07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

‘ ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਹੋਣ ਵਾਲੀ ਇਕੱਤਰਤਾ ਸੰਬੰਧੀ ਜਥੇਦਾਰ ਟੌਹੜਾ ਵਲੋਂ ਬੈਠਕ

ਭਾਦਸੋਂ, 6 ਅਕਤੂਬਰ (ਪ੍ਰਦੀਪ ਦੰਦਰਾਲਾ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ 8 ਅਕਤੂਬਰ ਨੂੰ ਵਿਸ਼ਾਲ ਪੰਥਕ ਇਕੱਤਰਤਾ ਯੂ. ਕੇ.

ਅਜੀਤ ਡੈਸਕ 07-10-2026
ਭਾਦਸੋਂ, 6 ਅਕਤੂਬਰ (ਪ੍ਰਦੀਪ ਦੰਦਰਾਲਾ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ 8 ਅਕਤੂਬਰ ਨੂੰ ਵਿਸ਼ਾਲ ਪੰਥਕ ਇਕੱਤਰਤਾ ਯੂ. ਕੇ. ਪੈਲੇਸ ਪਟਿਆਲਾ ਵਿਖੇ ਸਤਵਿੰਦਰ ਸਿੰਘ ਟੌਹੜਾ ਮੈਂਬਰ ਸ਼੍ਰੋਮਣੀ ਕਮੇਟੀ ਦੀ ਅਗਵਾਈ ਵਿਚ ਕਰਵਾਈ ਜਾ ਰਹੀ ਹੈ, ਜਿਸ ਸੰਬੰਧੀ ਪਟਿਆਲਾ ਦਿਹਾਤੀ ਦੇ ਪਿੰਡਾਂ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਤੇ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵਲੋਂ ਪਿੰਡ ਦੰਦਰਾਲਾ ਖਰੌੜ ਅਤੇ ਹੋਰ ਨੇੜਲੇ ਪਿੰਡਾਂ ਵਿਚ ਇਕੱਤਰਤਾ ਕਰਕੇ ਲੋਕਾਂ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਸਿਧਾਂਤਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਇਸ ਇਕੱਤਰਤਾ ਵਿਚ ਤਰਸੇਮ ਸਿੰਘ ਪਿਤਾ ਐਮ.ਪੀ. ਭਾਈ ਅੰਮ੍ਰਿਤਪਾਲ ਸਿੰਘ, ਮਨਪ੍ਰੀਤ ਸਿੰਘ ਇਯਾਲੀ ਸਮੇਤ ਸੀਨੀਅਰ ਲੀਡਰਸ਼ਿਪ ਪਹੁੰਚ ਰਹੀ ਹੈ। ਇਸ ਮੌਕੇ ਗੁਰਦੇਵ ਸਿੰਘ, ਅਵਤਾਰ ਸਿੰਘ, ਗੁਰਸੇਵਕ ਸਿੰਘ, ਹਰਵਿੰਦਰ ਸਿੰਘ, ਪਰਵਿੰਦਰ ਸਿੰਘ, ਹਰਜੰਟ ਸਿੰਘ, ਬਲਵੀਰ ਸਿੰਘ, ਅਮਨਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਰਾਜਿੰਦਰ ਸਿੰਘ ਚਹਿਲ ਕਾਲਜ ਵਿਖੇ ਯੂਨੀਵਰਸਿਟੀ ਅੰਤਰ ਕਾਲਜ ਬੈਡਮਿੰਟਨ ਮੁਕਾਬਲੇ ਕਰਵਾਏ ਅਗਲੀ ਖ਼ਬਰ ਵਿਦਿਆ ਨਗਰ ਦੇ ਗੁਰੂ ਘਰ ’ਚ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।