08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸੀ. ਬੀ. ਆਈ. ਛਾਪਿਆਂ ਦੇ ਵਿਰੋਧ ’ਚ ‘ਆਪ’ ਦਾ ਪ੍ਰਦਰਸ਼ਨ

ਪਟਿਆਲਾ, 7 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਮੁੱਖ ਮੰਤਰੀ ਦੇ ਕੈਂਪ ਦਫ਼ਤਰ ਸਮੇਤ ਪੰਜਾਬ ਵਿਚ ਵੱਖ-ਵੱਖ ਥਾਵਾਂ ’ਤੇ ਸੀ. ਬੀ.

ਅਜੀਤ ਡੈਸਕ 08-10-2026
ਪਟਿਆਲਾ, 7 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਮੁੱਖ ਮੰਤਰੀ ਦੇ ਕੈਂਪ ਦਫ਼ਤਰ ਸਮੇਤ ਪੰਜਾਬ ਵਿਚ ਵੱਖ-ਵੱਖ ਥਾਵਾਂ ’ਤੇ ਸੀ.ਬੀ.ਆਈ. ਵਲੋਂ ਕੀਤੀ ਗਈ ਕਾਰਵਾਈ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਵਲੋਂ ਰੋਸ ਪ੍ਰਦਰਸ਼ਨ ਕੀਤੇ ਗਏ। ਪਟਿਆਲਾ ਦੇ ਪ੍ਰਦਰਸ਼ਨ ਦੌਰਾਨ ਜਿੱਥੇ ਸੀ.ਬੀ.ਆਈ. ਕਾਰਵਾਈ ਮੁੱਖ ਮੁੱਦਾ ਰਹੀ, ਉੱਥੇ ਪਟਿਆਲਾ ਤੋਂ ਮੌਜੂਦਾ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਦੀ ਗੈਰਹਾਜ਼ਰੀ ਵੀ ਸਿਆਸੀ ਚਰਚਾ ਦਾ ਵਿਸ਼ਾ ਬਣਿਆ। ਇਸ ਮੌਕੇ ਪਟਿਆਲਾ ਵਿਚ ‘ਆਪ’ ਆਗੂਆਂ ਅਤੇ ਵਰਕਰਾਂ ਨੇ ਫੁਹਾਰਾ ਚੌਂਕ ਵਿਖੇ ਇਕੱਠੇ ਹੋ ਕੇ ਕੇਂਦਰੀ ਜਾਂਚ ਏਜੰਸੀ ਦੀ ਕਾਰਵਾਈ ਖ਼ਿਲਾਫ਼ ਆਪਣਾ ਰੋਸ ਜ਼ਾਹਰ ਕੀਤਾ। ਇਸ ਪ੍ਰਦਰਸ਼ਨ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਪੀਆਰਟੀਸੀ ਦੇ ਚੇਅਰਮੈਨ ਹਰਪਾਲ ਜੁਨੇਜਾ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਵਿਧਾਇਕ ਗੁਰਲਾਲ ਘਨੌਰ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਤਜਿੰਦਰ ਮਹਿਤਾ ਸਮੇਤ ਪਾਰਟੀ ਦੇ ਕਈ ਆਗੂ ਅਤੇ ਵੱਡੀ ਗਿਣਤੀ ਵਿਚ ਵਰਕਰ ਸ਼ਾਮਲ ਹੋਏ। ਪ੍ਰਦਰਸ਼ਨ ਦੌਰਾਨ ‘ਆਪ’ ਆਗੂਆਂ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਦੋਸ਼ ਲਗਾਇਆ ਕਿ ਕੇਂਦਰੀ ਜਾਂਚ ਏਜੰਸੀਆਂ ਰਾਹੀਂ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਨੂੰ ਸਿਆਸੀ ਤੌਰ ’ਤੇ ਦਬਾਅ ਹੇਠ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਾਰਟੀ ਦੇ ਕਈ ਸੀਨੀਅਰ ਆਗੂਆਂ ਤੋਂ ਲੈ ਕੇ ਵੱਡੀ ਗਿਣਤੀ ਵਿਚ ਵਰਕਰਾਂ ਦੀ ਮੌਜੂਦਗੀ ਦੇ ਬਾਵਜੂਦ ਕੋਹਲੀ ਦਾ ਪ੍ਰਦਰਸ਼ਨ ਵਿਚ ਨਜ਼ਰ ਨਾ ਆਉਣਾ ਪਟਿਆਲਾ ਦੀ ਸਥਾਨਕ ਸਿਆਸਤ ਵਿੱਚ ਵੱਖ-ਵੱਖ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ। ਕੁਝ ਸਿਆਸੀ ਹਲਕੇ ਇਸ ਨੂੰ ਪਾਰਟੀ ਅੰਦਰਲੇ ਸੰਭਾਵਿਤ ਮਤਭੇਦਾਂ ਨਾਲ ਜੋੜ ਕੇ ਦੇਖ ਰਹੇ ਹਨ, ਜਦਕਿ ਇਹ ਵੀ ਸੰਭਵ ਹੈ ਕਿ ਵਿਧਾਇਕ ਕਿਸੇ ਨਿੱਜੀ ਕਾਰਨ ਕਰਕੇ ਪ੍ਰਦਰਸ਼ਨ ਵਿੱਚ ਸ਼ਾਮਲ ਨਾ ਹੋ ਸਕੇ ਹੋਣ। ਹਾਲਾਂਕਿ, ਅਜੀਤ ਪਾਲ ਸਿੰਘ ਕੋਹਲੀ ਵੱਲੋਂ ਆਪਣੀ ਗੈਰਹਾਜ਼ਰੀ ਸਬੰਧੀ ਫਿਲਹਾਲ ਕੋਈ ਅਧਿਕਾਰਤ ਬਿਆਨ ਜਾਂ ਸਪਸ਼ਟੀਕਰਨ ਸਾਹਮਣੇ ਨਹੀਂ ਆਇਆ ਹੈ।
ਪਿਛਲੀ ਖ਼ਬਰ ਏ. ਟੀ. ਐਮ. ਕੱਟ ਕੇ ਲੱਖਾਂ ਰੁਪਏ ਚੋਰੀ ਕਰਨ ਵਾਲੇ ਚੋਰਾਂ ਦਾ ਕਾਰਨਾਮਾ ਆਇਆ ਸਾਹਮਣੇ ਅਗਲੀ ਖ਼ਬਰ ਸੜਕਾਂ ਦੇ ਮਾੜੇ ਪ੍ਰਬੰਧਾਂ ਸੰਬੰਧੀ ਐਨ. ਐਚ. ਏ. ਆਈ. ਖ਼ਿਲਾਫ਼ ਧਰੇੜੀ ਜੱਟਾਂ ਟੋਲ ਪਲਾਜ਼ੇ ’ਤੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।