07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪੁਰਸ਼ਾਂ ਲਈ ਬੁਢਾਪਾ ਪੈਨਸ਼ਨ ਦੀ ਉਮਰ ਹੱਦ 65 ਸਾਲ ਤੋਂ ਘਟਾ ਕੇ 58 ਸਾਲ ਕਰਨ ਦੀ ਮੰਗ ਡਾ. ਗਾਂਧੀ ਨੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖਿਆ

ਪਟਿਆਲਾ, 5 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਪਟਿਆਲਾ ਤੋਂ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੁਰਸ਼ਾਂ ਲਈ ਬੁਢਾਪਾ ਪੈਨਸ਼ਨ ਦੀ ਯੋਗਤਾ ਉਮਰ 65 ਸਾਲ ਤੋਂ ਘਟਾ ਕੇ 58 ਸਾਲ ਕੀਤੀ ਜਾਵੇ ਅਤੇ ਇਸ ਨੂੰ ਔਰਤਾਂ ਲਈ ਲਾਗੂ ਉਮਰ ਹੱਦ ਦੇ ਬਰਾਬਰ ਕੀਤਾ ਜਾਵੇ।

ਸੁਖਰਾਮ ਸਿੰਘ ਡਾ. ਗਾਂਧੀ ਵਲੋਂ ਡਿਪਟੀ ਕਮਿਸ਼ਨਰ ਨੂੰ ਭੇਜੇ ਪੱਤਰ ਨੂੰ ਦਿਖਾਉਂਦੇ ਹੋਏ। ਅਜੀਤ ਤਸਵੀਰ 06-10-2026
ਪਟਿਆਲਾ, 5 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਪਟਿਆਲਾ ਤੋਂ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੁਰਸ਼ਾਂ ਲਈ ਬੁਢਾਪਾ ਪੈਨਸ਼ਨ ਦੀ ਯੋਗਤਾ ਉਮਰ 65 ਸਾਲ ਤੋਂ ਘਟਾ ਕੇ 58 ਸਾਲ ਕੀਤੀ ਜਾਵੇ ਅਤੇ ਇਸ ਨੂੰ ਔਰਤਾਂ ਲਈ ਲਾਗੂ ਉਮਰ ਹੱਦ ਦੇ ਬਰਾਬਰ ਕੀਤਾ ਜਾਵੇ। ਪਟਿਆਲਾ ਵਾਸੀ ਸੁਖਰਾਮ ਸਿੰਘ ਵਲੋਂ ਕੀਤੀ ਮੰਗ ਤੇ ਡਾ. ਗਾਂਧੀ ਨੇ ਇਸ ਸੰਬੰਧੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਪੰਜਾਬ ਸਰਕਾਰ ਕੋਲ ਇਹ ਮਾਮਲਾ ਹਮਦਰਦੀ ਅਤੇ ਤਰਜੀਹ ਨਾਲ ਵਿਚਾਰਨ ਦੀ ਮੰਗ ਕੀਤੀ ਹੈ। ਡਾ. ਗਾਂਧੀ ਨੇ ਕਿਹਾ ਕਿ 58 ਸਾਲ ਤੋਂ ਵੱਧ ਉਮਰ ਦੇ ਬਹੁਤ ਸਾਰੇ ਪੁਰਸ਼, ਖ਼ਾਸ ਕਰਕੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨਾਲ ਸੰਬੰਧਿਤ ਲੋਕ, ਵਿੱਤੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਸਮਾਜਿਕ ਸੁਰੱਖਿਆ ਦੀ ਲੋੜ ਹੈ। ਅਜਿਹੇ ਲੋਕਾਂ ਲਈ ਬੁਢਾਪਾ ਪੈਨਸ਼ਨ ਇਕ ਮਹੱਤਵਪੂਰਨ ਸਹਾਰਾ ਬਣ ਸਕਦੀ ਹੈ। ਉਨ੍ਹਾਂ ਕਿਹਾ ਕਿ ਪੁਰਸ਼ਾਂ ਲਈ ਪੈਨਸ਼ਨ ਦੀ ਉਮਰ ਹੱਦ 65 ਤੋਂ ਘਟਾ ਕੇ 58 ਸਾਲ ਕਰਨ ਨਾਲ ਬਜ਼ੁਰਗ ਪੁਰਸ਼ਾਂ ਨੂੰ ਵਧੇਰੇ ਸਮਾਜਿਕ ਅਤੇ ਵਿੱਤੀ ਸੁਰੱਖਿਆ ਮਿਲੇਗੀ ਅਤੇ ਔਰਤਾਂ ਤੇ ਪੁਰਸ਼ਾਂ ਵਿਚਕਾਰ ਪੈਨਸ਼ਨ ਦੀ ਯੋਗਤਾ ਸੰਬੰਧੀ ਸਮਾਨਤਾ ਵੀ ਯਕੀਨੀ ਬਣੇਗੀ। ਲੋਕ ਸਭਾ ਮੈਂਬਰ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਹਮਦਰਦੀ ਨਾਲ ਵਿਚਾਰਦੇ ਹੋਏ ਜਲਦ ਤੋਂ ਜਲਦ ਲੋੜੀਂਦੀ ਕਾਰਵਾਈ ਕੀਤੀ ਜਾਵੇ ਤਾਂ ਜੋ 58 ਸਾਲ ਦੀ ਉਮਰ ਪੂਰੀ ਕਰ ਚੁੱਕੇ ਲੋੜਵੰਦ ਪੁਰਸ਼ਾਂ ਨੂੰ ਵੀ ਬੁਢਾਪਾ ਪੈਨਸ਼ਨ ਦਾ ਲਾਭ ਮਿਲ ਸਕੇ।
ਪਿਛਲੀ ਖ਼ਬਰ ਭਾਈ ਘਨ੍ਹਈਆ ਜੀ ਵੈਲਫੇਅਰ ਸੁਸਾਇਟੀ ਵਲੋਂ ਸ਼ੁਰੂ ਕੀਤੇ ਮੁਫ਼ਤ ਸਿਲਾਈ ਸੈਂਟਰ ਦੇ ਦੂਜੇ ਗਰੁੱਪ ਦਾ ਕੋਰਸ ਹੋਇਆ ਪੂਰਾ : ਜੀ... ਅਗਲੀ ਖ਼ਬਰ ਪਿੰਡ ਚਿੜਵਾ ਵਿਖੇ ਸਾਬਕਾ ਸਰਪੰਚ ਵੱਡੇ ਕਾਫ਼ਲੇ ਸਮੇਤ ‘ਆਪ’ ’ਚ ਸ਼ਾਮਿਲ ਸੂਬੇ ਵਿਚ ਲੋਕਾਂ ਦਾ ‘ਆਪ’ ਪ੍ਰਤੀ ਭਰੋਸਾ ਸਿਖ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।