ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ ਤੇ ਬਖਸ਼ਿਆ ਨਹੀਂ ਜਾਵੇਗਾ - ਥਾਣਾ ਮੁਖੀ
ਬਨੂੜ, 2 ਅਕਤੂਬਰ (ਭੁਪਿੰਦਰ ਸਿੰਘ)- ਥਾਣਾ ਬਨੂੜ ਦੇ ਮੁਖੀ ਇੰਸਪੈਕਟਰ ਗੁਰਸੇਵਕ ਸਿੰਘ ਨੇ ਕਿਹਾ ਕਿ ਇਲਾਕੇ ਵਿਚ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਿਸ ਅਪਰਾਧ ਖ਼ਿਲਾਫ਼ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਜਾਵੇਗੀ। ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਨਸ਼ਿਆਂ ਦੇ ਕਾਰੋਬਾਰ ’ਚ ਸ਼ਾਮਿਲ ਵਿਅਕਤੀਆਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ ਤੇ ਪੁਲਿਸ ਵਲੋਂ ਨਸ਼ਿਆਂ ਦੀ ਸਪਲਾਈ ਅਤੇ ਵਿਕਰੀ ਨੂੰ ਰੋਕਣ ਲਈ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ।
ਅਜੀਤ ਡੈਸਕ
03-10-2026