03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸੁਰਜੀਤ ਸਿੰਘ ਮੋਹਾਲੀ ਦੇ ਸੈਨੇਟ ਮੈਂਬਰ ਚੁਣੇ ਜਾਣ ’ਤੇ ਜੀ. ਟੀ. ਯੂ. ਨੇ ਵੋਟਰਾਂ ਤੇ ਸਮਰਥਕਾਂ ਦਾ ਕੀਤਾ ਧੰਨਵਾਦ

ਫ਼ਤਹਿਗੜ੍ਹ ਸਾਹਿਬ, 2 ਅਕਤੂਬਰ (ਬਲਜਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ਦੀਆਂ ਹੋਈਆਂ ਸੈਨੇਟ ਚੋਣਾਂ ਵਿਚ ਗਰੈਜੂਏਟ ਹਲਕੇ ਲਈ ਸੁਰਜੀਤ ਸਿੰਘ ਮੋਹਾਲੀ ਸੈਨੇਟ ਦੇ ਮੈਂਬਰ ਚੁਣੇ ਗਏ। ਪੰਜਾਬ ਦੀ ਨੁਮਾਇੰਦਗੀ ਕਰਦਿਆਂ ਸੁਰਜੀਤ ਸਿੰਘ ਮੋਹਾਲੀ ਨੇ ਸੈਨੇਟ ਦੀਆਂ ਚੋਣਾਂ ਵਿਚ 3 ਹਜ਼ਾਰ ਦੇ ਕਰੀਬ ਵੋਟਾਂ ਲੈ ਕੇ ਚੋਣ ਜਿੱਤੀ ਹੈ।

ਅਜੀਤ ਡੈਸਕ 03-10-2026
ਫ਼ਤਹਿਗੜ੍ਹ ਸਾਹਿਬ, 2 ਅਕਤੂਬਰ (ਬਲਜਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ਦੀਆਂ ਹੋਈਆਂ ਸੈਨੇਟ ਚੋਣਾਂ ਵਿਚ ਗਰੈਜੂਏਟ ਹਲਕੇ ਲਈ ਸੁਰਜੀਤ ਸਿੰਘ ਮੋਹਾਲੀ ਸੈਨੇਟ ਦੇ ਮੈਂਬਰ ਚੁਣੇ ਗਏ। ਪੰਜਾਬ ਦੀ ਨੁਮਾਇੰਦਗੀ ਕਰਦਿਆਂ ਸੁਰਜੀਤ ਸਿੰਘ ਮੋਹਾਲੀ ਨੇ ਸੈਨੇਟ ਦੀਆਂ ਚੋਣਾਂ ਵਿਚ 3 ਹਜ਼ਾਰ ਦੇ ਕਰੀਬ ਵੋਟਾਂ ਲੈ ਕੇ ਚੋਣ ਜਿੱਤੀ ਹੈ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜ਼ਿਲ੍ਹਾ ਜਨਰਲ ਸਕੱਤਰ ਰਾਜੇਸ਼ ਕੁਮਾਰ ਅਮਲੋਹ, ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਫੈਜੁਲਾਪੁਰ ਤੋਂ ਇਲਾਵਾ ਬਲਾਕ ਪ੍ਰਧਾਨਾਂ ਨੇ ਆਪਣੀ ਪੂਰੀ ਟੀਮ ਨੂੰ ਨਾਲ ਲੈ ਕੇ ਸੁਰਜੀਤ ਸਿੰਘ ਮੋਹਾਲੀ ਨੂੰ ਸੈਨਟ ਮੈਂਬਰ ਬਣਾਉਣ ਲਈ ਕੋਈ ਕਸਰ ਨਹੀਂ ਸੀ ਛੱਡੀ। ਦੱਸਣਯੋਗ ਹੈ ਕਿ ਸੁਰਜੀਤ ਸਿੰਘ ਮੋਹਾਲੀ ਨੇ ਇਹ ਸੈਨੇਟ ਚੋਣ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ, ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸਹਿਯੋਗ ਨਾਲ ਜਿੱਤੀ। ਆਗੂਆਂ ਨੇ ਕਿਹਾ ਕਿ ਅਧਿਆਪਨ ਖੇਤਰ ਵਿਚ ਰਹਿੰਦੇ ਹੋਏ ਨਵ ਨਿਯੁਕਤ ਸੈਨੇਟਰ ਸੁਰਜੀਤ ਸਿੰਘ ਮੋਹਾਲੀ ਵਲੋਂ ਵਿਦਿਆਰਥੀਆਂ, ਅਧਿਆਪਕ ਅਤੇ ਸਰਕਾਰੀ ਸਕੂਲ ਮਸਲਿਆਂ ਸਬੰਧੀ ਨਿਭਾਏ ਗਏ ਯੋਗਦਾਨ ਨੇ ਇਸ ਚੋਣ ਨੂੰ ਜਿੱਤਣ ਵਿਚ ਅਹਿਮ ਰੋਲ ਅਦਾ ਕੀਤਾ। ਜੀ.ਟੀ.ਯੂ ਦੇ ਆਗੂਆਂ ਨੇ ਸੁਰਜੀਤ ਸਿੰਘ ਮੋਹਾਲੀ ਨੂੰ ਸੈਨੇਟਰ ਬਣਾਉਣ ਲਈ ਵੋਟਰਾਂ, ਸਮਰਥਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਉਨ੍ਹਾਂ ਸਾਰਿਆਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਦਾ ਨਤੀਜਾ ਹੈ। ਇਸ ਮੌਕੇ ਅਮਰਜੀਤ ਸਿੰਘ, ਰਣਜੀਤ ਸਿੰਘ ਬਰਵਾਲੀ, ਰਾਜਿੰਦਰ ਸਿੰਘ ਰਾਜਨ, ਚਰਨਜੀਤ ਸਿੰਘ, ਪ੍ਰੇਮਜੀਤ ਸਿੰਘ, ਦਰਸ਼ਨ ਸਿੰਘ, ਗੁਰਪ੍ਰੀਤ ਸਿੰਘ, ਪਰਮਿੰਦਰ ਸਿੰਘ ਭਾਮੀਆ, ਗਗਨਜੀਤ ਸਿੰਘ, ਸੋਹਣ ਸਿੰਘ, ਪਰਵਿੰਦਰ ਸਿੰਘ, ਜੱਗਿਆਪਤੀ ਤ੍ਰਵੇਦੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਹਸਪਤਾਲ ’ ਚ ‘ ਅੰਤਰਰਾਸ਼ਟਰੀ ਬਜ਼ੁਰਗ ਦਿਵਸ ’ ਮਨਾਇਆ ਅਗਲੀ ਖ਼ਬਰ ਪੁਲਿਸ ਵਲੋਂ ਨੰਦਪੁਰ ਕਲੌੜ ਦੇ ਇਕ ਨਿੱਜੀ ਹਸਪਤਾਲ ’ ਚ ਛਾਪੇਮਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।