ਸੜਕਾਂ ਦੇ ਮਾੜੇ ਪ੍ਰਬੰਧਾਂ ਸੰਬੰਧੀ ਐਨ. ਐਚ. ਏ. ਆਈ. ਖ਼ਿਲਾਫ਼ ਧਰੇੜੀ ਜੱਟਾਂ ਟੋਲ ਪਲਾਜ਼ੇ ’ਤੇ ਰੋਸ ਪ੍ਰਦਰਸ਼ਨ
ਪਟਿਆਲਾ, 7 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)- ਜੀਰਕਪੁਰ-ਬਠਿੰਡਾ ਨੈਸ਼ਨਲ ਹਾਈਵੇ ’ਤੇ ਸਥਿਤ ਧਰੇੜੀ ਜੱਟਾਂ ਟੋਲ ਪਲਾਜ਼ੇ ’ਤੇ ਸੜਕਾਂ ਸੰਬੰਧੀ ਸਮੱਸਿਆਵਾਂ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਨੈਸ਼ਨਲ ਹਾਈਵੇ ਅਥਾਰਟੀ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਟੋਲ ਪਲਾਜ਼ਾ ਟੋਲ ਮੁਕਤ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਮਨਿੰਦਰ ਪਾਲ ਸਿੰਘ ਜਲਾਲਪੁਰ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਐਨ.
ਧ
ਧਰੇੜੀ ਜੱਟਾਂ ਟੋਲ ਪਲਾਜ਼ੇ ’ਤੇ ਐਸ.ਡੀ.ਐਮ. ਗੁਰਦੇਵ ਸਿੰਘ ਧੰਮ ਨੂੰ ਮੰਗ ਪੱਤਰ ਸੌਂਪਦੇ ਹੋਏ ਵੱਖ-ਵੱਖ ਜਥੇਬੰਦੀਆਂ ਦੇ ਆਗੂ। ਅਜੀਤ ਤਸਵੀਰ
08-10-2026
ਪਟਿਆਲਾ, 7 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)- ਜੀਰਕਪੁਰ-ਬਠਿੰਡਾ ਨੈਸ਼ਨਲ ਹਾਈਵੇ ’ਤੇ ਸਥਿਤ ਧਰੇੜੀ ਜੱਟਾਂ ਟੋਲ ਪਲਾਜ਼ੇ ’ਤੇ ਸੜਕਾਂ ਸੰਬੰਧੀ ਸਮੱਸਿਆਵਾਂ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਨੈਸ਼ਨਲ ਹਾਈਵੇ ਅਥਾਰਟੀ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਟੋਲ ਪਲਾਜ਼ਾ ਟੋਲ ਮੁਕਤ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਮਨਿੰਦਰ ਪਾਲ ਸਿੰਘ ਜਲਾਲਪੁਰ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਐਨ. ਐਚ. ਏ. ਆਈ. ਅਤੇ ਪਟਿਆਲਾ ਪ੍ਰਸ਼ਾਸਨ ਵਲੋਂ ਹਾਈਵੇਅ ਦੀਆਂ ਮੂਲਭੂਤ ਸਹੂਲਤਾਂ ਅਤੇ ਸੜਕ ਸੁਰੱਖਿਆ ਵੱਲ ਧਿਆਨ ਨਾ ਦੇਣ ਕਾਰਨ ਇਲਾਕੇ ਦੇ ਲੋਕਾਂ, ਵਿਦਿਆਰਥੀਆਂ ਅਤੇ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮੱਸਿਆਵਾਂ ਦੇ ਹੱਲ ਲਈ ਅੱਜ ਟੋਲ ਪਲਾਜ਼ਾ ’ਤੇ ਵੱਡੀ ਗਿਣਤੀ ਵਿਚ ਇਕੱਠ ਕਰਕੇ ਟੋਲ-ਫਰੀ ਸੰਘਰਸ਼ ਕੀਤਾ ਗਿਆ। ਸੰਘਰਸ਼ ਦੌਰਾਨ ਰਾਹਗੀਰਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਟੋਲ-ਫਰੀ ਲੰਘਾਇਆ ਗਿਆ। ਅਮਨਿੰਦਰ ਪਾਲ ਸਿੰਘ ਨੇ ਕਿਹਾ ਕਿ ਇਸ ਮੌਕੇ ਪਹੁੰਚੇ ਐੱਸ.ਡੀ.ਐੱਮ. ਪਟਿਆਲਾ ਗੁਰਦੇਵ ਸਿੰਘ ਧੰਮ, ਡੀ.ਐੱਸ.ਪੀ. ਅਤੇ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਵਲੋਂ ਦੇਰ ਸ਼ਾਮ ਭਰੋਸਾ ਦਿੱਤਾ ਗਿਆ ਕਿ ਮੰਗਾਂ ਸੰਬੰਧੀ ਲੋੜੀਂਦੇ ਕੰਮ ਇਕ ਮਹੀਨੇ ਦੇ ਅੰਦਰ-ਅੰਦਰ ਪੂਰੇ ਕੀਤੇ ਜਾਣਗੇ। ਇਸ ਤੋਂ ਇਲਾਵਾ ਹਾਈਵੇਅ ਦੀਆਂ ਬੰਦ ਲਾਈਟਾਂ ਨੂੰ 10 ਅਕਤੂਬਰ ਤੱਕ, ਅਗਲੇ ਤਿੰਨ ਦਿਨਾਂ ਵਿਚ, ਚਾਲੂ ਕਰਨ ਦਾ ਭਰੋਸਾ ਦਿੱਤਾ ਗਿਆ। ਭਰੋਸੇ ਨੂੰ ਦੇਖਦੇ ਹੋਏ ਸੰਘਰਸ਼ ਕਰ ਰਹੀ ਕਮੇਟੀ ਅਤੇ ਜਥੇਬੰਦੀਆਂ ਵਲੋਂ ਫਿਲਹਾਲ ਉਨ੍ਹਾਂ ਨੂੰ ਇਕ ਮਹੀਨੇ ਦਾ ਸਮਾਂ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਨਿਰਧਾਰਤ ਸਮੇਂ ਅੰਦਰ ਸੜਕਾਂ ਦੀ ਮੁਰੰਮਤ, ਲਾਈਟਾਂ, ਡਰੇਨੇਜ, ਟਰੈਫਿਕ ਲਾਈਟਾਂ ਅਤੇ ਹੋਰ ਮੰਗਾਂ ’ਤੇ ਕਾਰਵਾਈ ਨਾ ਹੋਈ ਤਾਂ ਇਸ ਤੋਂ ਵੀ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਸੰਘਰਸ਼ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਜ਼ਿਲ੍ਹਾ ਪਟਿਆਲਾ ਪ੍ਰਧਾਨ ਜਗਦੀਪ ਸਿੰਘ ਅਲੂਣਾ, ਭਾਰਤੀ ਕਿਸਾਨ ਯੂਨੀਅਨ ਏਕਤਾ ਭਟੇੜੀ ਕਲਾਂ, ਮਿਸ਼ਨ ਸਤਲੁਜ, ਵਾਰਿਸ ਪੰਜਾਬ ਦੇ, ਵਿਦਿਆਰਥੀ ਜਥੇਬੰਦੀਆਂ ਪੀ. ਐਸ.ਓ., ਸੋਈ, ਯੂਨਾਈਟਡ ਸਿਖ ਫੈਡਰੇਸ਼ਨ ਅਤੇ ਹੋਰ ਸਮਾਜਿਕ, ਧਾਰਮਿਕ ਤੇ ਪੰਥਕ ਜਥੇਬੰਦੀਆਂ ਵਲੋਂ ਸਮਰਥਨ ਦਿੱਤਾ ਗਿਆ। ਇਸ ਮੌਕੇ ਮਿਸਲ ਸਤਲੁਜ ਦੇ ਬੀਬੀ ਜਸਮੀਤ ਕੌਰ ਛੀਨਾ ਪ੍ਰਧਾਨ ਇਸਤਰੀ ਵਿੰਗ, ਅਮਰਿੰਦਰ ਸਿੰਘ ਤੁੜ, ਗੁਰਪ੍ਰਤਾਪ ਸਿੰਘ, ਯਾਦਵਿੰਦਰ ਸਿੰਘ ਯਾਦੂ, ਜਥੇਦਾਰ ਸੁਖਜਿੰਦਰ ਸਿੰਘ ਬੋਹੜ੍ਹਪੁਰ, ਵੀਰ ਸਿੰਘ, ਅੰਗਰੇਜ ਸਿੰਘ ਸ਼ੇਰਗਿੱਲ ਆਦਿ ਮੌਜੂਦ ਸਨ।