26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਨੌਜਵਾਨ ਪੀੜ੍ਹੀ­ ਨੂੰ ਨਸ਼ਿਆਂ ਤੋਂ ਬਚਾਉਣ ਲਈ ਭਾਜਪਾ ਦਾ ਸਾਥ ਦੇਣਾ ਜ਼ਰੂਰੀ-ਬੱਬੂ

ਨਾਭਾ, 25 ਸਤੰਬਰ (ਵਰਿੰਦਰ ਵਰਮਾ)- ਸੂਬਾ ਪੰਜਾਬ ਦੀ ਡੁੱਬਦੀ ਜਵਾਨੀ ਨੂੰ ਬਚਾਉਣ ਲਈ ਭਾਰਤੀ ਜਨਤਾ ਪਾਰਟੀ ਦਾ ਸਾਥ ਦੇਣਾ ਬਹੁਤ ਜ਼ਰੂਰੀ ਹੈ। ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਲਕਾ ਨਾਭਾ ਤੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਵਪਾਰ ਮੰਡਲ ਦੇ ਵਾਈਸ ਪ੍ਰਧਾਨ ਪੰਜਾਬ ਰਾਜੇਸ਼ ਬਾਂਸਲ ਬੱਬੂ ਨੇ ਕਿਹਾ ਕਿ ਅੱਜ ਦੀ ਜੋ ਨੌਜਵਾਨ ਪੀੜੀ ਨਸ਼ਿਆਂ ਵਿਚ ਗਲਤਾਨ ਹੋ ਚੁੱਕੀ ਹੈ।

ਅਜੀਤ ਡੈਸਕ 26-09-2026
ਨਾਭਾ, 25 ਸਤੰਬਰ (ਵਰਿੰਦਰ ਵਰਮਾ)- ਸੂਬਾ ਪੰਜਾਬ ਦੀ ਡੁੱਬਦੀ ਜਵਾਨੀ ਨੂੰ ਬਚਾਉਣ ਲਈ ਭਾਰਤੀ ਜਨਤਾ ਪਾਰਟੀ ਦਾ ਸਾਥ ਦੇਣਾ ਬਹੁਤ ਜ਼ਰੂਰੀ ਹੈ। ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਲਕਾ ਨਾਭਾ ਤੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਵਪਾਰ ਮੰਡਲ ਦੇ ਵਾਈਸ ਪ੍ਰਧਾਨ ਪੰਜਾਬ ਰਾਜੇਸ਼ ਬਾਂਸਲ ਬੱਬੂ ਨੇ ਕਿਹਾ ਕਿ ਅੱਜ ਦੀ ਜੋ ਨੌਜਵਾਨ ਪੀੜੀ ਨਸ਼ਿਆਂ ਵਿਚ ਗਲਤਾਨ ਹੋ ਚੁੱਕੀ ਹੈ। ਇਹ ਪਿਛਲੇ ਸਮੇਂ ਦੀਆਂ ਸਰਕਾਰਾਂ ਦੀ ਹੀ ਦੇਣ ਹੈ। ਅੱਜ ਜੋ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਹ ਮਹਿਜ ਇਕ ਸਿਆਸੀ ਡਰਾਮਾ ਹੈ। ਅੱਜ ਵੀ ਨਸ਼ਾ ਉਸੇ ਤਰ੍ਹਾਂ ਪਿੰਡਾਂ ਅਤੇ ਸ਼ਹਿਰਾਂ ਵਿਚ ਸਰੇਆਮ ਵਿਕ ਰਿਹਾ ਹੈ, ਜਿਸ ਨੂੰ ਰੋਕਣ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਅੱਜ ਹਰ ਜਗ੍ਹਾ ਰਿਸ਼ਵਤ ਖੋਰੀ ਲੁੱਟ ਖੋਹ ਦਾ ਬੋਲ ਬਾਲਾ ਹੈ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਇਹ ਸਰਕਾਰ ਵੀ ਪੰਜਾਬ ਲਈ ਫੇਲ੍ਹ ਸਾਬਤ ਹੋਈ ਹੈ। ਉਨਾਂ ਸਮੂਹ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਸਾਰੇ ਇਕ-ਇਕ ਜੁੱਟ ਹੋ ਕੇ ਪੰਜਾਬ ਦੇ ਭਲੇ ਲਈ ਕੰਮ ਕਰੀਏ ਤਾਂਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਇਨ੍ਹਾਂ ਅਲਾਮਤਾਂ ਤੋਂ ਮੁਕਤ ਹੋ ਸਕੇ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਭਾਜਪਾ ਪਾਰਟੀ ਦਾ ਸਾਥ ਦੇਣਾ ਬਹੁਤ ਜ਼ਰੂਰੀ ਹੈ।
ਪਿਛਲੀ ਖ਼ਬਰ ਅੰਤਰ ਜ਼ਿਲ੍ਹਾ ਸਕੂਲ ਖੇਡਾਂ ’ਚ ਅੰਡਰ-17/19 ਲੜਕੇ ਤੇ ਲੜਕੀਆਂ ਦੇ ਆਰਚਰੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਸੱਟਾ ਲਗਾਉਂਦਾ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।