06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਿੰਡ ਮਤੋਲੀ ਤੋਂ ਜਥਾ ਰਵਾਨਾ

ਅਰਨੋਂ, 5 ਅਕਤੂਬਰ (ਦਰਸ਼ਨ ਸਿੰਘ ਪਰਮਾਰ)- ਹਲਕਾ ਸ਼ੁਤਰਾਣਾ ਦੇ ਘੱਗਰ ਪਾਰ ਦੇ ਪਿੰਡ ਮਤੋਲੀ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਕਰਨ ਸਿੰਘ ਡੀ. ਟੀ.

ਅਜੀਤ ਡੈਸਕ 06-10-2026
ਅਰਨੋਂ, 5 ਅਕਤੂਬਰ (ਦਰਸ਼ਨ ਸਿੰਘ ਪਰਮਾਰ)- ਹਲਕਾ ਸ਼ੁਤਰਾਣਾ ਦੇ ਘੱਗਰ ਪਾਰ ਦੇ ਪਿੰਡ ਮਤੋਲੀ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਕਰਨ ਸਿੰਘ ਡੀ. ਟੀ. ਓ. ਨੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸਾਂ ਦੇ ਮਧੇਨਜਰ ਅੱਜ ਇਕ ਤੀਰਥਯਾਤਰੀਆਂ ਦੇ ਜੱਥੇ ਨੂੰ ਸ੍ਰੀ ਅਮ੍ਰਿਤਸਰ ਦੇ ਤੀਰਥ ਧਾਮਾਂ ਦੇ ਦਰਸ਼ਨ ਕਰਨ ਲਈ ਰਵਾਨਾ ਕੀਤਾ।ਇਸ ਸੰਬੰਧ ਵਿਚ ਕਰਨ ਸਿੰਘ ਡੀ. ਟੀ. ਓ. ਵਲੋਂ ਤੀਰਥ ਯਾਤਰੀਆਂ ਨੂੰ ਜਾਣਕਾਰੀ ਦਿੰਦੀਆਂ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਚਲਾਈ ਗਈ ਇਸ ਮੁਹਿੰਮ ਤਹਿਤ ਤੀਰਥ ਯਾਤਰਾ ’ਤੇ ਜਾਣ ਵਾਲੇ ਤੀਰਥ ਯਾਤਰੀਆਂ ਦੇ ਆਉਣ ਜਾਣ, ਰਹਿਣ ਸਹਿਣ ਅਤੇ ਲੰਗਰ ਪਾਣੀ ਦਾ ਸਾਰਾ ਖਰਚਾ ਪੰਜਾਬ ਸਰਕਾਰ ਵਲੋਂ ਕੀਤਾ ਜਾ ਰਿਹਾ ਹੈ ਤੇ ਯਾਤਰੀਆਂ ਦੀਆਂ ਸੁਵਿਧਾ ਲਈ ਗਾਰਡ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕੇ ਇਸੇ ਲੜੀ ਦੌਰਾਨ ਬਾਕੀ ਰਹਿੰਦੇ ਪਿੰਡਾਂ ਦੀਆਂ ਸੰਗਤਾਂ ਨੂੰ ਵੱਖ ਵੱਖ ਤੀਰਥ ਧਾਮਾਂ ਲਈ ਰਵਾਨਾ ਕੀਤਾ ਜਾਵੇਗਾ। ਇਸ ਦੌਰਾਨ ਆਮ ਆਦਮੀ ਪਾਰਟੀ ਦੀ ਸਮੂਹ ਲੀਡਰਸ਼ਿਪ ਤੋਂ ਇਲਾਵਾ ਪਿੰਡ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਨਵੇਂ ਬਣੇ ਕਮਰੇ ਦਾ ਡਾ. ਧਰਮਵੀਰ ਗਾਂਧੀ ਨੇ ਕੀਤਾ ਉਦਘਾਟਨ ਅਗਲੀ ਖ਼ਬਰ ਚੋਣ ਸਾਖਰਤਾ ਮੁਕਾਬਲਿਆਂ ’ਚ ਮੋਦੀ ਕਾਲਜ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।