19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਹਲਕਾ ਸਨੌਰ ’ਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਸ਼ੇਸ਼ ਸਮਾਗ਼ਮ ਕਰਵਾਇਆ

ਦੇਵੀਗੜ੍ਹ, 18 ਸਤੰਬਰ (ਰਾਜਿੰਦਰ ਸਿੰਘ ਮੌਜੀ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ-ਮੁਕਤ ਤੇ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹਲਕਾ ਸਨੌਰ ਦੇ ਦੇਵੀਗੜ੍ਹ ਵਿਖੇ ਇਕ ਨਿਜੀ ਪੈਲੇਸ ਵਿਚ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਹਲਕੇ ਦੇ ਸਮੂਹ ਸਰਪੰਚਾਂ ਕਨਵੀਨਰਾਂ, ਪ੍ਰਧਾਨਾ ਅਤੇ ਪਾਰਟੀ ਅਹੁਦੇਦਾਰਾਂ ਨੇ ਸ਼ਿਰਕਤ ਕੀਤੀ, ਜਦਕਿ ਪ੍ਰਸ਼ਾਸਨ ਵਲੋਂ ਐਸ.

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਮੂਹ ਸਰਪੰਚਾਂ ਤੇ ਅਹੁਦੇਦਾਰਾਂ ਨੂੰ ਸੰਬੋਧਨ ਕਰਦੇ ਹੋਏ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ, ਨਾਲ ਹਨ ਐਸ.ਡੀ.ਐਮ. ਹਰਜੋਤ ਕੌਰ, ਡੀ.ਐਸ.ਪੀ. ਤੇ ਹੋਰ। ਅਜੀਤ ਤਸਵੀਰ 19-09-2026

ਦੇਵੀਗੜ੍ਹ, 18 ਸਤੰਬਰ (ਰਾਜਿੰਦਰ ਸਿੰਘ ਮੌਜੀ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ-ਮੁਕਤ ਤੇ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹਲਕਾ ਸਨੌਰ ਦੇ ਦੇਵੀਗੜ੍ਹ ਵਿਖੇ ਇਕ ਨਿਜੀ ਪੈਲੇਸ ਵਿਚ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਹਲਕੇ ਦੇ ਸਮੂਹ ਸਰਪੰਚਾਂ ਕਨਵੀਨਰਾਂ, ਪ੍ਰਧਾਨਾ ਅਤੇ ਪਾਰਟੀ ਅਹੁਦੇਦਾਰਾਂ ਨੇ ਸ਼ਿਰਕਤ ਕੀਤੀ, ਜਦਕਿ ਪ੍ਰਸ਼ਾਸਨ ਵਲੋਂ ਐਸ. ਡੀ. ਐਮ. ਹਰਜੋਤ ਕੌਰ ਅਤੇ ਡੀ. ਐਸ. ਪੀ. ਰਣਬੀਰ ਸਿੰਘ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਸੰਬੋਧਨ ਕਰਦਿਆਂ ਪੰਜਾਬ ਦੀ ਨੌਜਵਾਨੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਸੁਨਹਿਰੀ ਭਵਿੱਖ ਨੂੰ ਬਚਾਉਣ ਲਈ ਪ੍ਰਸ਼ਾਸਨ ਤੇ ਲੋਕਾਂ ਨੂੰ ਇਕਜੁੱਟ ਹੋ ਕੇ ਹੰਭਲਾ ਮਾਰਨ ਦਾ ਸੱਦਾ ਦਿੱਤਾ। ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਇਹ ਸਿਰਫ਼ ਕੋਈ ਰਸਮੀ ਮੀਟਿੰਗ ਨਹੀਂ, ਸਗੋਂ ਪੰਜਾਬ ਦੀ ਹੋਂਦ ਨੂੰ ਬਚਾਉਣ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਨਸ਼ਾ ਘਰਾਂ ਦੇ ਚਿਰਾਗ਼ ਬੁਝਾ ਰਿਹਾ ਹੈ ਅਤੇ ਜਦੋਂ ਤੱਕ ਸਮਾਜ ਦਾ ਹਰ ਵਰਗ ਪ੍ਰਸ਼ਾਸਨ ਦੇ ਨਾਲ ਮਿਲ ਕੇ ਅੱਗੇ ਨਹੀਂ ਆਉਂਦਾ, ਓਦੋਂ ਤੱਕ ਇਸ ਅਲਾਮਤ ਨੂੰ ਜੜ੍ਹੋਂ ਨਹੀਂ ਪੁੱਟਿਆ ਜਾ ਸਕਦਾ। ਹਡਾਣਾ ਨੇ ਹਲਕੇ ਦੇ ਸਮੂਹ ਸਰਪੰਚਾਂ ਅਤੇ ਵਲੰਟੀਅਰਾਂ ਨੂੰ ਅਪੀਲ ਕੀਤੀ ਕਿ ਪਿੰਡ ਪੱਧਰ ’ਤੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾਵੇ। ਹਡਾਣਾ ਨੇ ਅੱਗੇ ਕਿਹਾ ਕਿ ਪੁਲਿਸ-ਪ੍ਰਸ਼ਾਸਨ ਅਤੇ ਪਿੰਡਾਂ ਦੀਆਂ ਪੰਚਾਇਤਾਂ ਆਪਸੀ ਤਾਲਮੇਲ ਨਾਲ ਨਿਗਰਾਨ ਕਮੇਟੀਆਂ ਬਣਾਉਣ। ਉਨ੍ਹਾਂ ਜ਼ੋਰ ਦਿੱਤਾ ਕਿ ਭਟਕ ਕੇ ਨਸ਼ੇ ਦੇ ਜਾਲ ਵਿਚ ਫਸ ਚੁੱਕੇ ਨੌਜਵਾਨਾਂ ਨਾਲ ਨਫ਼ਰਤ ਕਰਨ ਦੀ ਬਜਾਏ ਉਨ੍ਹਾਂ ਦਾ ਸਹੀ ਇਲਾਜ ਕਰਵਾ ਕੇ ਮੁੱਖ ਧਾਰਾ ਵਿਚ ਲਿਆਂਦਾ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਹਲਕੇ ਦੇ ਸਕੂਲਾਂ ਵਿਚ ਬਿਹਤਰ ਸੁਵਿਧਾਵਾਂ, ਖੇਡ ਮੈਦਾਨਾਂ ਦੀ ਉਸਾਰੀ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਦੀ ਊਰਜਾ ਸਹੀ ਪਾਸੇ ਲੱਗੇ। ਇਸ ਮੌਕੇ ਐਸ. ਡੀ. ਐਮ. ਡੀ. ਐਸ. ਪੀ., ਸਮੂਹ ਪੰਚਾਇਤੀ ਨੁਮਾਇੰਦਿਆਂ ਅਤੇ ਆਗੂਆਂ ਨੇ ਹਲਕਾ ਸਨੌਰ ਦੇ ਹਰ ਪਿੰਡ ਅਤੇ ਗਲੀ ਨੂੰ ਨਸ਼ਾ-ਮੁਕਤ ਕਰਨ ਦਾ ਸਾਂਝਾ ਪ੍ਰਣ ਲਿਆ। ਇਸ ਮੌਕੇ ਚੇਅਰਮੈਨ ਬਲਦੇਵ ਸਿੰਘ ਦੇਵੀਗੜ੍ਹ, ਚੇਅਰਮੈਨ ਹੈਪੀ ਪਹਾੜੀਪੁਰ, ਚੇਅਰਮੈਨ ਚਰਨਜੀਤ ਸਿੰਘ ਨੈਣਾ, ਚੇਅਰਮੈਨ ਹਨੀ ਮਾਹਲਾ, ਵਾਈਸ ਚੇਅਰਮੈਨ ਹਰਪ੍ਰੀਤ ਸਿੰਘ ਘੁੰਮਣ, ਵਾਈਸ ਚੇਅਰਮੈਨ ਸਿਮਰਜੀਤ ਸਿੰਘ ਸੋਹਲ, ਨਸ਼ਾ ਮੁਕਤੀ ਮੋਰਚਾ ਤੋਂ ਬਲਜਿੰਦਰ ਸਰਾਓ ਜ਼ਿਲ੍ਹਾ ਕੋਆਰਡੀਨੇਟਰ ਹਾਜ਼ਰ ਸਨ।

ਪਿਛਲੀ ਖ਼ਬਰ ਭਾਦਸੋਂ ਰੋਡ ’ਤੇ ਨਗਰ ਨਿਗਮ ਦਾ ਵੱਡਾ ਐਕਸ਼ਨ : ਨਾਜਾਇਜ਼ ਕਬਜ਼ੇ ਹਟਾਏ, ਰੇਹੜੀਆਂ ਦੇ ਕਾਰਡ ਕੀਤੇ ਚੈੱਕ ਅਗਲੀ ਖ਼ਬਰ ਆਤਮ ਨਿਰਭਰ ਬਣਾਉਣ ਦੀ ਥਾਂ ਮੰਗਤੇ ਬਣਾ ਰਹੀਆਂ ਨੇ ਰਾਜਨੀਤਕ ਪਾਰਟੀਆਂ, ਕੁਰਸੀ ਦੀ ਖੇਡ ’ਚ ਰੁਲ ਰਹੀ ਹੈ ਸਾਡੀ ਜਵਾਨੀ ਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।