06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਐਨ. ਕੇ. ਸ਼ਰਮਾ ਕੱਲ੍ਹ ਸੁਣਨਗੇ ਪਾਤੜਾਂ ਇਲਾਕੇ ਦੇ ਵਪਾਰੀਆਂ ਦੀਆਂ ਮੁਸ਼ਕਲਾਂ- ਕਬੀਰ ਦਾਸ

ਪਾਤੜਾਂ, 5 ਅਕਤੂਬਰ (ਜਗਦੀਸ਼ ਸਿੰਘ ਕੰਬੋਜ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਤੇ ਮੁਖੀ ਬਾਬੂ ਕਬੀਰ ਦਾਸ ਨੇ ਦੱਸਿਆ ਕਿ ਅਕਾਲੀ ਦਲ ਦੀ ਚੋਣ ਮੈਨੀਫੈਸਟੋ ਕਮੇਟੀ ਦੇ ਮੈਂਬਰ ਐਨ. ਕੇ.

ਅਜੀਤ ਡੈਸਕ 06-10-2026
ਪਾਤੜਾਂ, 5 ਅਕਤੂਬਰ (ਜਗਦੀਸ਼ ਸਿੰਘ ਕੰਬੋਜ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਤੇ ਮੁਖੀ ਬਾਬੂ ਕਬੀਰ ਦਾਸ ਨੇ ਦੱਸਿਆ ਕਿ ਅਕਾਲੀ ਦਲ ਦੀ ਚੋਣ ਮੈਨੀਫੈਸਟੋ ਕਮੇਟੀ ਦੇ ਮੈਂਬਰ ਐਨ. ਕੇ. ਸ਼ਰਮਾ ਵਲੋਂ ਹਲਕਾ ਸ਼ੁਤਰਾਣਾ ਦੇ ਵਪਾਰੀਆਂ ਦੀਆਂ ਮੁਸ਼ਕਲਾਂ ਸੁਣਨ ਲਈ ਉਨ੍ਹਾਂ ਨਾਲ ਇਕ ਮੀਟਿੰਗ 7 ਅਕਤੂਬਰ ਨੂੰ ਪਾਤੜਾਂ ਵਿਖੇ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਆੜ੍ਹਤੀ ਭਰਾਵਾਂ ਦੇ ਆੜ੍ਹਤ ਵਿਚ ਜਿੱਥੇ ਸਭ ਤੋਂ ਵੱਧ ਵਾਧਾ ਕੀਤਾ ਗਿਆ ਸੀ ਉੱਥੇ ਹੀ ਉਨ੍ਹਾਂ ਦੇ ਵਪਾਰ ਨੂੰ ਚਲਾਉਣ ਸੰਬੰਧੀ ਦਰਪੇਸ਼ ਮੁਸ਼ਕਲਾਂ ਦਾ ਹੱਲ ਵੀ ਕੀਤਾ ਗਿਆ ਸੀ। ਹੋਰ ਵਰਗਾਂ ਵਾਂਗ ਦੇਸ਼ ਦੇ ਅਰਥਚਾਰੇ ਨੂੰ ਚਲਾਉਣ ਲਈ ਰੀੜ੍ਹ ਦੀ ਹੱਡੀ ਵਜੋਂ ਕੰਮ ਕਰਨ ਵਾਲੇ ਵਪਾਰੀ ਵਰਗ ਨੂੰ ਜਿੱਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਵਿਚ ਨੁਮਾਇੰਦਗੀਆਂ ਦਿੱਤੀਆਂ ਗਈਆਂ ਹਨ ਉੱਥੇ ਹੀ 2027 ਦੀਆਂ ਚੋਣਾਂ ਲਈ ਪਾਰਟੀ ਵਲੋਂ ਤਿਆਰ ਕੀਤੇ ਜਾ ਰਹੇ ਚੋਣ ਮਨੋਰਥ ਪੱਤਰ ਵਿਚ ਵਪਾਰੀ ਵਰਗ ਦੀਆਂ ਮੰਗਾਂ ਨੂੰ ਵੀ ਸ਼ਾਮਿਲ ਕੀਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਇਨ੍ਹਾਂ ਮੁਸ਼ਕਲਾਂ ਨੂੰ ਸੁਣਨ ਲਈ ਹਲਕਾ ਸ਼ੁਤਰਾਣਾ ਦੇ ਵਪਾਰੀਆਂ ਨਾਲ ਇਕ ਮੀਟਿੰਗ ਮਿਲਨ ਰੈਜੀਡੈਂਸੀ ਵਿਚ 7 ਅਕਤੂਬਰ ਨੂੰ ਐਨ. ਕੇ. ਸ਼ਰਮਾ ਵਲੋਂ ਕੀਤੀ ਜਾ ਰਹੀ ਹੈ। ਇਸ ਮੌਕੇ ਅਕਾਲੀ ਦਲ ਪਾਤੜਾਂ ਸ਼ਹਿਰੀ ਪ੍ਰਧਾਨ ਵਿਸ਼ਾਲ ਗੋਇਲ, ਅਕਾਲੀ ਦਲ ਦੇ ਮੁੱਖ ਬੁਲਾਰੇ ਅਜੈਬ ਸਿੰਘ ਮੱਲ੍ਹੀ, ਬਹਾਦਰ ਸਿੰਘ ਘੱਗਾ, ਤੇਜਵੀਰ ਸਿੰਘ ਖਾਂਗ, ਦਵਿੰਦਰ ਸਿੰਘ ਗੋਗੀ, ਸਰਕਲ ਪ੍ਰਧਾਨ ਜੋਗਿੰਦਰ ਸਿੰਘ ਬਾਵਾ, ਮਨਜੀਤ ਸਿੰਘ ਬਾਵਾ, ਜਗਜੀਤ ਸਿੰਘ ਗਲੋਲੀ ਪ੍ਰਧਾਨ ਬੀ.ਸੀ. ਵਿੰਗ ਸਮੇਤ ਹੋਰ ਆਗੂ ਮੌਜੂਦ ਸਨ।
ਪਿਛਲੀ ਖ਼ਬਰ ਨਿਊ ਇੰਡੀਅਨ ਪਬਲਿਕ ਸਕੂਲ ਦੀ ਇਕ ਹੋਰ ਉਪਲਬਧੀ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।