02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

31 ਦਸੰਬਰ 2029 ਪੰਜਾਬ ਨੂੰ ‘ਚਿੱਟੇ’ ਤੋਂ ਮੁਕਤ ਕਰਨ ਦਾ ਟੀਚਾ, ਅਮਿਤ ਸ਼ਾਹ ਨੇ ਤੈਅ ਕੀਤੀ ਸਪੱਸ਼ਟ ਸਮਾਂ-ਸੀਮਾ- ਪਰਮਜੀਤ ਸਿੰਘ ਕੈਂਥ

ਨਾਭਾ, 1 ਅਕਤੂਬਰ (ਵਰਿੰਦਰ ਵਰਮਾ)- ਭਾਰਤੀ ਜਨਤਾ ਪਾਰਟੀ ਦੇ ਅਨੁਸੂਚਿਤ ਜਾਤੀ ਮੋਰਚਾ, ਪੰਜਾਬ ਦੇ ਉਪ-ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ‘ਨਸ਼ਾ-ਮੁਕਤ ਪੰਜਾਬ ਯਾਤਰਾ’ ਸੰਬੰਧੀ ਆਮ ਆਦਮੀ ਪਾਰਟੀ ਵਲੋਂ ਕੀਤੀਆਂ ਟਿੱਪਣੀਆਂ ਦਾ ਤਿੱਖਾ ਜਵਾਬ ਦਿੰਦਿਆਂ ਕਿਹਾ ਕਿ ਗੁਜਰਾਤ ਨੂੰ ਸਿਆਸੀ ਢਾਲ ਬਣਾ ਕੇ ਪੰਜਾਬ ਦੇ ਨਸ਼ਾ ਸੰਕਟ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼ ਨਹੀਂ ਕੀਤੀ ਜਾਣੀ ਚਾਹੀਦੀ। ਪਰਮਜੀਤ ਸਿੰਘ ਕੈਂਥ ਨੇ ਕਿਹਾ ਪੰਜਾਬ ਦੀਆਂ ਮਾਵਾਂ ਵਲੋਂ ਉਠਾਏ ਸਵਾਲਾਂ ਦਾ ਜਵਾਬ ਗੁਜਰਾਤ ਦਾ ਹਵਾਲਾ ਦੇ ਕੇ ਨਹੀਂ ਦਿੱਤਾ ਜਾ ਸਕਦਾ।

ਅਜੀਤ ਡੈਸਕ 02-10-2026
ਨਾਭਾ, 1 ਅਕਤੂਬਰ (ਵਰਿੰਦਰ ਵਰਮਾ)- ਭਾਰਤੀ ਜਨਤਾ ਪਾਰਟੀ ਦੇ ਅਨੁਸੂਚਿਤ ਜਾਤੀ ਮੋਰਚਾ, ਪੰਜਾਬ ਦੇ ਉਪ-ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ‘ਨਸ਼ਾ-ਮੁਕਤ ਪੰਜਾਬ ਯਾਤਰਾ’ ਸੰਬੰਧੀ ਆਮ ਆਦਮੀ ਪਾਰਟੀ ਵਲੋਂ ਕੀਤੀਆਂ ਟਿੱਪਣੀਆਂ ਦਾ ਤਿੱਖਾ ਜਵਾਬ ਦਿੰਦਿਆਂ ਕਿਹਾ ਕਿ ਗੁਜਰਾਤ ਨੂੰ ਸਿਆਸੀ ਢਾਲ ਬਣਾ ਕੇ ਪੰਜਾਬ ਦੇ ਨਸ਼ਾ ਸੰਕਟ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼ ਨਹੀਂ ਕੀਤੀ ਜਾਣੀ ਚਾਹੀਦੀ। ਪਰਮਜੀਤ ਸਿੰਘ ਕੈਂਥ ਨੇ ਕਿਹਾ ਪੰਜਾਬ ਦੀਆਂ ਮਾਵਾਂ ਵਲੋਂ ਉਠਾਏ ਸਵਾਲਾਂ ਦਾ ਜਵਾਬ ਗੁਜਰਾਤ ਦਾ ਹਵਾਲਾ ਦੇ ਕੇ ਨਹੀਂ ਦਿੱਤਾ ਜਾ ਸਕਦਾ। ਪੰਜਾਬ ਪੁੱਛ ਰਿਹਾ ਹੈ, ਨਸ਼ਾ ਕਿੱਥੋਂ ਆ ਰਿਹਾ ਹੈ, ਇਸ ਨੂੰ ਕੌਣ ਵੇਚ ਰਿਹਾ ਹੈ ਤੇ ਸਾਡੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਕੀ ਕੀਤਾ ਜਾ ਰਿਹਾ ਹੈ?” ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਨੇ ਜਲੰਧਰ ਵਿਚ ਐਲਾਨ ਕੀਤਾ ਕਿ ਜੇ 2027 ਵਿਚ ਭਾਜਪਾ ਸਰਕਾਰ ਬਣਦੀ ਹੈ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਨੂੰ ‘ਚਿੱਟੇ ਦੇ ਵਪਾਰ’ ਤੋਂ ਮੁਕਤ ਕਰਨ ਦਾ ਟੀਚਾ ਰੱਖਿਆ ਜਾਵੇਗਾ। ਉਨ੍ਹਾਂ ਨਸ਼ਾ-ਮੁਕਤ ਪੰਜਾਬ ਨੂੰ 2027 ਦੀ ਭਾਜਪਾ ਮੁਹਿੰਮ ਦਾ ਮੁੱਖ ਮੁੱਦਾ ਬਣਾਉਣ ਦੀ ਗੱਲ ਵੀ ਕਹੀ। ਕੈਂਥ ਨੇ ਕਿਹਾ ਕਿ “ਹੁਣ ਬਹਾਨਿਆਂ ਤੇ ਬਿਆਨਾਂ ਦਾ ਸਮਾਂ ਨਹੀਂ, ਪੰਜਾਬ ਨੂੰ ਸਪਸ਼ਟ ਸਮਾਂ-ਸੀਮਾ, ਜਵਾਬਦੇਹੀ ਤੇ ਮਾਪਣਯੋਗ ਨਤੀਜੇ ਚਾਹੀਦੇ ਹਨ।
ਪਿਛਲੀ ਖ਼ਬਰ ਰਣਜੋਧ ਸਿੰਘ ਹਡਾਣਾ ਨੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਅਗਲੀ ਖ਼ਬਰ ਸ਼ਹਿਰ ’ਚ ਬਿਲਡਿੰਗ ਸ਼ਾਖਾ ਦੇ ਮੁਲਾਜ਼ਮਾਂ ਤੇ ਜਨਤਕ ਨੁਮਾਇੰਦਿਆਂ ਦੀ ਮਿਲੀਭੁਗਤ ਨੇ ਨਾਜਾਇਜ਼ ਉਸਾਰੀਆਂ ਦਾ ਲਿਆਂਦਾ ਹੜ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।