾਰਜ ਇੰਸਪੈਕਟਰ ਸ਼ਮਸ਼ੇਰ ਸਿੰਘ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਰਾਜਪੁਰਾ-ਪਟਿਆਲਾ ਰੋਡ ਨੇੜੇ ਪਿੰਡ ਸੇਖੂਪੁਰਾ ਤੋਂ ਸਿਮਰਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਇਸ ਸੰਬੰਧੀ ਥਾਣਾ ਸਦਰ ਪਟਿਆਲਾ ਵਿਖੇ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁੱਢਲੀ ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਮੁਲਜ਼ਮ ਸਿਮਰਦੀਪ ਸਿੰਘ ਬੁੜੈਲ ਜੇਲ੍ਹ ’ਚ ਬੰਦ ਰਵਿੰਦਰ ਉਰਫ਼ ਕਾਲੀ ਬਲੋਗੀ ਦਾ ਭਤੀਜਾ ਹੈ। ਲਾਰੈਂਸ ਬਿਸ਼ਨੋਈ ਗੈਂਗ ਵਲੋਂ ਜੁਬਲੀ ਬਿਲਡਰ ਗਰੁੱਪ ਤੋਂ ਕਰੋੜਾਂ ਰੁਪਏ ਦੀ ਫ਼ਿਰੌਤੀ ਮੰਗੀ ਗਈ ਸੀ। ਪੈਸੇ ਹਾਸਲ ਕਰਨ ਦੇ ਮਕਸਦ ਨਾਲ ਦਹਿਸ਼ਤ ਫੈਲਾਉਣ ਲਈ ਮੁਲਜ਼ਮ ਨੇ ਆਪਣੇ ਸਾਥੀ ਅਕਾਸ਼ਦੀਪ ਸਿੰਘ ਵਾਸੀ ਚੰਡੀਗੜ੍ਹ ਨਾਲ ਮਿਲ ਕੇ ਰੇਕੀ ਕਰਵਾਈ ਅਤੇ ਮੋਹਾਲੀ ਸਥਿਤ ਬਿਲਡਰਾਂ ਦੇ ਘਰਾਂ ’ਤੇ ਫਾਇਰਿੰਗ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ। ਉਸ ਖ਼ਿਲਾਫ਼ ਮੁਕੱਦਮਾ ਨੰਬਰ 200 ਤਾਰੀਖ 17 ਸਤੰਬਰ 2026 ਧਾਰਾ 25(7) ਅਸਲਾ ਐਕਟ, ਥਾਣਾ ਸਦਰ ਪਟਿਆਲਾ ਦਰਜ ਕਰਕੇ ਤਫ਼ਤੀਸ਼ ਅਮਲ ਵਿਚ ਲਿਆਂਦੀ ਗਈ ਹੈ। ਪੁਲਿਸ ਅਨੁਸਾਰ ਮੁਲਜ਼ਮ ਵਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਕਹਿਣ ’ਤੇ ਵੱਖ-ਵੱਖ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਫਾਇਰਿੰਗ ਕੀਤੀ ਗਈ ਸੀ। ਜਾਂਚ ਦੌਰਾਨ ਸਾਹਮਣੇ ਆਏ ਤੱਥਾਂ ਅਤੇ ਬਰਾਮਦ ਹਥਿਆਰਾਂ ਦੇ ਸੰਬੰਧ ਵਿਚ ਪੁਲਿਸ ਵਲੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪਟਿਆਲਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੇ ਹੋਰ ਸਾਥੀਆਂ ਅਤੇ ਹਥਿਆਰਾਂ ਦੇ ਸਰੋਤ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਪਹਿਲਾਂ ਦਰਜ ਮਾਮਲਿਆਂ ਵਿਚ ਵੀ ਲੋੜੀਂਦਾ- ਪੁਲਿਸ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਸਿਮਰਜੀਤ ਸਿੰਘ ਉਰਫ਼ ਜਸਨ ਮੋਹਾਲੀ ਵਿਚ ਬਿਲਡਰ ਦੇ ਘਰ ਅਤੇ ਦਫ਼ਤਰ ’ਤੇ ਫਾਇਰਿੰਗ ਦੀਆਂ ਵਾਰਦਾਤਾਂ ਨਾਲ ਸੰਬੰਧਿਤ ਮਾਮਲਿਆਂ ਵਿਚ ਵੀ ਲੋੜੀਂਦਾ ਸੀ। ਇਨ੍ਹਾਂ ਮਾਮਲਿਆਂ ਸੰਬੰਧੀ ਉਸ ਖ਼ਿਲਾਫ਼ ਥਾਣਾ ਮਟੌਰ, ਮੋਹਾਲੀ ਵਿਚ ਮੁਕੱਦਮੇ ਦਰਜ ਹਨ।
ਪਿਛਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਣੇ ਇਕ ਗ੍ਰਿਫ਼ਤਾਰ ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਮੀਰਾਂਪੁਰ ’ਚ ਅਸਿਸਟੈਂਟ ਪ੍ਰੋਫੈਸਰਾਂ ਦੀ ਹੜਤਾਲ, ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ’ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।