03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਰਣਜੋਧ ਸਿੰਘ ਹਡਾਣਾ ਵਲੋਂ ਭੁੱਨਰਹੇੜੀ ਮੰਡੀ ’ ਚ ਝੋਨੇ ਦੀ ਖਰੀਦ ਦਾ ਆਗਾਜ਼

ਭੁੱਨਰਹੇੜੀ, 2 ਅਕਤੂਬਰ (ਧਨਵੰਤ ਸਿੰਘ)- ਦਾਣਾ ਮੰਡੀ ਭੁੱਨਰਹੇੜੀ ਵਿਚ ਅੱਜ ਝੋਨੇ ਦੀ ਖ਼ਰੀਦ ਦਾ ਆਗਾਜ਼ ਕਰਵਾਉਂਦਿਆਂ ਪੀ. ਆਰ.

ਅਜੀਤ ਡੈਸਕ 03-10-2026
ਭੁੱਨਰਹੇੜੀ, 2 ਅਕਤੂਬਰ (ਧਨਵੰਤ ਸਿੰਘ)- ਦਾਣਾ ਮੰਡੀ ਭੁੱਨਰਹੇੜੀ ਵਿਚ ਅੱਜ ਝੋਨੇ ਦੀ ਖ਼ਰੀਦ ਦਾ ਆਗਾਜ਼ ਕਰਵਾਉਂਦਿਆਂ ਪੀ.ਆਰ.ਟੀ.ਸੀ. ਦੇ ਸਾਬਕਾ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਮੰਡੀ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਰਾਣਾ ਵੀ ਮੌਜੂਦ ਸਨ। ਇਸ ਦੌਰਾਨ ਹਡਾਣਾ ਨੇ ਕਿਸਾਨਾਂ, ਆੜ੍ਹਤੀਆਂ ਅਤੇ ਰਾਈਸ ਮਿੱਲਰਾਂ ਨਾਲ ਮੁਲਾਕਾਤ ਕਰਕੇ ਫ਼ਸਲ ਦੀ ਆਮਦ, ਖ਼ਰੀਦ ਅਤੇ ਲਿਫ਼ਟਿੰਗ ਪ੍ਰਬੰਧ ਸੰਬੰਧੀ ਜਾਣਕਾਰੀ ਹਾਸਲ ਕੀਤੀ। ਹਡਾਣਾ ਨੇ ਕਿਹਾ ਕਿ ਝੋਨਾ ਕਿਸਾਨ ਦੀ ਛੇ ਮਹੀਨਿਆਂ ਦੀ ਮਿਹਨਤ ਅਤੇ ਕਮਾਈ ਹੈ। ਆਮ ਕਿਸਾਨ ਦਾ ਘਰੇਲੂ ਤੇ ਆਰਥਿਕ ਪ੍ਰਬੰਧ ਫ਼ਸਲ ਦੀ ਆਮਦਨ ’ਤੇ ਨਿਰਭਰ ਕਰਦਾ ਹੈ, ਇਸ ਲਈ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਮੰਡੀ ਵਿਚ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸੰਬੰਧਿਤ ਸਾਰੇ ਵਰਗਾਂ ਨਾਲ ਤਾਲਮੇਲ ਬਣਾਇਆ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਝੋਨਾ ਪੂਰੀ ਤਰ੍ਹਾਂ ਪੱਕਣ ਉਪਰੰਤ ਹੀ ਕਟਾਈ ਕਰਕੇ ਮੰਡੀ ਵਿਚ ਲਿਆਉਣ, ਤਾਂ ਜੋ ਖ਼ਰੀਦ ਪ੍ਰਕਿਰਿਆ ਵਿਚ ਬੇਲੋੜੀ ਰੁਕਾਵਟ ਨਾ ਆਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਅਤੇ ਲਿਫ਼ਟਿੰਗ ਸੰਬੰਧੀ ਪ੍ਰਬੰਧਾਂ ’ਤੇ ਧਿਆਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਰਾਣਾ, ਦਾਣਾ ਮੰਡੀ ਦੇ ਪ੍ਰਧਾਨ ਪ੍ਰਿਥੀਪਾਲ ਸਿੰਘ ਧਾਂਦੀਆਂ, ਰਾਈਸ ਮਿੱਲਰਜ਼ ਦੇ ਚੇਅਰਮੈਨ ਗੁਰਮੇਜ ਸਿੰਘ, ਕਿਸਾਨ ਆਗੂ ਬੂਟਾ ਸਿੰਘ ਸ਼ਾਦੀਪੁਰ, ਪੀ. ਏ. ਲਾਲੀ ਰਹਿਲ, ਅਮਨਦੀਪ ਸਿੰਘ, ਧਰਮਿੰਦਰ ਸਿੰਘ ਸਲੇਮਪੁਰ, ਜਗਮੋਹਨ ਸਿੰਘ, ਦਰਸ਼ਨ ਸਿੰਘ ਤੇ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿਚਕਾਰ ਵੱਡਾ ਪਾੜਾ - ਬੀਬੀ ਜਸਮੀਤ ਕੌਰ ਛੀਨਾ ਅਗਲੀ ਖ਼ਬਰ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਸਮਾਣਾ ਮੰਡੀ ’ਚ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।