28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਭਾਜਪਾ ਦੀ ਨਸ਼ਾ ਮੁਕਤ ਯਾਤਰਾ ਸਿਰਫ਼ ਸਿਆਸੀ ਪ੍ਰਚਾਰ- ਸੁਰਜੀਤ ਸਿੰਘ ਰੱਖੜਾ

ਸਮਾਣਾ, 27 ਸਤੰਬਰ (ਹਰਵਿੰਦਰ ਸਿੰਘ ਟੋਨੀ)- ਸਾਬਕਾ ਕੈਬਨਿਟ ਮੰਤਰੀ ਤੇ ‘ਆਪ’ ਦੇ ਵਿਧਾਨ ਸਭਾ ਹਲਕਾ ਸਮਾਣਾ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਭਾਜਪਾ ਵਲੋਂ ਪੰਜਾਬ ਭਰ ’ਚ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਸਿਰਫ਼ ਸਿਆਸੀ ਪ੍ਰਚਾਰ ਕਰਾਰ ਦਿੰਦਿਆਂ ਕਿਹਾ ਕਿ ਇਸ ਯਾਤਰਾ ਦੇ ਨਾਂ ’ਤੇ ਪੰਜਾਬ ਦੇ ਮਾਹੌਲ ਨੂੰ ਸਿਆਸੀ ਰੰਗਤ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸ.

ਅਜੀਤ ਡੈਸਕ 28-09-2026
ਸਮਾਣਾ, 27 ਸਤੰਬਰ (ਹਰਵਿੰਦਰ ਸਿੰਘ ਟੋਨੀ)- ਸਾਬਕਾ ਕੈਬਨਿਟ ਮੰਤਰੀ ਤੇ ‘ਆਪ’ ਦੇ ਵਿਧਾਨ ਸਭਾ ਹਲਕਾ ਸਮਾਣਾ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਭਾਜਪਾ ਵਲੋਂ ਪੰਜਾਬ ਭਰ ’ਚ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਸਿਰਫ਼ ਸਿਆਸੀ ਪ੍ਰਚਾਰ ਕਰਾਰ ਦਿੰਦਿਆਂ ਕਿਹਾ ਕਿ ਇਸ ਯਾਤਰਾ ਦੇ ਨਾਂ ’ਤੇ ਪੰਜਾਬ ਦੇ ਮਾਹੌਲ ਨੂੰ ਸਿਆਸੀ ਰੰਗਤ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸ. ਰੱਖੜਾ ਨੇ ਗੱਲਬਾਤ ਦੌਰਾਨ ਕਿਹਾ ਕਿ ਨਸ਼ਿਆਂ ਖ਼ਿਲਾਫ਼ ਹਰ ਇਮਾਨਦਾਰ ਆਵਾਜ਼ ਦਾ ਸਵਾਗਤ ਹੈ ਪਰ ਭਾਜਪਾ ਦੀ ਇਸ ਯਾਤਰਾ ਪਿੱਛੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਬਜਾਏ ਆਮ ਆਦਮੀ ਪਾਰਟੀ ਖ਼ਿਲਾਫ਼ ਸਿਆਸੀ ਹਿੱਤ ਹੀ ਨਜ਼ਰ ਆ ਰਹੇ ਹਨ। ਕੇਂਦਰ ਸਰਕਾਰ ‘ਤੇ ਸਵਾਲ ਚੁੱਕਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀ 50 ਕਿਲੋਮੀਟਰ ਕੌਮਾਂਤਰੀ ਸਰਹੱਦ ਬੀ.ਐੱਸ.ਐੱਫ. ਦੇ ਅਧੀਨ ਹੈ, ਜੋ ਸਿੱਧੇ ਕੇਂਦਰ ਸਰਕਾਰ ਦੇ ਕੰਟਰੋਲ ਵਿਚ ਆਉਂਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਹੱਦੀ ਸੁਰੱਖਿਆ ਕੇਂਦਰ ਦਾ ਵਿਸ਼ਾ ਹੈ ਤਾਂ ਯਾਤਰਾ ਪੰਜਾਬ ਦੀ ਬਜਾਏ ਦਿੱਲੀ ਵਿਚ ਕੱਢਣੀ ਚਾਹੀਦੀ ਸੀ। ਸ. ਰੱਖੜਾ ਨੇ ਕਿਹਾ ਕਿ ਹਰਿਆਣਾ ਤੇ ਗੁਜਰਾਤ ਸਮੇਤ ਕਈ ਭਾਜਪਾ ਸ਼ਾਸਿਤ ਰਾਜਾਂ ਵਿਚ ਵੀ ਨਸ਼ਿਆਂ ਦੀ ਗੰਭੀਰ ਸਮੱਸਿਆ ਹੈ, ਪਰ ਉੱਥੇ ਭਾਜਪਾ ਕੋਈ ਯਾਤਰਾ ਨਹੀਂ ਕੱਢ ਰਹੀ। ਸ. ਰੱਖੜਾ ਨੇ ਭਾਜਪਾ ਨੂੰ ਸੁਝਾਅ ਦਿੰਦਿਆਂ ਕਿਹਾ ਕਿ ਜੇਕਰ ਭਾਜਪਾ ਸਚਮੁੱਚ ਨਸ਼ਿਆਂ ਦੇ ਮੁੱਦੇ ‘ਤੇ ਗੰਭੀਰ ਹੈ ਤਾਂ ਪਹਿਲਾਂ ਕੇਂਦਰ ਸਰਕਾਰ ਆਪਣੇ ਅਧੀਨ ਆਉਂਦੀ ਸਰਹੱਦ ਸੀਲ ਕਰੇ, ਹੋਰ ਭਾਜਪਾ ਸ਼ਾਸਿਤ ਰਾਜਾਂ ਵਿਚ ਵੀ ਨਸ਼ਿਆਂ ਖ਼ਿਲਾਫ਼ ਮੁਹਿੰਮ ਸ਼ੁਰੂ ਕਰੇ ਤੇ ਪੰਜਾਬ ਦੇ ਪਾਣੀਆਂ ਸੰਬੰਧੀ ਬਣਦੇ ਹੱਕਾਂ ‘ਤੇ ਆਪਣਾ ਸਟੈਂਡ ਸਪਸ਼ਟ ਕਰੇ।
ਪਿਛਲੀ ਖ਼ਬਰ ਪੰਜਾਬ ਦੇ ਲੋਕ ਫਿਰ ਤੋਂ ਬਣਾਉਣਗੇ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ’ ਦੀ ਸਰਕਾਰ- ਜਸਪਾਲ ਸਿੰਘ ਅਗਲੀ ਖ਼ਬਰ ਖ਼ੂਨਦਾਨ ਤੇ ਮੈਡੀਕਲ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।