‘ਆਪ’ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਹਿਜਪਾਲ ਲਾਡਾ ਨੇ ਤੇਜ਼ ਕੀਤੀਆਂ ਸਿਆਸੀ ਸਰਗਰਮੀਆਂ
ਘਨੌਰ, 4 ਅਕਤੂਬਰ (ਸਰਦਾਰਾ ਸਿੰਘ ਲਾਛੜੂ)-ਹਲਕਾ ਘਨੌਰ ਤੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਵਿਰਾਸਤ ਸੇਵਾ ਸੰਗਠਨ ਦੇ ਕੋਆਰਡੀਨੇਟਰ ਸਹਿਜਪਾਲ ਸਿੰਘ ਲਾਡਾ ਵੱਲੋਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਲਾਡਾ ਵੱਲੋਂ ਹਲਕੇ ਵਿੱਚ ਭਗਵੰਤ ਮਾਨ ਸਰਕਾਰ ਦੀਆਂ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਡੋਰ-ਟੂ-ਡੋਰ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਹ
ਹਲਕਾ ਘਨੌਰ ਵਿਚ ਡੋਰ-ਟੂ-ਡੋਰ ਮੁਹਿੰਮ ਦੌਰਾਨ ਲੋਕਾਂ ਨੂੰ ਭਗਵੰਤ ਮਾਨ ਸਰਕਾਰ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਹਿਜਪਾਲ ਸਿੰਘ ਲਾਡਾ। ਤਸਵੀਰ : ਸਰਦਾਰਾ ਸਿੰਘ ਲਾਛੜੂ
05-10-2026
ਘਨੌਰ, 4 ਅਕਤੂਬਰ (ਸਰਦਾਰਾ ਸਿੰਘ ਲਾਛੜੂ)-ਹਲਕਾ ਘਨੌਰ ਤੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਵਿਰਾਸਤ ਸੇਵਾ ਸੰਗਠਨ ਦੇ ਕੋਆਰਡੀਨੇਟਰ ਸਹਿਜਪਾਲ ਸਿੰਘ ਲਾਡਾ ਵੱਲੋਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਲਾਡਾ ਵੱਲੋਂ ਹਲਕੇ ਵਿੱਚ ਭਗਵੰਤ ਮਾਨ ਸਰਕਾਰ ਦੀਆਂ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਡੋਰ-ਟੂ-ਡੋਰ ਮੁਹਿੰਮ ਸ਼ੁਰੂ ਕੀਤੀ ਗਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਹਿਜਪਾਲ ਲਾਡਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ 600 ਯੂਨਿਟ ਮੁਫ਼ਤ ਬਿਜਲੀ, 10 ਲੱਖ ਰੁਪਏ ਤੱਕ ਦਾ ਮੁਫ਼ਤ ਸਿਹਤ ਬੀਮਾ, ਸਰਕਾਰੀ ਸਕੂਲਾਂ ਵਿੱਚ ਮੁਫ਼ਤ ਸਿੱਖਿਆ, ਨਿੱਜੀ ਸਕੂਲਾਂ ਦੀਆਂ ਫੀਸਾਂ ‘ਤੇ ਨਕੇਲ ਅਤੇ ਨਹਿਰੀ ਪਾਣੀ ਦੇ ਵਿਸ਼ੇਸ਼ ਉਪਰਾਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਔਰਤਾਂ ਦੇ ਖਾਤਿਆਂ ਵਿੱਚ ਛੇ ਮਹੀਨਿਆਂ ਵਿੱਚ ਤੀਜੀ ਵਾਰ 1000 ਅਤੇ 1500 ਰੁਪਏ ਦੀ ਰਾਸ਼ੀ ਪਹੁੰਚ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਇਨ੍ਹਾਂ ਯੋਜਨਾਵਾਂ ਸਦਕਾ ਲੋਕ ਦੁਬਾਰਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੋਟ ਪਾਉਣਗੇ ਅਤੇ ਪੰਜਾਬ ਵਿੱਚ ਮੁੜ ਭਗਵੰਤ ਮਾਨ ਦੀ ਅਗਵਾਈ ਵਿੱਚ ਸਰਕਾਰ ਬਣੇਗੀ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਲਾਡਾ ਨੇ ਕਿਹਾ, “ਮੈਂ ਪਾਰਟੀ ਦਾ ਵਫ਼ਾਦਾਰ ਸਿਪਾਹੀ ਹਾਂ। ਪਾਰਟੀ ਜੋ ਵੀ ਜ਼ਿੰਮੇਵਾਰੀ ਲਾਵੇਗੀ, ਮੈਂ ਉਸ ਨੂੰ ਤਨਦੇਹੀ, ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਵਾਂਗਾ।”