06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਕਣਕ ਦੇ ਭਾਅ ’ਚ ਕੀਤਾ ਵਾਧਾ ਕਿਸਾਨਾਂ ਲਈ ਨਾਕਾਫੀ- ਖਨੌੜਾ

ਭਾਦਸੋਂ, 4 ਅਕਤੂਬਰ (ਪ੍ਰਦੀਪ ਦੰਦਰਾਲਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਹਾੜੀ ਦੀਆਂ ਫਸਲਾਂ ਦੇ ਘੱਟੋ ਘੱਟ ਸਮਰੱਥਨ ਮੁੱਲ ਵਿਚ ਨਿਗੂਣਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਕਿਸਾਨਾਂ ਦੇ ਖਰਚੇ ਵੀ ਪੂਰੇ ਨਹੀਂ ਹੋਣੇ ਤੇ ਉਨ੍ਹਾਂ ਦਾ ਘਾਟਾ ਲਗਾਤਾਰ ਵਧਦਾ ਜਾ ਰਿਹਾ ਹੈ, ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਕਰਦੇ ਹੋਏ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਖਨੌੜਾ ਨੇ ਇੱਥੇ ਗੱਲਬਾਤ ਕੀਤਾ। ਉਨ੍ਹਾਂ ਕਿਹਾ ਕਿ ਖੇਤੀਬਾੜੀ ਲਈ ਵਰਤੇ ਜਾਣ ਵਾਲੇ ਬੀਜਾਂ, ਖਾਦਾਂ, ਕੀਟਨਾਸਕਾਂ, ਡੀਜ਼ਲ, ਖੇਤੀ ਮਸ਼ੀਨਰੀ ਅਤੇ ਹੋਰ ਫੁੱਟਕਲ ਖਰਚੇ ਦਿਨੋਂ-ਦਿਨ ਵਧਦੇ ਜਾ ਰਹੇ ਹਨ।

ਅਜੀਤ ਡੈਸਕ 05-10-2026
ਭਾਦਸੋਂ, 4 ਅਕਤੂਬਰ (ਪ੍ਰਦੀਪ ਦੰਦਰਾਲਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਹਾੜੀ ਦੀਆਂ ਫਸਲਾਂ ਦੇ ਘੱਟੋ ਘੱਟ ਸਮਰੱਥਨ ਮੁੱਲ ਵਿਚ ਨਿਗੂਣਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਕਿਸਾਨਾਂ ਦੇ ਖਰਚੇ ਵੀ ਪੂਰੇ ਨਹੀਂ ਹੋਣੇ ਤੇ ਉਨ੍ਹਾਂ ਦਾ ਘਾਟਾ ਲਗਾਤਾਰ ਵਧਦਾ ਜਾ ਰਿਹਾ ਹੈ, ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਕਰਦੇ ਹੋਏ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਖਨੌੜਾ ਨੇ ਇੱਥੇ ਗੱਲਬਾਤ ਕੀਤਾ। ਉਨ੍ਹਾਂ ਕਿਹਾ ਕਿ ਖੇਤੀਬਾੜੀ ਲਈ ਵਰਤੇ ਜਾਣ ਵਾਲੇ ਬੀਜਾਂ, ਖਾਦਾਂ, ਕੀਟਨਾਸਕਾਂ, ਡੀਜ਼ਲ, ਖੇਤੀ ਮਸ਼ੀਨਰੀ ਅਤੇ ਹੋਰ ਫੁੱਟਕਲ ਖਰਚੇ ਦਿਨੋਂ-ਦਿਨ ਵਧਦੇ ਜਾ ਰਹੇ ਹਨ। ਜਿਸ ਕਰਕੇ ਖੇਤੀ ਘਾਟੇ ਦਾ ਧੰਦਾ ਬਣ ਕੇ ਰਹਿ ਗਈ ਹੈ ਤੇ ਕਿਸਾਨਾਂ ਦੀਆਂ ਮੁਸ਼ਕਲਾਂ ਵਿਚ ਵਾਧਾ ਹੋ ਰਿਹਾ ਹੈ। ਇਸ ਤੋਂ ਇਲਾਵਾ ਖਨੌੜਾ ਨੇ ਭਾਰਤ ਸਰਕਾਰ ਵਲੋਂ ਕਣਕ ਦੇ ਭਾਅ ’ਚ ਕੀਤੇ ਇਸ ਵਾਅਦੇ ਨੂੰ ਨਾਕਾਫੀ ਦੱਸਿਆ। ਉਨ੍ਹਾਂ ਆਖਿਆ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਵਿਚਾਰਦੇ ਹੋਏ ਹਾੜੀ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਵਾਜਬ ਵਾਧੇ ਕਰਨੇ ਚਾਹੀਦੇ ਹਨ।
ਪਿਛਲੀ ਖ਼ਬਰ ਸਹੁਰਾ ਪਰਿਵਾਰ ਵਲੋਂ ਤੰਗ ਕਰਨ ਕਾਰਨ ਮੰਗੇਤਰ ਨੇ ਭਾਖੜਾ ਨਹਿਰ ’ਚ ਮਾਰੀ ਛਾਲ, ਮੌਤ ਅਗਲੀ ਖ਼ਬਰ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ- ਦੁਲੱਦੀ, ਭੋਜੋਮਾਜਰੀ, ਖੱਟੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।