02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਕਾਂਗਰਸ ਸੇਵਾ ਦਲ ਵਲੋਂ ਮਹਾਤਮਾ ਗਾਂਧੀ ਦੇ ਜਨਮ ਦਿਵਸ ਮੌਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੀ ਨਵੀਂ ਪਹਿਲ

ਪਟਿਆਲਾ, 1 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਮਹਾਤਮਾ ਗਾਂਧੀ ਦੇ ਜਨਮ ਦਿਵਸ ਨੂੰ ਸਮਰਪਿਤ ਸਨੌਰ ਹਲਕੇ ਵਿਚ ਨੌਜਵਾਨਾਂ ਨੂੰ ਖੇਡਾਂ ਅਤੇ ਰਚਨਾਤਮਕ ਗਤੀਵਿਧੀਆਂ ਨਾਲ ਜੋੜਨ ਦੇ ਉਦੇਸ਼ ਨਾਲ ਇਕ ਨਿਵੇਕਲੀ ਪਹਿਲ ਕੀਤੀ ਗਈ। ਸਨੌਰ ਦੇ ਅਧੀਨ ਜੋੜੀਆ ਸੜਕਾਂ ਵਿਖੇ ਸਥਿਤ ਇਕ ਨਿੱਜੀ ਪੈਲਸ ਵਿਚ ਸੀਨੀਅਰ ਕਾਂਗਰਸੀ ਆਗੂ ਗੁਰਵਿੰਦਰ ਸਿੰਘ ਗੌਰਵ ਸੰਧੂ ਦੀ ਅਗਵਾਈ ਹੇਠ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਦਾ ਮੁਕਾਬਲੇ ਕਰਵਾਇਆ ਗਿਆ।

ਅਜੀਤ ਡੈਸਕ 02-10-2026
ਪਟਿਆਲਾ, 1 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਮਹਾਤਮਾ ਗਾਂਧੀ ਦੇ ਜਨਮ ਦਿਵਸ ਨੂੰ ਸਮਰਪਿਤ ਸਨੌਰ ਹਲਕੇ ਵਿਚ ਨੌਜਵਾਨਾਂ ਨੂੰ ਖੇਡਾਂ ਅਤੇ ਰਚਨਾਤਮਕ ਗਤੀਵਿਧੀਆਂ ਨਾਲ ਜੋੜਨ ਦੇ ਉਦੇਸ਼ ਨਾਲ ਇਕ ਨਿਵੇਕਲੀ ਪਹਿਲ ਕੀਤੀ ਗਈ। ਸਨੌਰ ਦੇ ਅਧੀਨ ਜੋੜੀਆ ਸੜਕਾਂ ਵਿਖੇ ਸਥਿਤ ਇਕ ਨਿੱਜੀ ਪੈਲਸ ਵਿਚ ਸੀਨੀਅਰ ਕਾਂਗਰਸੀ ਆਗੂ ਗੁਰਵਿੰਦਰ ਸਿੰਘ ਗੌਰਵ ਸੰਧੂ ਦੀ ਅਗਵਾਈ ਹੇਠ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਦਾ ਮੁਕਾਬਲੇ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਹਲਕੇ ਦੇ ਵੱਖ-ਵੱਖ ਸਕੂਲਾਂ ਤੋਂ ਲਗਪਗ 2000 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਵੱਖ-ਵੱਖ ਸ਼੍ਰੇਣੀਆਂ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਸਾਈਕਲ, ਟੈਬਲੇਟ, ਮੈਡਲ ਅਤੇ ਹੋਰ ਕਈ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਵਿੰਦਰ ਸਿੰਘ ਗੌਰਵ ਸੰਧੂ ਨੇ ਦੱਸਿਆ ਕਿ ਇਸ ਉਪਰਾਲੇ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਮੰਚ ਪ੍ਰਦਾਨ ਕਰਨ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਖੇਡਾਂ ਤੇ ਸਿਹਤਮੰਦ ਗਤੀਵਿਧੀਆਂ ਨਾਲ ਜੋੜਨਾ ਹੈ। ਗੌਰਵ ਸੰਧੂ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ। ਇਸੇ ਉਦੇਸ਼ ਤਹਿਤ ਸਮਾਗਮ ਦੌਰਾਨ 15 ਤੋਂ 16 ਦੇ ਕਰੀਬ ਵਾਲੀਬਾਲ ਕਿੱਟਾਂ ਅਤੇ ਕ੍ਰਿਕਟ ਕਿੱਟਾਂ ਵੀ ਵੰਡੀਆਂ ਗਈਆਂ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਵਿਚ ਅਨੁਸ਼ਾਸਨ, ਟੀਮ ਭਾਵਨਾ ਅਤੇ ਸਰੀਰਕ ਤੰਦਰੁਸਤੀ ਪੈਦਾ ਕਰਦੀਆਂ ਹਨ। ਅਜਿਹੇ ਉਪਰਾਲਿਆਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵੱਲ ਲਿਜਾਇਆ ਜਾ ਸਕਦਾ ਹੈ।
ਪਿਛਲੀ ਖ਼ਬਰ ਕਾਂਗਰਸ ਪਾਰਟੀ ਨੇ ਕਦੇ ਗੂੰਗਿਆਂ ਦੀ ਰਾਜਨੀਤੀ ਨਹੀਂ ਕੀਤੀ- ਪਰਗਟ ਸਿੰਘ ਅਗਲੀ ਖ਼ਬਰ ਗਲੋਬਲ ਐਜੂਕੇਸ਼ਨ ਫੇਅਰ ’ਚ ਐਸ. ਆਰ. ਐਸ. ਵਿੱਦਿਆਪੀਠ ਦੇ ਵਿਦਿਆਰਥੀਆਂ ਨੇ ਲਿਆ ਹਿੱਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।