20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਨਸ਼ਿਆਂ ਵਿਰੁੱਧ ਮੁਹਿੰਮ ਚਲਾ ਕੇ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੀਆਂ ਰਾਜਸੀ ਪਾਰਟੀਆਂ : ਪ੍ਰੋ. ਬਡੂੰਗਰ

ਪਟਿਆਲਾ, 19 ਸਤੰਬਰ (ਅ. ਸ.

ਅਜੀਤ ਡੈਸਕ 20-09-2026
ਪਟਿਆਲਾ, 19 ਸਤੰਬਰ (ਅ.ਸ. ਆਹਲੂਵਾਲੀਆ)-ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਨਸ਼ਿਆਂ ਦੀ ਵੱਧਦੀ ਜਾ ਰਹੀ ਪ੍ਰਵਿਤਰਤੀ ’ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਅੰਦਰ ਨਸ਼ਿਆਂ ਵਰਗੀ ਲਾਹਨਤ ਤੋਂ ਬਚਾਉਣ ਲਈ ਕੋਈ ਸਿਆਸੀ ਪਾਰਟੀ ਸੰਜੀਦਾ ਵਿਖਾਈ ਨਹੀਂ ਦਿੱਤੀ, ਜਦਕਿ ਨਸ਼ਿਆਂ ਵਿਰੁੱਧ ਮੁਹਿੰਮਾਂ ਚਲਾ ਕੇ ਪੰਜਾਬੀਆਂ ਨੂੰ ਕੇਵਲ ਗੁੰਮਰਾਹ ਕੀਤਾ ਜਾ ਰਿਹਾ ਹੈ। ਸਾਬਕਾ ਪ੍ਰਧਾਨ ਨੇ ਕਿਹਾ ਕਿ ਭਵਿੱਖੀ ਵਿਧਾਨ ਸਭਾ ਚੋਣਾਂ ਨੇੜੇ ਹੋਣ ਕਰਕੇ ਸਾਰੀਆਂ ਸਿਆਸੀ ਧਿਰਾਂ ਵਲੋਂ ਪੰਜਾਬ ਵਿਚ ਨਸ਼ਿਆਂ ਵਿਰੁੱਧ ਮੁਹਿੰਮਾਂ ਚਲਾ ਕੇ ਸੂਝ ਬੂਝ ਰੱਖਣ ਵਾਲੇ ਪੰਜਾਬੀਆਂ ਨੂੰ ਗੁੰਮਰਾਹ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ 15 ਅਗਸਤ 1947 ਅਤੇ 1 ਨਵੰਬਰ 1966 ਵਿਚ ਪੰਜਾਬ ਦੀ ਵਾਰ ਵਾਰ ਵੰਡ ਕਰਕੇ ਪੰਜਾਬ ਨੂੰ ਬੁਰੀ ਤਰ੍ਹਾਂ ਛਾਂਗਣ ਦਾ ਕੰਮ ਸਿਆਸੀ ਪਾਰਟੀਆਂ ਦੇ ਹਾਕਮਾਂ ਨੇ ਕੀਤਾ ਹੈ, ਇਥੋਂ ਤੱਕ ਪੰਜਾਬ ਦੀ ਰਾਜਧਾਨੀ, ਪੰਜਾਬ ਦੀ ਹਾਈਕੋਰਟ, ਪੰਜਾਬੀ ਬੋਲਦੇ ਇਲਾਕੇ ਅਤੇ ਪਾਣੀਆਂ ਦੀ ਗਲਤ ਵੰਡ ਤੱਕ ਦਾ ਨਤੀਜਾ ਵੀ ਪੰਜਾਬ ਨੇ ਭੁਗਤਿਆ। ਪ੍ਰੋ. ਬਡੂੰਗਰ ਨੇ ਕਿਹਾ ਕਿ ਸਿੱਖਾਂ ਨਾਲ ਬੇਰਹਿਮੀ ਵਾਲਾ ਵਤੀਰਾ ਕੀਤਾ ਗਿਆ, ਪੰਜਾਬ ਦੇ ਨੌਜਵਾਨਾਂ ਦੇ ਨਾਲ ਖੂਨ ਦੀ ਹੋਲੀ ਖੇਡਣ ਸਮੇਤ ਪੰਜਾਬ ਦੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਤੱਕ ਦੀ ਅਣਦੇਖੀ ਅਜੇ ਵੀ ਹੋ ਰਹੀ ਹੈ। ਪ੍ਰੋ. ਬਡੂੰਗਰ ਨੇ ਅਪੀਲ ਕੀਤੀ ਕਿ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਵੱਖ ਵੱਖ ਮਸਲਿਆਂ ’ਤੇ ਗੰਭੀਰਤਾ ਵਿਖਾਉਣੀ ਚਾਹੀਦੀ ਅਤੇ ਲਟਕਦੀਆਂ ਮੰਗਾਂ ਪ੍ਰਵਾਨ ਕਰਨੀਆਂ ਚਾਹੀਦੀਆਂ ਹਨ।
ਪਿਛਲੀ ਖ਼ਬਰ ਮਿੰਨੀ ਸਕੱਤਰੇਤ ਵਿਖੇ ਭਾਰਤੀ ਕਿਸਾਨ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ ਅਗਲੀ ਖ਼ਬਰ ਐੱਮ.ਬੀ.ਐੱਸ.ਪੰਜਾਬ ਸਪੋਰਟਸ ਯੂਨੀਵਰਸਿਟੀ ’ਚ ਇੰਟਰ-ਕਾਲਜ ਬਾਸਕਟਬਾਲ ਖੇਡ ਮੁਕਾਬਲਾ ਸ਼ਾਨੋ-ਸ਼ੌਕਤ ਨਾਲ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।