29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਜ਼ਿਲ੍ਹਾ ਕਾਂਗਰਸ ਨੇ ਗੁਰਸ਼ਰਨ ਕੌਰ ਰੰਧਾਵਾ ਦੀ ਅਗਵਾਈ ਹੇਠ ਦਿੱਤਾ ਧਰਨਾ

ਪਟਿਆਲਾ, 28 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਜ਼ਿਲ੍ਹਾ ਕਾਂਗਰਸ ਪਟਿਆਲਾ ਦਿਹਾਤੀ ਤੇ ਸ਼ਹਿਰੀ ਨੇ ਦੇਸ਼ ਦੀ ਚੋਣ ਪ੍ਰਕਿਰਿਆ ਦੇ ਗੰਭੀਰ ਖ਼ਤਰੇ ਨੂੰ ਮੱਦੇਨਜ਼ਰ ਰੱਖਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਤੇ ਉਨ੍ਹਾਂ ਖ਼ਿਲਾਫ਼ ਐਫ.

ਅਜੀਤ ਡੈਸਕ 29-09-2026
ਪਟਿਆਲਾ, 28 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਜ਼ਿਲ੍ਹਾ ਕਾਂਗਰਸ ਪਟਿਆਲਾ ਦਿਹਾਤੀ ਤੇ ਸ਼ਹਿਰੀ ਨੇ ਦੇਸ਼ ਦੀ ਚੋਣ ਪ੍ਰਕਿਰਿਆ ਦੇ ਗੰਭੀਰ ਖ਼ਤਰੇ ਨੂੰ ਮੱਦੇਨਜ਼ਰ ਰੱਖਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਤੇ ਉਨ੍ਹਾਂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਨ ਦੀ ਮੰਗ ਕੀਤੀ ਹੈ। ਰਾਸ਼ਟਰਪਤੀ ਨੂੰ ਸੰਬੋਧਿਤ ਇਕ ਮੰਗ ਪੱਤਰ ਵਿਚ ਜ਼ਿਲ੍ਹਾ ਕਾਂਗਰਸ ਪਟਿਆਲਾ ਦਿਹਾਤੀ ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਤੇ ਸ਼ਹਿਰੀ ਪ੍ਰਧਾਨ ਨੇ ਦੋਸ਼ ਲਾਇਆ ਕਿ ਕੁਮਾਰ ਨੇ ਚੋਣ ਪ੍ਰਕਿਰਿਆ ਨੂੰ “ਖਰਾਬ ਕੀਤਾ ਅਤੇ ਨੁਕਸਾਨ ਪਹੁੰਚਾਇਆ” ਹੈ। ਉਨ੍ਹਾਂ ਦਾਅਵਾ ਕੀਤਾ ਕਿ ਵੋਟਰ ਸੂਚੀਆਂ ਵਿਚੋਂ ਨਾਂ ਕੱਟ ਕੇ ਇਕੱਲੇ ਦਮ ‘ਤੇ ਹੀ 13.8 ਕਰੋੜ ਵੋਟਰਾਂ ਨੂੰ ਵੋਟ ਦੇ ਅਧਿਕਾਰ ਤੋਂ ਵਾਂਝਾ ਕਰ ਦਿੱਤਾ ਗਿਆ ਹੈ। ਇਸ ਮੌਕੇ ਪਟਿਆਲਾ ਦੇ ਸਾਂਸਦ ਡਾਕਟਰ ਧਰਮਵੀਰ ਗਾਂਧੀ ਨੇ ਕਿਹਾ ਕਿ ਵੋਟਾਂ ਕੱਟਣ ਦਾ ਇਹ ਅੰਕੜਾ ਦੇਸ਼ ਦੇ ਕੁੱਲ ਵੋਟਰਾਂ ਦਾ ਲਗਪਗ 15 ਫ਼ੀਸਦੀ ਬਣਦਾ ਹੈ। ਉਨ੍ਹਾਂ ਦਲੀਲ ਦਿੱਤੀ ਕਿ ਵੋਟ ਦਾ ਅਧਿਕਾਰ ਚੋਣਵੇਂ ਲੋਕਤੰਤਰ ਦੀ ਬੁਨਿਆਦ ਹੈ। ਇਸ ਮੌਕੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਹਰਦਿਆਲ ਸਿੰਘ ਕੰਬੋਜ ਸਾਬਕਾ ਵਿਧਾਇਕ ਨੇ ਦੋਸ਼ ਲਾਇਆ ਕਿ ਗਿਆਨੇਸ਼ ਕੁਮਾਰ ਦੀ ਅਗਵਾਈ ਹੇਠਲਾ ਚੋਣ ਕਮਿਸ਼ਨ “ਚੋਣਾਂ ਚੋਰੀ ਕਰਨ” ਲਈ ਕੇਂਦਰ ਸਰਕਾਰ ਨਾਲ ਮਿਲੀਭੁਗਤ ਕਰਕੇ ਕੰਮ ਕਰ ਰਿਹਾ ਹੈ। ਆਗੂਆਂ ਨੇ ਕਿਹਾ ਕਿ ਇਹ ਕਾਰਵਾਈਆਂ ‘ਸਰਬਵਿਆਪੀ ਬਾਲਗ ਮਤਾਧਿਕਾਰ’ ਦੇ ਸੰਵਿਧਾਨਕ ਸਿਧਾਂਤ ਦੀ ਉਲੰਘਣਾ ਕਰਦੀਆਂ ਹਨ ਅਤੇ ਚੋਣਾਂ ਵਿਚ ਜਨਤਾ ਦੇ ਵਿਸ਼ਵਾਸ ਨੂੰ ਢਾਹ ਲਾ ਸਕਦੀਆਂ ਹਨ। ਉਨ੍ਹਾਂ ਕਿਹਾ, “ਸਾਡੀਆਂ ਚੋਣਾਂ ਨੂੰ ਪੂਰੀ ਦੁਨੀਆ ਵਿਚ ਸਭ ਤੋਂ ਵੱਧ ਨਿਰਪੱਖ ਮੰਨਿਆ ਜਾਂਦਾ ਸੀ, ਪਰ ਗਿਆਨੇਸ਼ ਕੁਮਾਰ ਵਰਗੇ ਲੋਕਾਂ ਦੇ ਅਹੁਦੇ ‘ਤੇ ਰਹਿੰਦਿਆਂ ਉਸ ਭਰੋਸੇਯੋਗਤਾ ਨੂੰ ਦਾਅ ‘ਤੇ ਲਾ ਦਿੱਤਾ ਗਿਆ ਹੈ।” ਇਸ ਮੌਕੇ ਹੋਰਨਾਂ ਕਾਂਗਰਸੀ ਆਗੂਆਂ ਨੇ ਰਾਸ਼ਟਰਪਤੀ ਮੁਰਮੂ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਦਖ਼ਲ ਦੇ ਕੇ ਗਿਆਨੇਸ਼ ਕੁਮਾਰ ਨੂੰ ਮੁੱਖ ਚੋਣ ਕਮਿਸ਼ਨਰ ਦੇ ਅਹੁਦੇ ਤੋਂ ਹਟਾਉਣ ਦੇ ਨਾਲ-ਨਾਲ ਉਨ੍ਹਾਂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਨ ਅਤੇ ਜਾਂਚ ਕਰਵਾਉਣ ਦੇ ਹੁਕਮ ਦੇਣ। ਇਸ ਮੌਕੇ ਹਰਿੰਦਰ ਪਾਲ ਸਿੰਘ ਹੈਰੀਮਾਨ, ਨਿਰਮਲ ਸਿੰਘ ਭੱਟੀਆ, ਗੌਰਵ ਸੰਧੂ, ਵਿਸ਼ਨੂੰ ਸ਼ਰਮਾ, ਨਛੱਤਰ ਸਿੰਘ ਅਰਾਈਮਾਜਰਾ, ਕੁਲਵਿੰਦਰ ਸਿੰਘ ਅਰਨੋਂ ਹਲਕਾ ਸ਼ੁਤਰਾਣਾ, ਅਮਰਜੀਤ ਸਿੰਘ ਘੱਗਾ, ਰਛਪਾਲ ਸਿੰਘ ਜੌੜਾਮਾਜਰਾ, ਦਰਬਾਰਾ ਸਿੰਘ ਵਣਵਾਲਾ, ਕੁਲਵਿੰਦਰ ਸਿੰਘ ਅਰਨੋਂ, ਐਡਵੋਕੇਟ ਕਰਮਜੀਤ ਚੌਧਰੀ, ਗੁਰਪ੍ਰੀਤ ਸਿੰਘ ਸੰਧੂ, ਨੈਬ ਸਿੰਘ ਭਾਂਨਰੀ, ਰਤਨਜੀਤ ਜਾਹਲਾਂ, ਪਰਮਜੀਤ ਚੌਹਾਨ, ਹਰਦੀਪ ਸਿੰਘ ਕੁਲਾਰਾ, ਰਣਜੀਤ ਸਿੰਘ ਸ਼ਤਰਾਣਾ, ਹਰਦੀਪ ਸਿੰਘ ਜੋਸ਼ਨ, ਜਤਿੰਦਰ ਮੱਟੂ, ਹਰਵੀਰ ਥਿੰਦ, ਸਮੇਤ ਸੈਂਕੜੇ ਵਰਕਰ ਤੇ ਕਈ ਸੀਨੀਅਰ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਹਲਕਾ ਸਮਾਣਾ ’ਚ ਕਾਨੂੰਨ ਵਿਵਸਥਾ ਦੀ ਹਾਲਤ ਬਦਤਰ- ਰਾਜਿੰਦਰ ਸਿੰਘ ਅਗਲੀ ਖ਼ਬਰ ਨਸ਼ਿਆਂ ਨੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਘੇਰਿਆ, ਸਰਕਾਰ ਦੀ ਨਾਕਾਮੀ ਦਾ ਖਮਿਆਜ਼ਾ ਭੁਗਤ ਰਿਹਾ ਪੰਜਾਬ- ਸੰਜੇ ਭਾਟੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।