28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਵਿੱਕੀ ਘਨੌਰ ਵਲੋਂ ਪਿੰਡ ਚਤਰ ਨਗਰ ਵਿਖੇ ‘ਡੋਰ ਟੂ ਡੋਰ’ ਚੋਣ ਮੁਹਿੰਮ ਤਹਿਤ ਲੋਕਾਂ ਨਾਲ ਰਾਬਤਾ

ਘਨੌਰ 27 ਸਤੰਬਰ (ਸਰਦਾਰਾ ਸਿੰਘ ਲਾਛੜੂ)- ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਸੂਬੇ ਦਾ ਸਿਆਸੀ ਮਾਹੌਲ ਪੂਰੀ ਤਰ੍ਹਾਂ ਭੱਖ ਚੁੱਕਾ ਹੈ। ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਧੂਰੀ ਤੋਂ ਆਰੰਭੀ ਗਈ ‘ਡੋਰ-ਟੂ-ਡੋਰ’ ਮੁਹਿੰਮ ਤਹਿਤ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 28-09-2026
ਘਨੌਰ 27 ਸਤੰਬਰ (ਸਰਦਾਰਾ ਸਿੰਘ ਲਾਛੜੂ)- ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਸੂਬੇ ਦਾ ਸਿਆਸੀ ਮਾਹੌਲ ਪੂਰੀ ਤਰ੍ਹਾਂ ਭੱਖ ਚੁੱਕਾ ਹੈ। ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਧੂਰੀ ਤੋਂ ਆਰੰਭੀ ਗਈ ‘ਡੋਰ-ਟੂ-ਡੋਰ’ ਮੁਹਿੰਮ ਤਹਿਤ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਉੱਪ ਚੇਅਰਮੈਨ ਤੇ ‘ਆਪ’ ਸਪੋਰਟਸ ਵਿੰਗ ਦੇ ਸੂਬਾ ਪ੍ਰਧਾਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਵਲੋਂ ਪਿੰਡ ਚਤਰ ਨਗਰ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਵਿੱਕੀ ਘਨੌਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਵਲੋਂ ਕੀਤੇ ਗਏ ਲੋਕ-ਪੱਖੀ ਕਾਰਜਾਂ ਦਾ ਲੇਖਾ-ਜੋਖਾ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਆਗੂ ਸੰਦੀਪ ਸਿੰਘ ਸੰਜੂ, ਗੁਰਪ੍ਰੀਤ ਸਿੰਘ,ਦਵਿੰਦਰ ਸਿੰਘ, ਅਮਰੀਕ ਸਿੰਘ ਲੰਬਰਦਾਰ, ਜੱਸੀ ਸਰਾੳ, ਜਸ਼ਨਜੀਤ ਸਿੰਘ, ਅੰਤਰ ਰਾਸ਼ਟਰੀ ਕਬੱਡੀ ਖਿਡਾਰੀ ਖੁਸ਼ਦੀਪ ਸਿੰਘ ਟਿੰਕੂ ਘਨੌਰ, ਗੁਰਪ੍ਰੀਤ ਸਿੰਘ ਉਲਾਣਾ ਸਮੇਤ ਗ੍ਰਾਮ ਪੰਚਾਇਤ ਦੇ ਮੈਂਬਰ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਡਾ. ਸਿਮਰਨਜੀਤ ਸਿੰਘ ਦੀ ਸੰਪਾਦਿਤ ਪੁਸਤਕ ‘ਸੁਖਵਿੰਦਰ ਸੁੱਖੀ ਕਾਵਿ’ ’ਤੇ ਹੋਈ ਵਿਚਾਰ-ਚਰਚਾ ਅਗਲੀ ਖ਼ਬਰ ‘ ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਪਹੁੰਚੇਗੀ ਨਾਭਾ- ਪਰਮਜੀਤ ਸਿੰਘ ਕੈਂਥ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।