03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਇਤਿਹਾਸਕ ਗੁਰਦੁਆਰਾ ਸਾਹਿਬ ਬਹਾਦਰਗੜ੍ਹ ਵਿਖੇ ਨੌਵੇਂ ਪਾਤਸ਼ਾਹ ਦੇ ਆਗਮਨ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਬਹਾਦਰਗੜ੍ਹ, 2 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੇ ਚਰਨਛੋਹ ਅਸਥਾਨ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ ਮਹਾਨ ਨਗਰ ਕੀਰਤਨ ਸਜਾਇਆ ਗਿਆ, ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਅਤੇ ਨਿਸ਼ਾਨਚੀ ਸਾਹਿਬਾਨ ਕਰ ਸਨ, ਨਗਰ ਕੀਰਤਨ ਦੀ ਆਰੰਭਤਾ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਵਲੋਂ ਕੀਤੀ ਅਰਦਾਸ ਉਪਰੰਤ ਹੋਈ, ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਅਤੇ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਦਬ ਤੇ ਸਤਿਕਾਰ ਨਾਲ ਗੁਰੂ ਸਾਹਿਬ ਦੀ ਫੁੱਲਾਂ ਨਾਲ ਸਜੀ ਪਾਲਕੀ ਵਿਚ ਸੁਸ਼ੋਭਿਤ ਕੀਤੇ। ਨਗਰ ਕੀਰਤਨ ਦੀ ਆਰੰਭਤਾ ਮੌਕੇ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ.

ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ ਨਗਰ ਕੀਰਤਨ ਦੀ ਆਰੰਭਤਾ ਮੌਕੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਅਰਦਾਸ ਕਰਦੇ ਹੋਏ ਨਾਲ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਤੇ ਹੋਰ। ਅਜੀਤ ਤਸਵੀਰ 03-10-2026
ਬਹਾਦਰਗੜ੍ਹ, 2 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੇ ਚਰਨਛੋਹ ਅਸਥਾਨ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ ਮਹਾਨ ਨਗਰ ਕੀਰਤਨ ਸਜਾਇਆ ਗਿਆ, ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਅਤੇ ਨਿਸ਼ਾਨਚੀ ਸਾਹਿਬਾਨ ਕਰ ਸਨ, ਨਗਰ ਕੀਰਤਨ ਦੀ ਆਰੰਭਤਾ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਵਲੋਂ ਕੀਤੀ ਅਰਦਾਸ ਉਪਰੰਤ ਹੋਈ, ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਅਤੇ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਦਬ ਤੇ ਸਤਿਕਾਰ ਨਾਲ ਗੁਰੂ ਸਾਹਿਬ ਦੀ ਫੁੱਲਾਂ ਨਾਲ ਸਜੀ ਪਾਲਕੀ ਵਿਚ ਸੁਸ਼ੋਭਿਤ ਕੀਤੇ। ਨਗਰ ਕੀਰਤਨ ਦੀ ਆਰੰਭਤਾ ਮੌਕੇ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿਘ ਬਡੂੰਗਰ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਕਥਾਵਾਚਕ ਗਿਆਨੀ ਪ੍ਰਿਤਪਾਲ ਸਿੰਘ, ਕਥਾਵਾਚਕ ਭਾਈ ਭੁਪਿੰਦਰਪਾਲ ਸਿੰਘ, ਹਲਕਾ ਇੰਚਾਰਜ ਅਮਰਿੰਦਰ ਸਿੰਘ ਬਜਾਜ, ਰਜਿੰਦਰ ਸਿੰਘ ਵਿਰਕ ਹਲਕਾ ਸਨੌਰ ਆਦਿ ਨੇ ਵੀ ਸ਼ਮੂਲੀਅਤ ਕੀਤੀ। ਇਸ ਉਪਰੰਤ ਪੁਲਿਸ ਦੀ ਕਮਾਂਡੋ ਬਟਾਲੀਅਨ ਬਹਾਦਰਗੜ੍ਹ ਵਿਖੇ ਗੁਰੂ ਸਾਹਿਬ ਦੀ ਪਾਲਕੀ ਨੂੰ ਸਲਾਮੀ ਦਿੱਤੀ ਤੇ ਕਮਾਡੈਂਟ ਗੁਰਪ੍ਰੀਤ ਸਿੰਘ, ਡੀ. ਐਸ. ਪੀ. ਹਰਦੀਪ ਸਿੰਘ ਬਡੂੰਗਰ ਵਲੋਂ ਰੁਮਾਲਾ ਭੇਟ ਕੀਤਾ ਗਿਆ। ਨਗਰ ਕੀਰਤਨ ਦੀ ਆਰੰਭਤਾ ਦੌਰਾਨ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਆਗਮਨ ਪੁਰਬ ਦੀ ਵਧਾਈ ਦਿੱਤੀ ਅਤੇ ਗੁਰੂ ਸਾਹਿਬਾਨ ਵੱਲੋਂ ਦਿੱਤੀ ਸਿੱਖਿਆ ਤੇ ਚੱਲਣ ਲਈ ਪ੍ਰੇਰਨਾ ਦਿੱਤੀ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਪ੍ਰੇਰਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਸਮੁੱਚਾ ਜੀਵਨ ਸੰਘਰਸ਼ਮਈ ਰਿਹਾ, ਜਿਨਾਂ ਨੇ ਪ੍ਰਮਾਤਮਾ ਦੇ ਬਾਣੇ ਅਨੁਸਾਰ ਆਪਣੀ ਰਚਿਤ ਗੁਰਬਾਣੀ ਰਾਹੀਂ ਸਮੁੱਚੀ ਲੋਕਾਈ ਦਾ ਉਧਾਰ ਕੀਤਾ। ਇਸ ਮੌਕੇ ਜਥੇਦਾਰ ਜਸਮੇਰ ਸਿੰਘ ਲਾਛੜੂ ਤੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਆਗਮਨ ਪੁਰਬ ਮੌਕੇ ਪੁੱਜੀਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਨਗਰ ਕੀਰਤਨ ਦੌਰਾਨ ਫੁੱਲਾਂ ਦੀ ਸਜੀ ਪਾਲਕੀ ਦੇ ਨਾਲ ਨਾਲ ਸੰਗਤਾਂ ਨੇ ਨਾਮ ਸਿਮਰਨ ਕਰਦਿਆਂ ਵੱਖਰੀ ਹੀ ਖਿੱਚ ਪੈਦਾ ਕੀਤੀ, ਝਾੜੂ ਬਰਦਾਰ ਸੰਗਤਾਂ ਨੇ ਗੁਰੂ ਪ੍ਰਤੀ ਸਮਰਪਿਤ ਦੀ ਭਾਵਨਾ ਦਾ ਪ੍ਰਗਟਾਵਾ ਕੀਤਾ ਅਤੇ ਗੱਤਕਾ ਖਿਡਾਰੀਆਂ ਨੇ ਗੱਤਕੇ ਦੇ ਜੌਹਰ ਵਿਖਾ ਕੇ ਖਾਲਸਾ ਪੰਥ ਪ੍ਰਤੀ ਜੋਸ਼ ਭਰਨ ਦੀ ਕੰਮ ਕੀਤਾ। ਇਸ ਮੌਕੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਨਾਲ ਸਬੰਧਤ ਗੁਰਮਤਿ ਦੀ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਨੇ ਸਮੂਹ ਸਟਾਫ਼ ਨਾਲ ਭਾਗ ਲਿਆ, ਜਿਨ੍ਹਾਂ ਵਿਚ ਮੀਤ ਸਕੱਤਰ ਸੁਖਦੇਵ ਸਿੰਘ ਉਚੇਚੇ ਤੌਰ ਤੇ ਪੁੱਜੇ। ਇਸ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਭਾਗ ਸਿੰਘ, ਮੈਨੇਜਰ ਮਨਜੀਤ ਸਿੰਘ ਕੌਲੀ, ਮੈਨੇਜਰ ਆਤਮ ਪ੍ਰਕਾਸ਼ ਸਿੰਘ ਬੇਦੀ, ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ, ਸੁਪਵਰਵਾਈਜਰ ਕਰਨੈਲ ਸਿੰਘ, ਵਰਿੰਦਰ ਸਿੰਘ ਗੋਲਡੀ, ਪ੍ਰਚਾਰਕ ਪਰਵਿੰਦਰ ਸਿੰਘ, ਨਿੱਜੀ ਸਹਾਇਕ ਕੁਲਵਿੰਦਰ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਹਜ਼ੂਰ ਸਿੰਘ, ਸੁਖਦੇਵ ਸਿੰਘ ਕਾਹਲਵਾਂ, ਗੁਰਦੀਪ ਸਿੰਘ ਸ਼ੇਖੂਪੁਰਾ, ਬਲਵਿੰਦਰ ਸਿੰਘ ਦੌਣ ਕਲਾਂ, ਹਰਵਿੰਦਰ ਸਿੰਘ ਕਾਹਲਵਾਂ, ਕੁਲਦੀਪ ਸਿੰਘ ਹਰਪਾਲਪੁਰ, ਸ੍ਰੀ ਗੁਰੂ ਤੇਗ ਬਹਾਦਰ ਜਥੇ ਦੇ ਪ੍ਰਧਾਨ ਪ੍ਰੇਮ ਸਿੰਘ, ਤਰਲੋਕ ਸਿੰਘ ਤੋਰਾ, ਸਾਬਕਾ ਹੈਡ ਗ੍ਰੰਥੀ ਸੁਖਦੇਵ ਸਿੰਘ, ਕਾਰ ਸੇਵਾ ਵਾਲੇ ਬਾਬਾ ਸੋਹਣ ਸਿੰਘ ਤੇ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।
ਪਿਛਲੀ ਖ਼ਬਰ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਟੀ. ਬੀ. ਵਿਰੁੱਧ ਲੜਾਈ ਨੂੰ ਜਨ ਲਹਿਰ ਬਣਾਉਣ ਦਾ ਸੱਦਾ ਅਗਲੀ ਖ਼ਬਰ ਪਿੰਡ ਟੌਹੜੇ ਨੂੰ ਆਉਣ - ਜਾਣ ਵਾਲੀਆਂ ਜ਼ਿਆਦਾਤਰ ਸੜਕਾਂ ਦਾ ਹਾਲ ਮੰਦੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।