02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਨਾਭਾ ਵਿਖੇ 4 ਨੂੰ ਲਗਾਇਆ ਜਾਵੇਗਾ ਖ਼ੂਨਦਾਨ ਕੈਂਪ

ਨਾਭਾ, 1 ਅਕਤੂਬਰ (ਵਰਿੰਦਰ ਵਰਮਾ)- ਨਾਭਾ ਮੀਡੀਆ ਕਲੱਬ ਨਾਭਾ ਵਲੋਂ ਮਾਨਵ ਸੇਵਾ ਉੱਤਮ ਸੇਵਾ ਨਾਭਾ ਤੇ ਰਾਇਲ ਰਾਈਡਰਜ਼ ਨਾਭਾ ਦੇ ਸਹਿਯੋਗ ਨਾਲ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਕੈਂਪ ਦੀ ਜਾਣਕਾਰੀ ਦਿੰਦਿਆਂ ਕਲੱਬ ਦੇ ਚੇਅਰਮੈਨ ਜਗਨਾਰ ਸਿੰਘ ਦੁਲੱਦੀ, ਪ੍ਰਧਾਨ ਸੰਜੀਵ ਕੁਮਾਰ ਗੋਲਡੀ, ਸੰਸਥਾ ਦੇ ਮੁੱਖ ਸੇਵਾਦਾਰ ਵਿਕਾਸ ਮਿੱਤਲ ਅਤੇ ਮਨਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਕੈਂਪ ਰਾਸ਼ਟਰੀ ਸਵੈ ਇੱਛਤ ਖੂਨਦਾਨ ਦਿਵਸ ਨੂੰ ਸਮਰਪਿਤ 4 ਅਕਤੂਬਰ 2026, ਦਿਨ ਐਤਵਾਰ ਨੂੰ ਸਵੇਰੇ 9 ਵਜੇ ਤੋਂ 2 ਵਜੇ ਤੱਕ ਲਾਇਨਜ਼ ਕਲੱਬ ਸਿਨੇਮਾ ਹੋਡ, ਨਾਭਾ ਵਿਖੇ ਲਗਾਇਆ ਜਾਵੇਗਾ।

ਅਜੀਤ ਡੈਸਕ 02-10-2026
ਨਾਭਾ, 1 ਅਕਤੂਬਰ (ਵਰਿੰਦਰ ਵਰਮਾ)- ਨਾਭਾ ਮੀਡੀਆ ਕਲੱਬ ਨਾਭਾ ਵਲੋਂ ਮਾਨਵ ਸੇਵਾ ਉੱਤਮ ਸੇਵਾ ਨਾਭਾ ਤੇ ਰਾਇਲ ਰਾਈਡਰਜ਼ ਨਾਭਾ ਦੇ ਸਹਿਯੋਗ ਨਾਲ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਕੈਂਪ ਦੀ ਜਾਣਕਾਰੀ ਦਿੰਦਿਆਂ ਕਲੱਬ ਦੇ ਚੇਅਰਮੈਨ ਜਗਨਾਰ ਸਿੰਘ ਦੁਲੱਦੀ, ਪ੍ਰਧਾਨ ਸੰਜੀਵ ਕੁਮਾਰ ਗੋਲਡੀ, ਸੰਸਥਾ ਦੇ ਮੁੱਖ ਸੇਵਾਦਾਰ ਵਿਕਾਸ ਮਿੱਤਲ ਅਤੇ ਮਨਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਕੈਂਪ ਰਾਸ਼ਟਰੀ ਸਵੈ ਇੱਛਤ ਖੂਨਦਾਨ ਦਿਵਸ ਨੂੰ ਸਮਰਪਿਤ 4 ਅਕਤੂਬਰ 2026, ਦਿਨ ਐਤਵਾਰ ਨੂੰ ਸਵੇਰੇ 9 ਵਜੇ ਤੋਂ 2 ਵਜੇ ਤੱਕ ਲਾਇਨਜ਼ ਕਲੱਬ ਸਿਨੇਮਾ ਹੋਡ, ਨਾਭਾ ਵਿਖੇ ਲਗਾਇਆ ਜਾਵੇਗਾ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈ ਕੇ ਖੂਨਦਾਨ ਜਰੂਰ ਕਰੋ ਤਾਂ ਕਿ ਕਿਸੇ ਲੋੜਵੰਦ ਇਨਸਾਨ ਦੀ ਜ਼ਿੰਦਗੀ ਨੂੰ ਬਚਾ ਸਕੀਏ। ਕਿਉਂਕਿ ਖੂਨਦਾਨ ਮਹਾ ਦਾਨ ਹੈ। ਪ੍ਰੈਸ ਕਲੱਬ ਦੇ ਪ੍ਰਧਾਨ ਸੰਜੀਵ ਕੁਮਾਰ ਨੇ ਕਿਹਾ ਕਿ ਨਾਭਾ ਮੀਡੀਆ ਕਲੱਬ ਨਾਭਾ ਸਮਾਜ ਸੇਵਾ ਲਈ ਇਸ ਤਰ੍ਹਾਂ ਦੇ ਕਾਰਜਾਂ ਨੂੰ ਅੱਗੇ ਵੀ ਜਾਰੀ ਰੱਖੇਗਾ। ਇਸ ਮੌਕੇ ਵੱਡੀ ਗਿਣਤੀ ਵਿਚ ਕਲੱਬ ਦੇ ਮੈਂਬਰ ਅਤੇ ਸੰਸਥਾ ਦੇ ਅਹੁਦੇਦਾਰ ਹਾਜਰ ਸਨ।
ਪਿਛਲੀ ਖ਼ਬਰ ਸਿਆਟਲ ਦੇ ‘ ਸਿੱਧੂ ਫਾਰਮ ’ ਦੇ ਮਾਲਕ ਚੇਤ ਸਿੰਘ ਸਿੱਧੂ ਨੂੰ ਭਾਰੀ ਸਦਮਾ , ਛੋਟੇ ਭਰਾ ਦਾ ਦਿਹਾਂਤ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਹਰਸਿਮਰਤ ਕੌਰ ਨੇ ਜਿੱਤੇ ਦੋ ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।