07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪਿੰਡ ਚਿੜਵਾ ਵਿਖੇ ਸਾਬਕਾ ਸਰਪੰਚ ਵੱਡੇ ਕਾਫ਼ਲੇ ਸਮੇਤ ‘ਆਪ’ ’ਚ ਸ਼ਾਮਿਲ ਸੂਬੇ ਵਿਚ ਲੋਕਾਂ ਦਾ ‘ਆਪ’ ਪ੍ਰਤੀ ਭਰੋਸਾ ਸਿਖ਼ਰਾਂ ’ਤੇ: ਰਣਜੋਧ ਸਿੰਘ ਹਡਾਣਾ

ਦੇਵੀਗੜ੍ਹ, 5 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਪਿੰਡ ਚਿੜਵਾ ਵਿਖੇ ਉਸ ਸਮੇਂ ਸਿਆਸੀ ਬਦਲਾਅ ਦੀ ਨਵੀਂ ਹਵਾ ਦੇਖਣ ਨੂੰ ਮਿਲੀ, ਜਦੋਂ ਰਵਾਇਤੀ ਸਿਆਸੀ ਧਿਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਅਲਵਿਦਾ ਆਖ ਕੇ ਸਾਬਕਾ ਸਰਪੰਚ ਅਤੇ ਦਰਜਨਾਂ ਪਰਿਵਾਰਾਂ ਨੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਰਹਿਨੁਮਾਈ ਹੇਠ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਪਾਰਟੀ ਵਿਚ ਸ਼ਾਮਲ ਹੋਣ ਵਾਲੇ ਆਗੂਆਂ ਅਤੇ ਪਰਿਵਾਰਾਂ ਦਾ ਰਸਮੀ ਤੌਰ ’ਤੇ ਨਿੱਘਾ ਸਵਾਗਤ ਕਰਦਿਆਂ ਹਡਾਣਾ ਨੇ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ।

ਅਜੀਤ ਡੈਸਕ 06-10-2026
ਦੇਵੀਗੜ੍ਹ, 5 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਪਿੰਡ ਚਿੜਵਾ ਵਿਖੇ ਉਸ ਸਮੇਂ ਸਿਆਸੀ ਬਦਲਾਅ ਦੀ ਨਵੀਂ ਹਵਾ ਦੇਖਣ ਨੂੰ ਮਿਲੀ, ਜਦੋਂ ਰਵਾਇਤੀ ਸਿਆਸੀ ਧਿਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਅਲਵਿਦਾ ਆਖ ਕੇ ਸਾਬਕਾ ਸਰਪੰਚ ਅਤੇ ਦਰਜਨਾਂ ਪਰਿਵਾਰਾਂ ਨੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਰਹਿਨੁਮਾਈ ਹੇਠ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਪਾਰਟੀ ਵਿਚ ਸ਼ਾਮਲ ਹੋਣ ਵਾਲੇ ਆਗੂਆਂ ਅਤੇ ਪਰਿਵਾਰਾਂ ਦਾ ਰਸਮੀ ਤੌਰ ’ਤੇ ਨਿੱਘਾ ਸਵਾਗਤ ਕਰਦਿਆਂ ਹਡਾਣਾ ਨੇ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਬਲਦੇਵ ਸਿੰਘ ਦੇਵੀਗੜ੍ਹ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਮੌਕੇ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਮਾਨ ਸਰਕਾਰ ਵਲੋਂ 300 ਯੂਨਿਟ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਅਤੇ ਯੋਗਤਾ ਦੇ ਆਧਾਰ ’ਤੇ ਬਿਨਾਂ ਰਿਸ਼ਵਤ ਸਰਕਾਰੀ ਨੌਕਰੀਆਂ ਦੇਣ ਵਰਗੀਆਂ ਗਰੰਟੀਆਂ ਪੂਰੀਆਂ ਕਰਨ ਸਦਕਾ ਅੱਜ ਸੂਬੇ ਵਿਚ ਲੋਕਾਂ ਦਾ ਭਰੋਸਾ ਸਿਖ਼ਰਾਂ ’ਤੇ ਹੈ। ਉਨ੍ਹਾਂ ਕਿਹਾ ਕਿ ਰਵਾਇਤੀ ਧਿਰਾਂ ਦੇ ਭ੍ਰਿਸ਼ਟਾਚਾਰ ਤੋਂ ਦੁਖੀ ਹੋ ਕੇ ਲੋਕ ਹੁਣ ‘ਆਪ’ ਦੀ ਕੰਮ ਦੀ ਰਾਜਨੀਤੀ ਨਾਲ ਜੁੜ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਭਰੋਸਾ ਦਿਵਾਇਆ ਕਿ ਪਿੰਡ ਚਿੜਵਾ ਦੇ ਸਰਵਪੱਖੀ ਵਿਕਾਸ ਵਿਚ ਕਿਸੇ ਵੀ ਤਰ੍ਹਾਂ ਦੇ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਪਿਛਲੀ ਖ਼ਬਰ ਪੁਰਸ਼ਾਂ ਲਈ ਬੁਢਾਪਾ ਪੈਨਸ਼ਨ ਦੀ ਉਮਰ ਹੱਦ 65 ਸਾਲ ਤੋਂ ਘਟਾ ਕੇ 58 ਸਾਲ ਕਰਨ ਦੀ ਮੰਗ ਡਾ. ਗਾਂਧੀ ਨੇ ਡਿਪਟੀ ਕਮਿਸ਼ਨਰ... ਅਗਲੀ ਖ਼ਬਰ ਟੈਗੋਰ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਜਿੱਤੇ 6 ਸੋਨੇ ਤੇ 2 ਚਾਂਦੀ ਦੇ ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।