ਕਰਨ ਸਿੰਘ ਡੀ. ਟੀ. ਓ. ਨੇ ਪਾਤੜਾਂ ਦੀ ਅਨਾਜ ਮੰਡੀ ‘ਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ
ਪਾਤੜਾਂ, 6 ਅਕਤੂਬਰ (ਜਗਦੀਸ਼ ਸਿੰਘ ਕੰਬੋਜ)- ਹਲਕਾ ਸ਼ੁਤਰਾਣਾ ’ਚ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਵਲੋਂ ਜਿੱਥੇ ਆਮ ਆਦਮੀ ਪਾਰਟੀ ਨੂੰ ਹਲਕੇ ’ਚ ਮਜ਼ਬੂਤ ਕਰਨ ਕੰਮ ਕੀਤਾ ਜਾ ਰਿਹਾ ਹੈ ਉੱਥੇ ਹੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਵੀ ਹਲਕੇ ਵਿਚ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦਾ ਹੱਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਿਆਨ ਵਿਚ ਲਿਆਕੇ ਕਰਵਾਇਆ ਜਾ ਰਿਹਾ ਹੈ। ਇਸੇ ਕਾਰਗੁਜ਼ਾਰੀ ਨੂੰ ਜਾਰੀ ਰੱਖਦਿਆਂ ਬੀਬੀ ਲੂੰਬਾ ਦੇ ਪਤੀ ਕਰਨ ਸਿੰਘ ਡੀ.
ਪਾਤੜਾਂ, 6 ਅਕਤੂਬਰ (ਜਗਦੀਸ਼ ਸਿੰਘ ਕੰਬੋਜ)- ਹਲਕਾ ਸ਼ੁਤਰਾਣਾ ’ਚ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਵਲੋਂ ਜਿੱਥੇ ਆਮ ਆਦਮੀ ਪਾਰਟੀ ਨੂੰ ਹਲਕੇ ’ਚ ਮਜ਼ਬੂਤ ਕਰਨ ਕੰਮ ਕੀਤਾ ਜਾ ਰਿਹਾ ਹੈ ਉੱਥੇ ਹੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਵੀ ਹਲਕੇ ਵਿਚ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦਾ ਹੱਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਿਆਨ ਵਿਚ ਲਿਆਕੇ ਕਰਵਾਇਆ ਜਾ ਰਿਹਾ ਹੈ। ਇਸੇ ਕਾਰਗੁਜ਼ਾਰੀ ਨੂੰ ਜਾਰੀ ਰੱਖਦਿਆਂ ਬੀਬੀ ਲੂੰਬਾ ਦੇ ਪਤੀ ਕਰਨ ਸਿੰਘ ਡੀ. ਟੀ. ਓ. ਵਲੋਂ ਮਾਰਕੀਟ ਕਮੇਟੀ ਵਿਚ ਕਿਸਾਨਾਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦਾ ਹੱਲ ਕਰਨ ਦਾ ਯਕੀਨ ਦਿਵਾਇਆ ਗਿਆ ਤੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਕੇ ਕਿਸਾਨਾਂ ਦਾ ਝੋਨਾ ਮੰਡੀ ਵਿਚ ਆਉਣ ਸਾਰ ਉਸ ਦੀ ਖ਼ਰੀਦ ਕਰਨ ਦੀ ਤਾਕੀਦ ਅਧਿਕਾਰੀਆਂ ਨੂੰ ਕੀਤੀ ਗਈ। ਇਸ ਮੌਕੇ ਮੌਜੂਦ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਦਿਆਂ ਕਰਨ ਸਿੰਘ ਡੀ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਾਢੇ ਚਾਰਾ ਸਾਲਾਂ ਵਿਚ ਕਿਸਾਨਾਂ ਦੀ ਮੰਡੀ ਵਿਚ ਲਿਆਂਦੀਆਂ ਗਈਆਂ ਫ਼ਸਲਾਂ ਦੀ ਖ਼ਰੀਦ ਕਰਨ ਲਈ ਸਮਾਂ ਰਹਿੰਦੇ ਪ੍ਰਬੰਧ ਕੀਤੇ ਜਾਂਦੇ ਰਹੇ ਹਨ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਵੇਚਣ ਸੰਬੰਧੀ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਗਈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਮਹਿੰਗਾ ਸਿੰਘ ਬਰਾੜ ਨੇ ਕਿਹਾ ਕਿ ਸਾਡੇ ਵਲੋਂ ਆਪਣੀ ਜ਼ੁੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦਿਆਂ ਝੋਨੇ ਦੀ ਫ਼ਸਲ ਨੂੰ ਵੇਚਣ ’ਚ ਆਉਣ ਵਾਲੀ ਮੁਸ਼ਕਿਲ ਨੂੰ ਤੁਰੰਤ ਹੱਲ ਕੀਤਾ ਜਾਵੇਗਾ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਤੇਜ ਪ੍ਰਕਾਸ਼ ਸ਼ਰਮਾ, ਬਲਜੀਤ ਸਿੰਘ ਮੌਲਵੀਵਾਲਾ ਕੋਆਰਡੀਨੇਟਰ ਤੀਰਥ ਯੋਜਨਾ, ਸੁਰਿੰਦਰ ਕੁਮਾਰ ਪੈਂਦ, ਬੂਟਾ ਸਿੰਘ ਸ਼ੁਤਰਾਣਾ ਤੇ ਰਾਕੇਸ਼ ਕੁਮਾਰ ਸਾਬਕਾ ਪ੍ਰਧਾਨ ਆਦਿ ਮੌਜੂਦ ਸਨ।