30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਝੋਨੇ ਦੀ ਖਰੀਦ ਲਈ 42,786.68 ਕਰੋੜ ਦੀ ਸੀ. ਸੀ. ਐੱਲ. ਮਨਜ਼ੂਰੀ ਕੇਂਦਰ ਦਾ ਵਧੀਆ ਫੈਸਲਾ- ਗੁਰਜੀਤ ਸਿੰਘ ਕੋਹਲੀ

ਪਟਿਆਲਾ, 29 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)- ਭਾਜਪਾ ਦੇ ਸੂਬਾਈ ਬੁਲਾਰੇ ਗੁਰਜੀਤ ਸਿੰਘ ਕੋਹਲੀ ਨੇ ਪੰਜਾਬ ਵਿਚ ਆਉਂਦੇ ਸਮੇਂ ਵਿਚ ਝੋਨੇ ਦੀ ਖਰੀਦ ਲਈ 42,786. 68 ਕਰੋੜ ਦੀ ਨਕਦ ਕਰਜ਼ਾ ਹੱਦ ਸੀ.

ਅਜੀਤ ਡੈਸਕ 30-09-2026
ਪਟਿਆਲਾ, 29 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)- ਭਾਜਪਾ ਦੇ ਸੂਬਾਈ ਬੁਲਾਰੇ ਗੁਰਜੀਤ ਸਿੰਘ ਕੋਹਲੀ ਨੇ ਪੰਜਾਬ ਵਿਚ ਆਉਂਦੇ ਸਮੇਂ ਵਿਚ ਝੋਨੇ ਦੀ ਖਰੀਦ ਲਈ 42,786.68 ਕਰੋੜ ਦੀ ਨਕਦ ਕਰਜ਼ਾ ਹੱਦ ਸੀ. ਸੀ. ਐਲ. ਮਨਜ਼ੂਰ ਹੋਣ ਦਾ ਸਵਾਗਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ। ਸ. ਕੋਹਲੀ ਨੇ ਕਿਹਾ ਕਿ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋਣ ਤੋਂ ਪਹਿਲਾਂ ਹੀ ਅਕਤੂਬਰ ਮਹੀਨੇ ਲਈ ਸੀ. ਸੀ. ਐੱਲ. ਦੀ ਮਨਜ਼ੂਰੀ ਮਿਲ ਜਾਣ ਨਾਲ ਖਰੀਦ ਲਈ ਲੋੜੀਂਦੇ ਫੰਡ ਉਪਲਬਧ ਰਹਿਣਗੇ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦਾ ਭੁਗਤਾਨ ਸਮੇਂ ਸਿਰ ਕਰਨ ਵਿਚ ਮਦਦ ਮਿਲੇਗੀ। ਪੰਜਾਬ ਲਈ ਇਸ ਸੀਜ਼ਨ ਦੌਰਾਨ 180 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਰੱਖਿਆ ਗਿਆ ਹੈ ਅਤੇ ਗ੍ਰੇਡ-ਏ ਝੋਨੇ ਦਾ ਐਮ. ਐਸ. ਪੀ. 2,461 ਪ੍ਰਤੀ ਕੁਇੰਟਲ ਹੈ। ਪੰਜਾਬ ਦੇ ਕਿਸਾਨ ਦੇਸ਼ ਦੀ ਅਨਾਜ ਸੁਰੱਖਿਆ ਵਿਚ ਬਹੁਤ ਵੱਡਾ ਯੋਗਦਾਨ ਪਾਉਂਦੇ ਹਨ। ਖਰੀਦ ਸੀਜ਼ਨ ਤੋਂ ਪਹਿਲਾਂ 42,786.68 ਕਰੋੜ ਦੀ ਸੀ. ਸੀ. ਐੱਲ. ਦੀ ਮਨਜ਼ੂਰੀ ਨਾਲ ਇਹ ਯਕੀਨੀ ਬਣਾਉਣ ਵਿਚ ਮਦਦ ਮਿਲੇਗੀ ਕਿ ਝੋਨਾ ਵੇਚਣ ਤੋਂ ਬਾਅਦ ਕਿਸਾਨਾਂ ਨੂੰ ਆਪਣੇ ਪੈਸੇ ਲਈ ਉਡੀਕ ਨਾ ਕਰਨੀ ਪਵੇ। ਇਸ ਫੈਸਲੇ ਲਈ ਉਹ ਕੇਂਦਰ ਸਰਕਾਰ ਦਾ ਧੰਨਵਾਦ ਕਰਦਾ ਹਾਂ। ਹੁਣ ਸੂਬੇ ਦੀਆਂ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਕਿ ਮੰਡੀਆਂ ਵਿਚ ਖਰੀਦ, ਲਿਫਟਿੰਗ ਅਤੇ ਅਦਾਇਗੀ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚਲਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਪਿਛਲੀ ਖ਼ਬਰ ਅਮਿਤ ਸ਼ਾਹ ਦੀ ਨਸ਼ਾ ਮੁਕਤ ਪੰਜਾਬ ਵਿਸ਼ਾਲ ਰੈਲੀ ਅੱਜ ਅਗਲੀ ਖ਼ਬਰ ਸੈਂਟਰਲ ਆਰਮਡ ਪੁਲਿਸ ਫੋਰਸ ਦੇ ਰਿਟਾਇਰਡ ਜਵਾਨਾਂ ਤੇ ਵਿਧਵਾਵਾਂ ਦੀ ਆਈ.ਟੀ.ਬੀ.ਪੀ. ਪਟਿਆਲਾ ਵਿਖੇ ਮੀਟਿੰਗ-ਪੀ. ਐਸ. ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।