05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਾਭਾ ਵਿਖੇ ਬਣੇਗਾ ਵਿਸ਼ਾਲ ਗੇਟ ਨਗਰ ਕੌਂਸਲ ਨਾਭਾ ਵਲੋਂ ਕਰੀਬ 10 ਲੱਖ ਰੁਪਏ ਦੀ ਲਾਗਤ ਨਾਲ ਕਰਵਾਇਆ ਜਾਵੇਗਾ ਯਾਦਗਾਰੀ ਗੇਟ ਦਾ ਨਿਰਮਾਣ : ਵਿਧਾਇਕ ਦੇਵ ਮਾਨ

ਨਾਭਾ, 4 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੌਂਸਲ ਨਾਭਾ ਵਲੋਂ ਸਥਾਨਕ ਜੇਲ੍ਹ ਰੋਡ ਵਿਖੇ ਯਾਦਗਾਰੀ ਗੇਟ ਦੇ ਨਿਰਮਾਣ ਦਾ ਅੱਜ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਨੀਂਹ ਪੱਥਰ ਰੱਖਿਆ ਗਿਆ। ਉਪਰੰਤ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਦੱਸਿਆ ਕਿ ਇਸ ਯਾਦਗਾਰੀ ਗੇਟ ਦੇ ਨਿਰਮਾਣ ’ਤੇ ਤਕਰੀਬਨ 10 ਲੱਖ ਰੁਪਏ ਦੀ ਲਾਗਤ ਆਉਣ ਦੀ ਸੰਭਾਵਨਾ ਹੈ।

ਨਾਭਾ ਵਿਖੇ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ‘ਚ ਬਣਨ ਵਾਲੇ ਯਾਦਗਾਰੀ ਗੇਟ ਦਾ ਨੀਹ ਪੱਥਰ ਰੱਖਦੇ ਹੋਏ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਤੇ ਹੋਰ ਸੰਗਤਾਂ। ਤਸਵੀਰ : ਜਗਨਾਰ ਸਿੰਘ ਦੁਲੱਦੀ 05-10-2026
ਨਾਭਾ, 4 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੌਂਸਲ ਨਾਭਾ ਵਲੋਂ ਸਥਾਨਕ ਜੇਲ੍ਹ ਰੋਡ ਵਿਖੇ ਯਾਦਗਾਰੀ ਗੇਟ ਦੇ ਨਿਰਮਾਣ ਦਾ ਅੱਜ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਨੀਂਹ ਪੱਥਰ ਰੱਖਿਆ ਗਿਆ। ਉਪਰੰਤ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਦੱਸਿਆ ਕਿ ਇਸ ਯਾਦਗਾਰੀ ਗੇਟ ਦੇ ਨਿਰਮਾਣ ’ਤੇ ਤਕਰੀਬਨ 10 ਲੱਖ ਰੁਪਏ ਦੀ ਲਾਗਤ ਆਉਣ ਦੀ ਸੰਭਾਵਨਾ ਹੈ। ਵਿਧਾਇਕ ਦੇਵ ਮਾਨ ਨੇ ਕਿਹਾ ਕਿ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਮਹਾਨ ਸ਼ਹਾਦਤ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ, ਗੁਰੂ ਸਾਹਿਬ ਜੀ ਨੇ ਧਰਮ,ਮਨੁੱਖੀ ਅਧਿਕਾਰਾਂ ਅਤੇ ਸੱਚ ਦੀ ਰੱਖਿਆ ਲਈ ਆਪਣਾ ਸੀਸ ਵਾਰ ਦਿੱਤਾ ਸੀ, ਜਿਸ ਕਰਕੇ ਉਨ੍ਹਾਂ ਦੀ ਸ਼ਹਾਦਤ ਸਾਨੂੰ ਹਮੇਸ਼ਾ ਨਿਰਭੈ ਹੋ ਕੇ ਸੱਚ ਦੇ ਮਾਰਗ ’ਤੇ ਚੱਲਣ ਅਤੇ ਮਨੁੱਖਤਾ ਦੀ ਸੇਵਾ ਕਰਨ ਦੀ ਪ੍ਰੇਰਣਾ ਦਿੰਦੀ ਹੈ। ਦੇਵ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਉਨ੍ਹਾਂ ਦੀ ਮਹਾਨ ਵਿਰਾਸਤ ਨੂੰ ਯਾਦ ਕਰਨਾ ਅਤੇ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਜੀਵਨ ਤੇ ਸ਼ਹਾਦਤ ਸਬੰਧੀ ਜਾਣੂ ਕਰਵਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਥਾਨਕ ਜੇਲ੍ਹ ਰੋਡ ਵਿਖੇ ਬਣਨ ਵਾਲਾ ਇਹ ਗੇਟ ਸ਼ਹਿਰ ਵਿੱਚੋਂ ਲੰਘਣ ਵਾਲੇ ਲੋਕਾਂ ਨੂੰ ਗੁਰੂ ਸਾਹਿਬ ਜੀ ਦੀ ਮਹਾਨ ਸ਼ਹਾਦਤ ਦੀ ਯਾਦ ਦਿਵਾਉਣ ਦੇ ਨਾਲ-ਨਾਲ ਨਾਭਾ ਸ਼ਹਿਰ ਦੀ ਧਾਰਮਿਕ ਅਤੇ ਇਤਿਹਾਸਕ ਵਿਰਾਸਤ ਨੂੰ ਵੀ ਦਰਸਾਏਗਾ। ਉਨ੍ਹਾਂ ਕਿਹਾ ਕਿ ਨਾਭਾ ਸ਼ਹਿਰ ਦੇ ਵਿਕਾਸ ਦੇ ਨਾਲ-ਨਾਲ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਵਾਲੇ ਕਾਰਜਾਂ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਯਤਨ ਜਾਰੀ ਹਨ। ਵਿਧਾਇਕ ਦੇਵ ਮਾਨ ਨੇ ਕਿਹਾ ਕਿ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਜੀਵਨ ਸਾਨੂੰ ਸੇਵਾ, ਸਿਮਰਨ, ਸਬਰ, ਨਿਡਰਤਾ ਅਤੇ ਮਨੁੱਖਤਾ ਦੀ ਭਲਾਈ ਦਾ ਸੰਦੇਸ਼ ਦਿੰਦਾ ਹੈ ਅਤੇ ਗੁਰੂ ਸਾਹਿਬ ਜੀ ਦੀ ਸ਼ਹਾਦਤ ਕਿਸੇ ਇੱਕ ਵਰਗ ਜਾਂ ਧਰਮ ਤੱਕ ਸੀਮਤ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਇੱਕ ਮਹਾਨ ਉਦਾਹਰਣ ਹੈ। ਇਸ ਮੌਕੇ ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ ਪੰਜਾਬ ਯੂਥ ਡਿਵੈਲਪਮੈਂਟ ਬੋਰਡ, ਸਾਬਕਾ ਚੇਅਰਮੈਨ ਅਮਰਦੀਪ ਸਿੰਘ ਖੰਨਾਂ,ਜਸਦੀਪ ਸਿੰਘ ਖੰਨਾ ਪ੍ਰਧਾਨ ਨਗਰ ਕੌਂਸਲ ਨਾਭਾ, ਸਾਬਕਾ ਪ੍ਰਧਾਨ ਗੁਰਸੇਵਕ ਸਿੰਘ ਗੋਲੂ , ਸਿਮਰਨ ਅੜਕ ਚੌਹਾਨ, ਕੌਂਸਲਰ ਕਮਲ ਕੁਮਾਰ ਰਾਜੂ,ਦੀਪਕ ਇੰਦੋਰਾ ਕੌਂਸਲਰ, ਮਨੀ ਗਰੁਮ, ਕਸ਼ਮੀਰ ਸਿੰਘ ਲਾਲਕਾ, ਭੁਪੇਸ਼ ਕੁਮਾਰ ਪਾਸੀ, ਜਸਵੀਰ ਸਿੰਘ ਛਿੰਦਾ ਵਜੀਦਪੁਰ, ਨਗਰ ਕੌਂਸਲ ਦੇ ਅਧਿਕਾਰੀ, ਕੌਂਸਲਰ, ਸਥਾਨਕ ਆਗੂ ਅਤੇ ਸ਼ਹਿਰ ਵਾਸੀ ਹਾਜ਼ਰ ਸਨ। ਹਾਜ਼ਰ ਸੰਗਤ ਅਤੇ ਸ਼ਹਿਰ ਵਾਸੀਆਂ ਵੱਲੋਂ ਨਗਰ ਕੌਂਸਲ ਦੇ ਇਸ ਉਪਰਾਲੇ ਦਾ ਸਵਾਗਤ ਕੀਤਾ ਗਿਆ।
ਪਿਛਲੀ ਖ਼ਬਰ ‘ ਆਪ’ ਤੇ ਕਾਂਗਰਸ ਨਾਲ ਜੁੜੇ ਸਾਥੀਆਂ ਨੇ ਫੜਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਅਗਲੀ ਖ਼ਬਰ ਜਸਦੇਵ ਸਿੰਘ ਸੰਧੂ ਕਾਲਜ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।