ਸਚਿਨ ਪਾਇਲਟ ਦੀ ਐਂਟਰੀ ਨਾਲ ਪੰਜਾਬ ਦੇ ਕਾਂਗਰਸੀਆਂ ’ਚ ਵਧ ਗਿਆ ਉਤਸਾਹ : ਨਿਰਮਲ ਸਿੰਘ ਭੱਟੀਆਂ
ਭੁੱਨਰਹੇੜੀ, 19 ਸਤੰਬਰ (ਧਨਵੰਤ ਸਿੰਘ)-ਕਾਂਗਰਸ ਦੇ ਸੀਨੀਅਰ ਆਗੂ ਅਤੇ ਇੰਪਰੂਵਮੈਂਟ ਟਰੱਸਟ ਪਟਿਆਲਾ ਦੇ ਸਾਬਕਾ ਚੇਅਰਮੈਨ ਨਿਰਮਲ ਸਿੰਘ ਭੱਟੀਆਂ ਨੇ ਕਿਹਾ ਕਿ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਬਣਾਏ ਜਾਣ ਨਾਲ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿਚ ਨਵਾਂ ਜੋਸ਼ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਅੰਦਰ ਲੰਮੇ ਸਮੇਂ ਤੋਂ ਚੱਲ ਰਹੇ ਮਤਭੇਦਾਂ ਦੇ ਬਾਵਜੂਦ ਹੁਣ ਕਾਂਗਰਸੀ ਆਗੂ ਇਕ ਮੰਚ ’ਤੇ ਇਕੱਠੇ ਹੋ ਕੇ ਸੰਗਠਨ ਨੂੰ ਮਜ਼ਬੂਤ ਕਰਨ ਵੱਲ ਵਧ ਰਹੇ ਹਨ।
ਭੁੱਨਰਹੇੜੀ, 19 ਸਤੰਬਰ (ਧਨਵੰਤ ਸਿੰਘ)-ਕਾਂਗਰਸ ਦੇ ਸੀਨੀਅਰ ਆਗੂ ਅਤੇ ਇੰਪਰੂਵਮੈਂਟ ਟਰੱਸਟ ਪਟਿਆਲਾ ਦੇ ਸਾਬਕਾ ਚੇਅਰਮੈਨ ਨਿਰਮਲ ਸਿੰਘ ਭੱਟੀਆਂ ਨੇ ਕਿਹਾ ਕਿ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਬਣਾਏ ਜਾਣ ਨਾਲ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿਚ ਨਵਾਂ ਜੋਸ਼ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਅੰਦਰ ਲੰਮੇ ਸਮੇਂ ਤੋਂ ਚੱਲ ਰਹੇ ਮਤਭੇਦਾਂ ਦੇ ਬਾਵਜੂਦ ਹੁਣ ਕਾਂਗਰਸੀ ਆਗੂ ਇਕ ਮੰਚ ’ਤੇ ਇਕੱਠੇ ਹੋ ਕੇ ਸੰਗਠਨ ਨੂੰ ਮਜ਼ਬੂਤ ਕਰਨ ਵੱਲ ਵਧ ਰਹੇ ਹਨ। ਭੱਟੀਆਂ ਨੇ ਕਿਹਾ ਕਿ ਪਾਇਲਟ ਨਿਯੁਕਤੀ ਤੋਂ ਬਾਅਦ ਕਾਂਗਰਸੀ ਵਰਕਰਾਂ ਚ ਉਤਸਾ਼ਹ ਨਜ਼ਰ ਆਉਣ ਲੱਗਾਂ ਹੈ ਅਤੇ ਵਰਕਰ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਮੁੜ ਸਰਗਰਮ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਆਪਸੀ ਮਤਭੇਦਾਂ ਤੋਂ ਉੱਪਰ ਉੱਠ ਕੇ ਪੰਜਾਬ ਦੇ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਲੋਕਾਂ ਦੀ ਕਚਹਿਰੀ ਲਈ ਤਿਆਰੀਆਂ ਕਰ ਰਹੇ ਹਨ। ਸਾਬਕਾ ਚੇਅਰਮੈਨ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਨਿਰਾਸ਼ ਹੋ ਚੁੱਕੇ ਹਨ। ਕਿਸਾਨ, ਮਜਦੂਰ, ਮੁਲਾਜਮ, ਵਪਾਰੀ ਅਤੇ ਖਾਸ ਤੌਰ ਤੇ ਗਰੀਬ ਆਮ ਆਦਮੀ ਪਾਰਟੀ ਨੂੰ ਚੱਲਦਾ ਕਰਨਾ ਚਾਹੁੰਦੇ ਹਨ। ਭੱਟੀਆਂ ਨੇ ਕਿਹਾ ਕਿ ਪਹਿਲਾਂ ਕਾਂਗਰਸ ਲਈ ਸਭ ਤੋਂ ਵੱਡੀ ਚੁਣੌਤੀ ਆਪਣੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ, “ਅਗਲੇ ਚਾਰ ਮਹੀਨੇ ਪੰਜਾਬ ਦੀ ਸਿਆਸਤ ਲਈ ਬਹੁਤ ਅਹਿਮ ਹਨ। ਭੱਟੀਆਂ ਨੇ ਕਿਹਾ ਕਿ ਵਿਧਾਨ ਸਭਾ ਲਈ ਕਾਂਗਰਸ ਪਾਰਟੀ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਘਰ ਘਰ, ਗੱਲੀ ਮਹੱਲਿਆਂ ਵਿਚ ਵਰਕਰ ਸੰਗਠਨ ਕਰਕੇ ਉਤਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦਾ ਹਰ ਛੋਟਾ-ਵੱਡਾ ਵਰਕਰ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਕਾਂਗਰਸ ਦੀਆਂ ਨੀਤੀਆਂ ਅਤੇ ਪੰਜਾਬ ਦੇ ਭਵਿੱਖ ਨੂੰ ਸਵਾਰਨ ਲਈ ਆਪਣਾ ਯੋਗਦਾਨ ਪਾਵੇਗਾ।