29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਸਰਕਾਰ ਦੀ ਮੁਢਲੀ ਜ਼ਿੰਮੇਵਾਰੀ- ਐਡਵੋਕੇਟ ਧੰਜੂ

ਸਨੌਰ, 28 ਸਤੰਬਰ (ਸੋਖਲ)- ਹਲਕਾ ਸਨੌਰ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਐਡਵੋਕੇਟ ਦਲਵਿੰਦਰ ਸਿੰਘ ਧੰਜੂ ਵਲੋਂ ਪੰਜਾਬ ਦੇ ਗੰਭੀਰ ਮੁੱਦਿਆਂ ਨੂੰ ਲੈ ਕੇ ਹਲਕੇ ਦੇ ਲੋਕਾਂ ਨਾਲ ਪਿੰਡ ਫਤਿਹਪੁਰ ਰਾਜਪੂਤਾਂ ਵਿਖੇ ਬੈਠਕ ਕੀਤੀ ਗਈ। ਇਸ ਮੌਕੇ ਇਲਾਕੇ ਦੇ ਕਈ ਲੋਕਾਂ ਨੇ ਸ਼ਮੂਲੀਅਤ ਕਰਦਿਆਂ ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ।

ਅਜੀਤ ਡੈਸਕ 29-09-2026
ਸਨੌਰ, 28 ਸਤੰਬਰ (ਸੋਖਲ)- ਹਲਕਾ ਸਨੌਰ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਐਡਵੋਕੇਟ ਦਲਵਿੰਦਰ ਸਿੰਘ ਧੰਜੂ ਵਲੋਂ ਪੰਜਾਬ ਦੇ ਗੰਭੀਰ ਮੁੱਦਿਆਂ ਨੂੰ ਲੈ ਕੇ ਹਲਕੇ ਦੇ ਲੋਕਾਂ ਨਾਲ ਪਿੰਡ ਫਤਿਹਪੁਰ ਰਾਜਪੂਤਾਂ ਵਿਖੇ ਬੈਠਕ ਕੀਤੀ ਗਈ। ਇਸ ਮੌਕੇ ਇਲਾਕੇ ਦੇ ਕਈ ਲੋਕਾਂ ਨੇ ਸ਼ਮੂਲੀਅਤ ਕਰਦਿਆਂ ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਬੈਠਕ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਦਲਵਿੰਦਰ ਸਿੰਘ ਧੰਜੂ ਨੇ ਕਿਹਾ ਕਿ ਪੰਜਾਬ ਇਸ ਸਮੇਂ ਕਈ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ ਅਤੇ ਇਨ੍ਹਾਂ ਮੁੱਦਿਆਂ ’ਤੇ ਲੋਕਾਂ ਨਾਲ ਲਗਾਤਾਰ ਸੰਵਾਦ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦੀਆਂ ਸਮੱਸਿਆਵਾਂ, ਵਿਕਾਸ ਕਾਰਜਾਂ ਅਤੇ ਸਰਕਾਰ ਦੀ ਕਾਰਗੁਜ਼ਾਰੀ ਸਬੰਧੀ ਲੋਕਾਂ ਦੀ ਰਾਏ ਜਾਣਨ ਲਈ ਅਜਿਹੀਆਂ ਬੈਠਕਾਂ ਜਾਰੀ ਰਹਿਣਗੀਆਂ। ਉਨ੍ਹਾਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ’ਤੇ ਵੀ ਨਿਸ਼ਾਨਾ ਸਾਧਦਿਆ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਵੱਲ ਸਰਕਾਰ ਨੂੰ ਗੰਭੀਰਤਾ ਨਾਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਇਸ ਮੌਕੇ ਜਸਵੰਤ ਸਿੰਘ (ਓ. ਐਸ. ਡੀ.) ਮੈਂਬਰ ਪਾਰਲੀਮੈਂਟ ਡਾਕਟਰ ਧਰਮਵੀਰ ਗਾਂਧੀ, ਹਰਸੱਜਨ ਸਿੰਘ ਚੌਰਾ,ਹਰਦੀਪ ਸਿੰਘ,ਨਿਰਮਲ ਸਿੰਘ ਸਰਪੰਚ,ਸਤਵਿੰਦਰ ਸਿੰਘ ਸ਼ੈਲੀ ਸਾਬਕਾ ਸਰਪੰਚ,ਮਨਮੋਹਨ ਸਿੰਘ ਸਮਰਾਓ , ਵਰਿੰਦਰ ਕੌਸ਼ਲ, ਅਸ਼ੋਕ ਮਿੱਤਲ, ਹਰਜਿੰਦਰ ਸਿੰਘ ਖਾਸਿਆ,ਗੁਰਜੀਤ ਥਿੰਦ ਨੈਣਾ ਖੁਰਦ,ਮਿੱਠੂ ਨੰਬਰਦਾਰ ਖੁੱਡਾ,ਸੋਨੂੰ, ਅੰਗਰੇਜ ਸਿੰਘ ਖੁੱਡਾ, ਰਣਦੀਪ ਸਿੰਘ ਸਨੌਰ, ਪਿੰਡ ਫਤਿਹਪੁਰ ਰਾਜਪੂਤਾਂ ਤੋਂ ਸੋਮਨਾਥ, ਗੁਰਬਾਜ਼ ਸਿੰਘ ਐਡਵੋਕੇਟ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਲਈ ਮਾਨ ਸਰਕਾਰ ਪੂਰੀ ਤਰ੍ਹਾਂ ਵਚਨਬੱਧ- ਹਡਾਣਾ ਅਗਲੀ ਖ਼ਬਰ ਭਗਤ ਸਿੰਘ ਦੇ ਜਨਮ ਦਿਵਸ ’ਤੇ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।