23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਬਨੂੜ ਨਗਰ ਕੌਂਸਲ ਨੇ ‘ਸਵੱਛਤਾ ਹੀ ਸੇਵਾ’ ਮੁਹਿੰਮ ਦੀ ਕੀਤੀ ਸ਼ੁਰੂਆਤ

ਬਨੂੜ, 22 ਸਤੰਬਰ (ਭੁਪਿੰਦਰ ਸਿੰਘ)- ਨਗਰ ਕੌਸਲ ਬਨੂੜ ਵਲੋਂ ਮਿਸ਼ਨ ਕਲੀਨ ਪੰਜਾਬ ਤਹਿਤ ਕਾਰਜ ਸਾਧਕ ਅਫ਼ਸਰ ਵਿਸ਼ਾਲਦੀਪ, ਸੈਨੇਟਰੀ ਇੰਸਪੈਕਟਰ ਵਰਿੰਦਰ ਸਿੰਘ, ਸੀ. ਐਫ.

ਅਜੀਤ ਡੈਸਕ 23-09-2026
ਬਨੂੜ, 22 ਸਤੰਬਰ (ਭੁਪਿੰਦਰ ਸਿੰਘ)- ਨਗਰ ਕੌਸਲ ਬਨੂੜ ਵਲੋਂ ਮਿਸ਼ਨ ਕਲੀਨ ਪੰਜਾਬ ਤਹਿਤ ਕਾਰਜ ਸਾਧਕ ਅਫ਼ਸਰ ਵਿਸ਼ਾਲਦੀਪ, ਸੈਨੇਟਰੀ ਇੰਸਪੈਕਟਰ ਵਰਿੰਦਰ ਸਿੰਘ, ਸੀ. ਐਫ. ਅਮਨਦੀਪ ਕੌਰ ਸਿੱਧੂ ਦੀ ਅਗਵਾਈ ਵਿਚ ‘ਸਵੱਛਤਾ ਹੀ ਸੇਵਾ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ, ਜਿਸ ਤਹਿਤ ਨੈਸ਼ਨਲ ਕਾਲਜ ਬਨੂੜ ਦੇ ਵਿਦਿਆਰਥੀਆ ਵਲੋ ਸਫ਼ਾਈ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਅਤੇ ਆਪਣੇ ਆਲੇ ਦੁਆਲੇ ਨੂੰ ਸਾਫ਼ ਰੱਖਣ ਦਾ ਸੰਕਲਪ ਲਿਆ। ਨਗਰ ਕੌਸਲ ਦੀ ਸੀ.ਐਫ. ਅਮਨਦੀਪ ਕੌਰ ਸਿੱਧੂ ਵਲੋ ਵਿਦਿਆਰਥੀਆਂ ਨੂੰ ਰੋਜ਼ਾਨਾ ਜੀਵਨ ਵਿਚ ਸਵੱਛਤਾ ਦੇ ਮਹੱਤਵ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਵੱਛਤਾ ਕਿਸੇ ਇੱਕ ਵਿਅਕਤੀ ਜਾਂ ਸੰਸਥਾ ਦੀ ਜ਼ਿੰਮੇਵਾਰੀ ਨਹੀਂ ਹੈ ਬਲਕਿ ਇਹ ਸਮਾਜ ਦੇ ਹਰੇਕ ਨਾਗਰਿਕ ਦੀ ਸਮੂਹਿਕ ਜ਼ਿੰਮੇਵਾਰੀ ਹੈ। ਸਵੱਛਤਾ ਦਾ ਸੰਦੇਸ਼ ਸਿਰਫ਼ ਆਪਣੇ ਘਰਾਂ ਅਤੇ ਸਕੂਲਾਂ ਤੱਕ ਸੀਮਤ ਨਹੀਂ ਰੱਖਣਾ ਚਾਹੀਦਾ, ਬਲਕਿ ਲੋਕਾਂ ਨੂੰ ਆਪਣੇ ਪਰਿਵਾਰ, ਆਂਢ-ਗੁਆਂਢ ਅਤੇ ਪੂਰੇ ਸ਼ਹਿਰ ਨੂੰ ਸਾਫ਼ ਰੱਖਣ ਲਈ ਜਾਗਰੂਕ ਵੀ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਹਰੇਕ ਨਾਗਰਿਕ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਦੀ ਜ਼ਿੰਮੇਵਾਰੀ ਮਹਿਸੂਸ ਕਰਦਾ ਹੈ ਤਾਂ ਸ਼ਹਿਰ ਨੂੰ ਸਾਫ਼ ਅਤੇ ਸੁੰਦਰ ਬਣਾਉਣ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਜਾ ਸਕਦਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਦਾ ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਰੱਖਣ ਤੇ ਕੂੜਾ ਕੌਸਲ ਵਲੋਂ ਨਿਰਧਾਰਿਤ ਕੀਤੇ ਗਏ ਕਰਮਚਾਰੀਆਂ ਨੂੰ ਹੀ ਦੇਣ। ਜਿਸ ਨਾਲ ਸ਼ਹਿਰ ਨੂੰ ਕੂੜਾ ਮੁਕਤ ਬਣਾਇਆ ਜਾ ਸਕੇ। ਇਸ ਮੋਕੇ ਸਕੂਲ ਦੇ ਚੇਅਰਮੈਨ ਜਗਜੀਤ ਸਿੰਘ, ਡਾਇਰੈਕਟਰ ਪਰਮਿੰਦਰ ਸਿੰਘ, ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਨਾਭਾ ਉਤਸਵ ਸੰਮਤੀ ਦੇ ਪ੍ਰਧਾਨ ਕੁੱਕੀ ਦੀ ਅਗਵਾਈ ਹੇਠ ਮੀਟਿੰਗ ਹੋਈ ਕਿਹਾ, ਅੱਜ ਵਾਮਨ ਦਵਾਦਸ਼ੀ ਤਿਉਹਾਰ ਮੌਕੇ ਕੱਢੀ ਜਾਵ... ਅਗਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਨੇ ਸਕੂਲਾਂ ਦਾ ਸਰਵੇ ਕਰਕੇ ਡੇਂਗੂ ਬਾਰੇ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।