27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਮੁੱਖ ਮੰਤਰੀ ਤੀਰਥ ਯਾਤਰਾ ਪਿੰਡ ਕਪੂਰੀ ਤੋਂ ਹੋਈ ਰਵਾਨਾ-ਲਖਵੀਰ ਸਿੰਘ ਲੱਖੀ

ਦੇਵੀਗੜ੍ਹ, 26 ਸਤੰਬਰ (ਰਾਜਿੰਦਰ ਸਿੰਘ ਮੌਜੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਮਹੱਤਵਪੂਰਨ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਸਨੌਰ ਦੇ ਪਿੰਡ ਕਪੂਰੀ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਇਸ ਬੱਸ ਨੂੰ ਨਗਰ ਪੰਚਾਇਤ ਦੇਵੀਗੜ੍ਹ ਦੇ ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਲੱਖੀ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਅਜੀਤ ਡੈਸਕ 27-09-2026
ਦੇਵੀਗੜ੍ਹ, 26 ਸਤੰਬਰ (ਰਾਜਿੰਦਰ ਸਿੰਘ ਮੌਜੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਮਹੱਤਵਪੂਰਨ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਸਨੌਰ ਦੇ ਪਿੰਡ ਕਪੂਰੀ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਇਸ ਬੱਸ ਨੂੰ ਨਗਰ ਪੰਚਾਇਤ ਦੇਵੀਗੜ੍ਹ ਦੇ ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਲੱਖੀ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਜਿੰਨਾ ਦੇ ਨਾਲ ਚੇਅਰਮੈਨ ਦਾਨੂੰ ਲਾਂਬਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਹ ਪਵਿੱਤਰ ਯਾਤਰਾ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਰਹਿਨੁਮਾਈ ਅਤੇ ਲਖਵੀਰ ਸਿੰਘ ਲੱਖੀ ਦੀ ਦੇਖ-ਰੇਖ ਹੇਠ ਰਵਾਨਾ ਹੋਈ। ਯਾਤਰਾ ਰਵਾਨਾ ਹੋਣ ਤੋਂ ਪਹਿਲਾਂ ਪਿੰਡ ਦੇ ਗ੍ਰੰਥੀ ਸਿੰਘ ਗਿਆਨੀ ਪ੍ਰੀਤਮ ਸਿੰਘ ਵਲੋਂ ਅਰਦਾਸ ਬੇਨਤੀ ਵੀ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਲਖਵੀਰ ਸਿੰਘ ਲੱਖੀ ਨੇ ਦੱਸਿਆ ਕਿ ਇਹ ਤੀਰਥ ਯਾਤਰਾ ਤਿੰਨ ਦਿਨਾਂ ਦੀ ਹੋਵੇਗੀ, ਜਿਸ ਦੌਰਾਨ ਸ਼ਰਧਾਲੂ ਵੱਖ-ਵੱਖ ਪਵਿੱਤਰ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨਗੇ। ਸਰਕਾਰ ਵਲੋਂ ਸ਼ਰਧਾਲੂਆਂ ਦੇ ਰਹਿਣ, ਖਾਣ-ਪੀਣ ਅਤੇ ਸਫ਼ਰ ਦਾ ਸਾਰਾ ਪ੍ਰਬੰਧ ਬਿਲਕੁਲ ਮੁਫ਼ਤ ਕੀਤਾ ਗਿਆ ਹੈ ਤਾਂ ਜੋ ਹਰ ਵਰਗ ਦੇ ਲੋਕ ਬਿਨਾਂ ਕਿਸੇ ਆਰਥਿਕ ਬੋਝ ਦੇ ਧਾਰਮਿਕ ਅਸਥਾਨਾਂ ਦੀ ਯਾਤਰਾ ਦਾ ਆਨੰਦ ਮਾਣ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸੂਬੇ ਦੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਸਾਡੇ ਬਜ਼ੁਰਗਾਂ ਅਤੇ ਸ਼ਰਧਾਲੂਆਂ ਦਾ ਲੰਮੇ ਸਮੇਂ ਤੋਂ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਪਨਾ ਹੁੰਦਾ ਸੀ, ਜਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪੂਰਾ ਕੀਤਾ ਹੈ। ਅੱਜ ਪਿੰਡ ਕਪੂਰੀ ਤੋਂ ਰਵਾਨਾ ਹੋਈ ਇਸ ਬੱਸ ਦੇ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਪਿਛਲੀ ਖ਼ਬਰ ਭਾਨਰਾ ਵਿਖੇ ਬੀਬੀ ਰਵਿੰਦਰ ਕੌਰ ਵਲੋਂ ਲੋਕ ਮਿਲਣੀ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਐਸਆਈਆਰ ’ਚ ਸੌ ਫੀਸਦੀ ਮੈਪਿੰਗ ਕਰਨ ਵਾਲ਼ੇ ਪਟਿਆਲਾ ਦੇ 56 ਬੀ.ਐਲ.ਓਜ਼ ਮੁੱਖ ਚੋਣ ਅਫਸਰ, ਪੰਜਾਬ ਦੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।