25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਬਬਲੀ ਦੇਵੀ ਖਾਣਪੁਰ ਬੜਿੰਗ ਬਣੀ ਘਨੌਰ ਵਿਧਾਨ ਸਭਾ ਹਲਕਾ ਇਸਤਰੀ ਵਿੰਗ ਦੀ ਪ੍ਰਧਾਨ

ਰਾਜਪੁਰਾ, 24 ਸਤੰਬਰ (ਜੀ. ਪੀ.

ਅਜੀਤ ਡੈਸਕ 25-09-2026
ਰਾਜਪੁਰਾ, 24 ਸਤੰਬਰ (ਜੀ.ਪੀ. ਸਿੰਘ)-ਆਗਾਮੀ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਇਸਤਰੀ ਵਿੰਗ ਵੀ ਸਰਗਰਮ ਹੋ ਗਿਆ ਹੈ, ਜਿਸ ਤਰ੍ਹਾਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਨਾਲ ਜੁੜੇ ਵਰਕਰਾਂ ਨੂੰ ਅਹੁਦੇ ਦੇ ਕੇ ਨਿਵਾਜ ਰਹੇ ਹਨ ਉਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਵੀ ਹਰ ਵਿਧਾਨ ਸਭਾ ਹਲਕੇ ’ਚ ਆਪਣਾ ਕੈਡਰ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ (ਬ) ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਵਿਧਾਨ ਸਭਾ ਹਲਕਾ ਘਨੌਰ ਤੋਂ ਸਰਗਰਮ ਵਰਕਰ ਬਬਲੀ ਦੇਵੀ ਖਾਣਪੁਰ ਬੜਿੰਗ ਨੂੰ ਪ੍ਰਧਾਨ ਨਿਯੁਕਤ ਕੀਤਾ ਹੈ। ਆਪਣੇ ਜਾਰੀ ਕੀਤੇ ਪੱਤਰ ’ਚ ਉਨ੍ਹਾਂ ਬਬਲੀ ਦੇਵੀ ਤੋਂ ਆਸ ਪ੍ਰਗਟ ਕੀਤੀ ਹੈ ਕਿ ਉਹ ਸ਼੍ਰੋਮਣੀ ਕਮੇਟੀ ਦੀ ਮਜ਼ਬੂਤੀ ਲਈ ਇਮਾਨਦਾਰੀ ਅਤੇ ਮਿਹਨਤ ਨਾਲ ਅਨੁਸ਼ਾਸਨ ਵਿਚ ਰਹਿ ਕੇ ਕੰਮ ਕਰਨਗੇ ਤੇ ਪਾਰਟੀ ਦੀ ਹਰ ਇਕ ਗਤੀਵਿਧੀ ’ਚ ਹਿੱਸਾ ਲੈਣਗੇ।
ਪਿਛਲੀ ਖ਼ਬਰ ਸੜਕਾਂ ਸੰਬੰਧੀ ਮੰਗਾਂ ਨੂੰ ਲੈ ਕੇ ਧਰੇੜੀ ਜੱਟਾਂ ਟੋਲ ਪਲਾਜ਼ੇ ’ਤੇ ਦਿੱਤਾ ਧਰਨਾ ਦੋ ਘੰਟੇ ਲਈ ਰੱਖਿਆ ਗਿਆ ਟੋਲ ਪਲਾਜਾ ਟ... ਅਗਲੀ ਖ਼ਬਰ ਵਿਧਾਨ ਸਭਾ ਚੋਣਾਂ 2027: ਹਲਕਾ ਘਨੌਰ ’ਚ ਸਿਆਸੀ ਪਾਰਾ ਸਿਖ਼ਰਾਂ ’ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।