20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਮੁੱਖ ਮੰਤਰੀ ਦੀ ਘਰ-ਘਰ ਮਿਲਣੀ ਮੁਹਿੰਮ ਤਹਿਤ ਪਿੰਡ ਕੱਲਰ ਭੈਣੀ ’ਚ ਮੀਟਿੰਗ

ਡਕਾਲਾ, 19 ਦਸੰਬਰ (ਰਵਿੰਦਰ ਸਿੰਘ ਪੰਜੇਟਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨ ਲਈ ਸ਼ੁਰੂ ਕੀਤੇ ਗਏ ਘਰ-ਘਰ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਕੱਲਰ ਭੈਣੀ ’ਚ ਅਹਿਮ ਮੀਟਿੰਗ ਕੀਤੀ ਗਈ। ਇਹ ਮੀਟਿੰਗ ਪਿੰਡ ਦੇ ਸਰਪੰਚ ਗੋਸਾ ਢੀਂਡਸਾ ਦੀ ਅਗਵਾਈ ਹੇਠ ਰੱਖੀ ਗਈ ਸੀ।

ਅਜੀਤ ਡੈਸਕ 20-09-2026
ਡਕਾਲਾ, 19 ਦਸੰਬਰ (ਰਵਿੰਦਰ ਸਿੰਘ ਪੰਜੇਟਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨ ਲਈ ਸ਼ੁਰੂ ਕੀਤੇ ਗਏ ਘਰ-ਘਰ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਕੱਲਰ ਭੈਣੀ ’ਚ ਅਹਿਮ ਮੀਟਿੰਗ ਕੀਤੀ ਗਈ। ਇਹ ਮੀਟਿੰਗ ਪਿੰਡ ਦੇ ਸਰਪੰਚ ਗੋਸਾ ਢੀਂਡਸਾ ਦੀ ਅਗਵਾਈ ਹੇਠ ਰੱਖੀ ਗਈ ਸੀ। ਜਿਸ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਰੱਖੜਾ ਪਹੁੰਚਣ ’ਤੇ ਸਰਪੰਚ ਅਤੇ ਪਿੰਡ ਵਾਸੀਆਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇੰਦਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਚਾਹੁੰਦੇ ਹਨ ਕਿ ਸਰਕਾਰ ਚੰਡੀਗੜ੍ਹ ਦੇ ਦਫਤਰਾਂ ਤੋਂ ਨਹੀਂ ਸਗੋਂ ਪਿੰਡਾਂ ਦੀਆਂ ਸੱਥਾਂ ਵਿਚੋਂ ਚੱਲੇ। ਇਸੇ ਸੋਚ ਤਹਿਤ ਇਹ ਮੁਹਿੰਮ ਚਲਾਈ ਗਈ ਹੈ ਤਾਂ ਜੋ ਹਰ ਘਰ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਜਾਣ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਨੇ ਸਰਕਾਰ ਦੀਆਂ ਪ੍ਰਾਪਤੀਆਂ ਜਿਵੇਂ 600 ਯੂਨਿਟ ਮੁਫਤ ਬਿਜਲੀ, ਆਮ ਆਦਮੀ ਮੁਹੱਲਾ ਕਲੀਨਿਕ , ਸਰਕਾਰੀ ਸਕੂਲਾਂ ਵਿਚ ਸਿੱਖਿਆ ਕ੍ਰਾਂਤੀ ਅਤੇ ਨੌਜਵਾਨਾਂ ਨੂੰ ਦਿੱਤੇ ਜਾ ਰਹੇ ਰੁਜ਼ਗਾਰ ਬਾਰੇ ਵਿਸਥਾਰ ਨਾਲ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਵੀ ਵਾਅਦੇ ਕੀਤੇ ਸਨ ਉਹ ਪੂਰੇ ਕੀਤੇ ਹਨ। ਇਸ ਮੌਕੇ ਚੇਅਰਮੈਨ ਭੁਪਿੰਦਰ ਸਿੰਘ ਡਕਾਲਾ, ਗੁਰਤੇਜ ਸਿੰਘ ਕਰਹਾਲੀ, ਅਰਸੀ ਖੇੜਕੀ ਹਾਜ਼ਰ ਸਨ।
ਪਿਛਲੀ ਖ਼ਬਰ ਸੈਂਟਰ ਚਹਿਲ ’ਚ ਸਕੂਲ ਮੈਨੇਜਮੈਂਟ ਕਮੇਟੀ ਦੀ ਟਰੇਨਿੰਗ ਕਰਵਾਈ ਅਗਲੀ ਖ਼ਬਰ ਸਨੌਰ ਤੇ ਭੁਨਰਹੇੜੀ ਬਲਾਕਾਂ ’ਚ ਕਰੋੜਾਂ ਦੇ ਘਪਲੇ ਦੀ ਜਾਂਚ ਵਿਜੀਲੈਂਸ ਤੋਂ ਕਰਵਾਈ ਜਾਵੇ– ਪਠਾਣਮਾਜਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।