04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸਨੌਰ ਅਨਾਜ ਮੰਡੀ ’ਚ ਝੋਨੇ ਦੀ ਖਰੀਦ ਦਾ ਨਿਰਮਲ ਸਿੰਘ ਭੱਟੀਆ ਵਲੋਂ ਜਾਇਜ਼ਾ

ਸਨੌਰ, 3 ਅਕਤੂਬਰ (ਸੋਖਲ)-ਸਨੌਰ ਦੀ ਅਨਾਜ ਮੰਡੀ ਵਿਚ ਝੋਨੇ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਟਕਸਾਲੀ ਕਾਂਗਰਸੀ ਆਗੂ ਅਤੇ ਸਾਬਕਾ ਚੇਅਰਮੈਨ ਨਿਰਮਲ ਸਿੰਘ ਭੱਟੀਆ ਵਲੋਂ ਆਪਣੇ ਸਾਥੀਆਂ ਸਮੇਤ ਮੰਡੀ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਮੰਡੀ ਵਿਚ ਝੋਨੇ ਦੀ ਆਮਦ, ਖਰੀਦ ਪ੍ਰਬੰਧਾਂ ਅਤੇ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਜਾਣਕਾਰੀ ਹਾਸਲ ਕੀਤੀ।

ਸਨੌਰ ਅਨਾਜ਼ ਮੰਡੀ ’ਚ ਆੜ੍ਹਤੀਆਂ ਨਾਲ ਜਾਇਜ਼ਾ ਲੈਂਦੇ ਹੋਏ ਨਿਰਮਲ ਸਿੰਘ ਭੱਟੀਆ। ਤਸਵੀਰ ਗੀਤਵਿੰਦਰ ਸੋਖਲ 04-10-2026
ਸਨੌਰ, 3 ਅਕਤੂਬਰ (ਸੋਖਲ)-ਸਨੌਰ ਦੀ ਅਨਾਜ ਮੰਡੀ ਵਿਚ ਝੋਨੇ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਟਕਸਾਲੀ ਕਾਂਗਰਸੀ ਆਗੂ ਅਤੇ ਸਾਬਕਾ ਚੇਅਰਮੈਨ ਨਿਰਮਲ ਸਿੰਘ ਭੱਟੀਆ ਵਲੋਂ ਆਪਣੇ ਸਾਥੀਆਂ ਸਮੇਤ ਮੰਡੀ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਮੰਡੀ ਵਿਚ ਝੋਨੇ ਦੀ ਆਮਦ, ਖਰੀਦ ਪ੍ਰਬੰਧਾਂ ਅਤੇ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਮੰਡੀ ਦੌਰੇ ਦੌਰਾਨ ਨਿਰਮਲ ਸਿੰਘ ਭੱਟੀਆ ਨੇ ਕਿਸਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਕਿਸਾਨਾਂ ਨੇ ਝੋਨੇ ਦੀ ਖਰੀਦ, ਫ਼ਸਲ ਦੀ ਤੋਲ, ਲਿਫਟਿੰਗ ਅਤੇ ਮੰਡੀ ਨਾਲ ਸਬੰਧਤ ਹੋਰ ਮਾਮਲਿਆਂ ਬਾਰੇ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਉਨ੍ਹਾਂ ਨਾਲ ਸਾਂਝੇ ਕੀਤੇ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੰਬੰਧਤ ਪੱਧਰ ’ਤੇ ਉਠਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਮੰਡੀ ਵਿੱਚ ਆੜ੍ਹਤੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਝੋਨੇ ਦੀ ਖਰੀਦ ਸੰਬੰਧੀ ਚੱਲ ਰਹੀ ਪ੍ਰਕਿਰਿਆ ਬਾਰੇ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਪੰਜਾਬ ਦੇ ਕਿਸਾਨਾਂ ਲਈ ਬਹੁਤ ਮਹੱਤਵਪੂਰਨ ਹੈ ਅਤੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਮੰਡੀ ਵਿਚ ਫ਼ਸਲ ਦੀ ਸਮੇਂ ਸਿਰ ਖਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਉਣਾ ਜ਼ਰੂਰੀ ਹੈ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਲੰਮਾ ਇੰਤਜ਼ਾਰ ਨਾ ਕਰਨਾ ਪਵੇ। ਇਸ ਦੌਰਾਨ ਨਿਰਮਲ ਸਿੰਘ ਭੱਟੀਆ ਨੇ ਪੰਜਾਬ ਦੀ ਆਰਥਿਕ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸਿਆਸੀ ਨਿਸ਼ਾਨਾ ਸਾਧਿਆ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਦੀਆਂ ਨੀਤੀਆਂ ਕਾਰਨ ਪੰਜਾਬ ਸਿਰ ਕਰਜ਼ੇ ਦਾ ਬੋਝ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ਕਿਸਾਨਾਂ, ਵਪਾਰੀਆਂ ਅਤੇ ਆਮ ਲੋਕਾਂ ਦੇ ਹਿੱਤਾਂ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਪੰਜਾਬ ਦੇ ਵਿਕਾਸ ਅਤੇ ਖੁਸ਼ਹਾਲੀ ਨਾਲ ਜੁੜੀਆਂ ਰਹੀਆਂ ਹਨ ਅਤੇ ਪੰਜਾਬ ਨੂੰ ਮੁੜ ‘ਸੋਨੇ ਦੀ ਚਿੜੀ’ ਬਣਾਉਣ ਲਈ ਕਾਂਗਰਸ ਹੀ ਸਮਰੱਥ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪਾਰਟੀ ਵੱਲੋਂ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਆਪਣੀ ਆਵਾਜ਼ ਹੋਰ ਮਜ਼ਬੂਤੀ ਨਾਲ ਬੁਲੰਦ ਕੀਤੀ ਜਾਵੇਗੀ। ਇਸ ਮੌਕੇ ਰਘਬੀਰ ਚੰਦ ਵਾਲੀਆ, ਸਚਿਨ ਤਾਇਲ, ਓਮ ਪ੍ਰਕਾਸ਼, ਨਰਿੰਦਰ ਸਿੰਘ ਸਾਬਕਾ ਪ੍ਰਧਾਨ, ਪਾਰਸ, ਅਜੈ ਗੁਪਤਾ, ਰਜਤ ਕਪੂਰ ਪ੍ਰਧਾਨ, ਰਾਜ ਕਪੂਰ ਚੇਅਰਮੈਨ, ਕੁਲਦੀਪ ਕਾਲਾ ਸਾਬਕਾ ਐੱਮ.ਸੀ. ਸਨੌਰ, ਤੁਸ਼ਾਰ, ਗੁਰਨਾਮ ਸਿੰਘ ਸਨੌਰ ਜਨਰਲ ਸਕੱਤਰ, ਰਾਮ ਸਿੰਘ ਵਾਲੀਆ, ਟੋਨੀ ਲਲੀਨਾ, ਗੁਰਜੰਟ ਸਿੰਘ ਸਾਬਕਾ ਸਰਪੰਚ ਅਸਰਪੁਰ, ਈਸ਼ਰ ਸਿੰਘ, ਰਾਜਵਿੰਦਰ ਸਿੰਘ ਸਨੌਰ ਅਤੇ ਸੁਭਾਸ਼ ਗੋਇਲ ਤੇ ਹੋਰ।
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਸਿੱਖਿਆਵਾਂ ਅਤੇ ਵਿਰਾਸਤ ਨੂੰ ਸਮਰਪਿਤ ਪ੍ਰਦਰਸ਼ਨੀ ਲਗਾਈ ਅਗਲੀ ਖ਼ਬਰ ਜੀ.ਬੀ. ਆਈ ਸਕੂਲ ਦੀ ‘ਸਿਰਜਣ’ ਕਲਾ ਪ੍ਰਦਰਸ਼ਨੀ ’ਚ ਦਿਖੀ ਵਿਦਿਆਰਥੀਆਂ ਦੀ ਰਚਨਾਤਮਿਕ ਸੋਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।