ਰਾਕੇਸ਼ ਬੱਗਾ ਵਲੋਂ ਸਨੌਰ ਮੰਡੀ ਦਾ ਕੀਤਾ ਦੌਰਾ
ਸਨੌਰ, 3 ਅਕਤੂਬਰ (ਸੋਖਲ)-ਹਲਕਾ ਸਨੌਰ ਤੋਂ ਅਜ਼ਾਦ ਉਮੀਦਵਾਰ ਵਜੋਂ ਉਭਰ ਕੇ ਆ ਰਹੇ ਰਾਕੇਸ਼ ਬੱਗਾ ਨੇ ਸਨੌਰ ਦੀ ਅਨਾਜ਼ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਮੰਡੀ ਵਿੱਚ ਮੌਜੂਦ ਕਿਸਾਨ ਯੂਨੀਅਨ ਆਗੂ ਜਸਵਿੰਦਰ ਸਿੰਘ ਮੋਹਣੀ ਨਾਲ ਮੁਲਾਕਾਤ ਕਰਕੇ ਕਿਸਾਨਾਂ ਦਾ ਹਾਲ-ਚਾਲ ਜਾਣਿਆ ਅਤੇ ਕਿਸਾਨਾਂ ਨਾਲ ਫਸਲ ਦੀ ਆਮਦ, ਖਰੀਦ, ਭੁਗਤਾਨ ਅਤੇ ਹੋਰ ਮੰਡੀ ਨਾਲ ਜੁੜੇ ਮੁੱਦਿਆਂ ਬਾਰੇ ਖਾਸ ਗੱਲਬਾਤ ਕੀਤੀ।
ਸਨੌਰ, 3 ਅਕਤੂਬਰ (ਸੋਖਲ)-ਹਲਕਾ ਸਨੌਰ ਤੋਂ ਅਜ਼ਾਦ ਉਮੀਦਵਾਰ ਵਜੋਂ ਉਭਰ ਕੇ ਆ ਰਹੇ ਰਾਕੇਸ਼ ਬੱਗਾ ਨੇ ਸਨੌਰ ਦੀ ਅਨਾਜ਼ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਮੰਡੀ ਵਿੱਚ ਮੌਜੂਦ ਕਿਸਾਨ ਯੂਨੀਅਨ ਆਗੂ ਜਸਵਿੰਦਰ ਸਿੰਘ ਮੋਹਣੀ ਨਾਲ ਮੁਲਾਕਾਤ ਕਰਕੇ ਕਿਸਾਨਾਂ ਦਾ ਹਾਲ-ਚਾਲ ਜਾਣਿਆ ਅਤੇ ਕਿਸਾਨਾਂ ਨਾਲ ਫਸਲ ਦੀ ਆਮਦ, ਖਰੀਦ, ਭੁਗਤਾਨ ਅਤੇ ਹੋਰ ਮੰਡੀ ਨਾਲ ਜੁੜੇ ਮੁੱਦਿਆਂ ਬਾਰੇ ਖਾਸ ਗੱਲਬਾਤ ਕੀਤੀ। ਮੰਡੀ ਦੌਰੇ ਦੌਰਾਨ ਰਾਕੇਸ਼ ਬੱਗਾ ਨੇ ਕਿਸਾਨਾਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਤੋਂ ਮੰਡੀ ਵਿੱਚ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਲਈ। ਕਿਸਾਨਾਂ ਨੇ ਆਪਣੀਆਂ ਸਮੱਸਿਆਵਾਂ ਅਤੇ ਲੋੜਾਂ ਸੰਬੰਧੀ ਗੱਲਬਾਤ ਕਰਦਿਆਂ ਮੰਡੀ ਪ੍ਰਬੰਧਾਂ ਨਾਲ ਜੁੜੇ ਵੱਖ-ਵੱਖ ਮੁੱਦੇ ਉਨ੍ਹਾਂ ਦੇ ਧਿਆਨ ਵਿਚ ਲਿਆਂਦੇ। ਰਾਕੇਸ਼ ਬੱਗਾ ਨੇ ਕਿਹਾ ਕਿ ਕਿਸਾਨ ਦੇਸ਼ ਦੀ ਅਰਥਵਿਵਸਥਾ ਅਤੇ ਖੇਤੀਬਾੜੀ ਪ੍ਰਣਾਲੀ ਦੀ ਅਹਿਮ ਕੜੀ ਹਨ। ਇਸ ਲਈ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਨਾ ਅਤੇ ਉਨ੍ਹਾਂ ਨਾਲ ਸਿੱਧਾ ਸੰਵਾਦ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਲੈ ਕੇ ਆਉਣ ਸਮੇਂ ਕਿਸੇ ਕਿਸਮ ਦੀ ਬੇਲੋੜੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲੇ, ਇਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਦੱਸੀਆਂ ਗਈਆਂ ਸਮੱਸਿਆਵਾਂ ਅਤੇ ਸੁਝਾਵਾਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। ਇਸ ਮੌਕੇ ਮੰਡੀ ਵਿੱਚ ਮੌਜੂਦ ਕਿਸਾਨਾਂ ਨੇ ਵੀ ਰਾਕੇਸ਼ ਬੱਗਾ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ ਅਤੇ ਆਪਣੇ ਵਿਚਾਰ ਸਾਂਝੇ ਕੀਤੇ। ਰਾਕੇਸ਼ ਬੱਗਾ ਨੇ ਕਿਹਾ ਕਿ ਕਿਸਾਨਾਂ ਨਾਲ ਜ਼ਮੀਨੀ ਪੱਧਰ ‘ਤੇ ਗੱਲਬਾਤ ਕਰਕੇ ਹੀ ਉਨ੍ਹਾਂ ਦੀਆਂ ਅਸਲ ਸਮੱਸਿਆਵਾਂ ਨੂੰ ਸਮਝਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਵਾਜ਼ ਨੂੰ ਸੰਬੰਧਤ ਪੱਧਰ ਤੱਕ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾਣਗੇ। ਮੌਕੇ ਤੇ ਹਾਜ਼ਰ ਕਿਸਾਨ ਗੁਰਤੇਜ ਸਿੰਘ, ਪ੍ਰੀਤ ਸੱਬੀ, ਸੁਨੀਲ, ਸੁਖਜਿੰਦਰ ਸਿੰਘ, ਜਸਪਾਲ ਸਿੰਘ,ਹੋਣਾ ਨੇ ਰਾਕੇਸ਼ ਬੱਗਾ ਤੇ ਭਰੋਸਾ ਜਤਾਇਆ ਅਤੇ ਸਾਥ ਦੇਣਾ ਦਾ ਵਾਧਾ ਵੀ ਕੀਤਾ।