24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸ਼ੰਭੂ ਬਾਰਡਰ ’ਤੇ ਪੁਲਿਸ ਵਲੋਂ ਕੀਤੀ ਨਾਕੇਬੰਦੀ ਦੌਰਾਨ 547 ਕਿੱਲੋ ਸ਼ੱਕੀ ਪਨੀਰ ਬਰਾਮਦ

ਰਾਜਪੁਰਾ, 23 ਸਤੰਬਰ (ਜੀ. ਪੀ.

ਅਜੀਤ ਡੈਸਕ 24-09-2026
ਰਾਜਪੁਰਾ, 23 ਸਤੰਬਰ (ਜੀ.ਪੀ. ਸਿੰਘ)- ਕੌਮੀ ਸ਼ਾਹ ਮਾਰਗ ਨੰਬਰ 44 ਸ਼ੰਭੂ ਸਰਹੱਦ ’ਤੇ ਸ਼ੰਭੂ ਥਾਣੇ ਦੀ ਪੁਲਿਸ ਵਲੋਂ ਕੀਤੀ ਨਾਕਾਬੰਦੀ ਦੌਰਾਨ ਇਕ ਪਿਕਅਪ ਗੱਡੀ ’ਚ ਰੱਖੇ ਡੀ-ਫਰੀਜ਼ਰ ਵਿਚੋਂ 547 ਕਿੱਲੋ ਦੇ ਕਰੀਬ ਸ਼ੱਕੀ ਪਨੀਰ ਬਰਾਮਦ ਕੀਤਾ ਗਿਆ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਸ਼ੱਕ ਦੇ ਅਧਾਰ ’ਤੇ ਜਦੋਂ ਪਿਕਅਪ ਗੱਡੀ ਨੂੰ ਰੋਕ ਕੇ ਚੈੱਕ ਕੀਤਾ ਗਿਆ ਤਾਂ ਉਸ ਵਿਚੋਂ ਵੱਡੀ ਮਾਤਰਾ ’ਚ ਪਨੀਰ ਮਿਲਿਆ, ਜਿਸ ਤੋਂ ਤੁਰੰਤ ਬਾਅਦ ਸਿਹਤ ਵਿਭਾਗ ਦੀ ਟੀਮ ਨੂੰ ਮੌਕੇ ’ਤੇ ਬੁਲਾਇਆ ਗਿਆ। ਮੌਕੇ ’ਤੇ ਪਹੁੰਚੀ ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਡਰਾਈਵਰ ਕੋਲ ਪਨੀਰ ਦੀ ਖਰੀਦ-ਵੇਚ ਜਾਂ ਸਪਲਾਈ ਨਾਲ ਸੰਬੰਧਿਤ ਕੋਈ ਵੀ ਬਿੱਲ ਜਾਂ ਪੁਖ਼ਤਾ ਰਿਕਾਰਡ ਮੌਜੂਦ ਨਹੀਂ ਸੀ। ਪਿਕਅਪ ਦੇ ਚਾਲਕ ਅਨੁਸਾਰ ਇਹ ਖੇਪ ਨਰਵਾਣਾ ਵਲੋਂ ਲਿਆਂਦੀ ਜਾ ਰਹੀ ਸੀ। ਫੂਡ ਸੇਫ਼ਟੀ ਵਿਭਾਗ ਵਲੋਂ ਕਰੀਬ 547 ਕਿੱਲੋ ਪਨੀਰ ਨੂੰ ਸੀਲ ਕਰਕੇ ਆਪਣੇ ਕਬਜ਼ੇ ਵਿਚ ਲੈ ਲਿਆ ਗਿਆ ਹੈ ਤੇ ਸ਼ੱਕ ਦੇ ਅਧਾਰ ’ਤੇ ਇਸ ਦੇ ਸੈਂਪਲ ਜਾਂਚ ਲਈ ਲੈਬ ਭੇਜ ਦਿੱਤੇ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਲੈਬ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਤੇ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਮਿਲਾਵਟ ਖੋਰੀ ਵਿਰੁੱਧ ਅਜਿਹੀ ਚੈਕਿੰਗ ਮੁਹਿੰਮ ਲਗਾਤਾਰ ਜਾਰੀ ਰਹੇਗੀ।
ਪਿਛਲੀ ਖ਼ਬਰ ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਵਲੋਂ ਪਾਵਰਕਾਮ ਮੁੱਖ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ 225 ਪਾਵਨ ਸਰੂਪ ਸਰੀ (ਕੈਨੇਡਾ) ਭੇਜਣ ਦਾ ਮਾਮਲਾ ਸਿੱਖ ਜਥੇਬੰਦੀਆਂ ਵਲੋਂ ਪੰਜਾਬ ਭਰ ’ਚ ਪੋਸਟਰ ਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।