06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਦੀ ਹੋਈ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 5 ਅਕਤੂਬਰ (ਜੇ ਐਸ ਨਿੱਕੂਵਾਲ)-ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਡਿਵੀਜ਼ਨ ਗੰਗੂਵਾਲ ਦੀ ਇੱਕ ਮੀਟਿੰਗ ਗੋਪਾਲ ਕ੍ਰਿਸ਼ਨ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ 10 ਅਕਤੂਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਸਬੰਧੀ ਵਿਚਾਰ ਵਿਟਾਂਦਰਾ ਕੀਤਾ ਗਿਆ।

ਅਜੀਤ ਡੈਸਕ 06-10-2026
ਸ੍ਰੀ ਅਨੰਦਪੁਰ ਸਾਹਿਬ, 5 ਅਕਤੂਬਰ (ਜੇ ਐਸ ਨਿੱਕੂਵਾਲ)-ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਡਿਵੀਜ਼ਨ ਗੰਗੂਵਾਲ ਦੀ ਇੱਕ ਮੀਟਿੰਗ ਗੋਪਾਲ ਕ੍ਰਿਸ਼ਨ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ 10 ਅਕਤੂਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਸਬੰਧੀ ਵਿਚਾਰ ਵਿਟਾਂਦਰਾ ਕੀਤਾ ਗਿਆ। ਇਸ ਸਬੰਧੀ ਸਕੱਤਰ ਸੋਮ ਦੱਤ ਸ਼ਰਮਾ, ਪ੍ਰਕਾਸ਼ ਚੰਦ, ਭੁਪਿੰਦਰ ਸਿੰਘ, ਸੰਤੋਖ ਸਿੰਘ, ਮਹਿੰਗਾ ਰਾਮ ਅਤੇ ਸੁਖਦੇਵ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਪੈਨਸ਼ਨਰਾਂ ਅਤੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਸਰਕਾਰ ਪੈਨਸ਼ਨਰ ਵਿਰੋਧੀ ਹੈ। ਅਤੇ ਸੂਬਾ ਸਰਕਾਰ ਵਲੋਂ ਮੁਲਾਜਮ ਮੰਗਾਂ ਨੂੰ ਸਦਾ ਅਣਗੋਲਿਆ ਕੀਤਾ ਗਿਆ ਹੈ। ਜਿਸਨੂੰ ਬਰਦਾਸਤ ਨਹੀਂ ਕੀਤਾ ਜਾਵੇਗ। ਇਸ ਮੌਕੇ ਦੇਸ ਰਾਜ, ਗਣੇਸ਼ ਕੁਮਾਰ, ਬਲਬੀਰ ਸਿੰਘ, ਦੀਦਾਰ ਸਿੰਘ, ਨਿਰਮਲ ਸਿੰਘ, ਸਰਵਣ ਕੁਮਾਰ, ਹਰਬਿਲਾਸ, ਗਿਆਨ ਸਿੰਘ, ਜੋਧਾ ਸਿੰਘ, ਕੇਵਲ ਸਿੰਘ, ਸੁਰਿੰਦਰ ਕੁਮਾਰ, ਧਰਮਪਾਲ, ਬੱਗਾ ਰਾਮ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੈਨਸ਼ਨਰ ਹਾਜ਼ਰ ਸਨ।
ਪਿਛਲੀ ਖ਼ਬਰ ਗਾਂਜੇ ਸਮੇਤ ਔਰਤ ਗ੍ਰਿਫ਼ਤਾਰ ਅਗਲੀ ਖ਼ਬਰ ਕਰਨ ਕੰਧੋਲਾ ਅਤੇ ਤਾਰਾ ਚੰਦ ਸੰਧੂ ਨੂੰ ਨਿਯੁਕਤ ਕੀਤੇ ਹਲਕੇ ਦੇ ਮੁੱਖ ਬੁਲਾਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।