08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਚਹਿਲ ਕਾਲਜ ਕਲਿਆਣ ਦੇ ਲੜਕਿਆਂ ਨੇ ਬੈਡਮਿੰਟਨ ’ਚ ਜਿੱਤਿਆ ਸੋਨ ਤਗਮਾ

ਪਟਿਆਲਾ, 7 ਅਕਤੂਬਰ (ਗੁਰਵਿੰਦਰ ਸਿੰਘ ਔਲਖ)- ਰਜਿੰਦਰ ਸਿੰਘ ਚਹਿਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਕਲਿਆਣ ਵਿਖੇ ਚੱਲ ਰਹੇ ਪੰਜਾਬੀ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲਿਆਂ ਦੇ ਦੂਜੇ ਦਿਨ ਬੈਡਮਿੰਟਨ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਮੇਜ਼ਬਾਨ ਚਹਿਲ ਕਾਲਜ ਦੀ ਲੜਕਿਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਜਿੱਤਿਆ।

ਅਜੀਤ ਡੈਸਕ 08-10-2026
ਪਟਿਆਲਾ, 7 ਅਕਤੂਬਰ (ਗੁਰਵਿੰਦਰ ਸਿੰਘ ਔਲਖ)- ਰਜਿੰਦਰ ਸਿੰਘ ਚਹਿਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਕਲਿਆਣ ਵਿਖੇ ਚੱਲ ਰਹੇ ਪੰਜਾਬੀ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲਿਆਂ ਦੇ ਦੂਜੇ ਦਿਨ ਬੈਡਮਿੰਟਨ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਮੇਜ਼ਬਾਨ ਚਹਿਲ ਕਾਲਜ ਦੀ ਲੜਕਿਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਜਿੱਤਿਆ। ਡੀ. ਏ. ਵੀ. ਕਾਲਜ ਬਠਿੰਡਾ ਨੇ ਦੂਜਾ ਅਤੇ ਮੁਲਤਾਨੀ ਮੱਲ ਮੋਦੀ ਕਾਲਜ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਲਈ ਅਹਿਮ ਹਨ। ਖੇਡਾਂ ਨੌਜਵਾਨਾਂ ਵਿਚ ਅਨੁਸ਼ਾਸਨ, ਮਿਹਨਤ ਅਤੇ ਟੀਮ ਭਾਵਨਾ ਪੈਦਾ ਕਰਨ ਦੇ ਨਾਲ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿਚ ਵੀ ਸਹਾਈ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਵਧੀਆ ਮੰਚ ਪ੍ਰਦਾਨ ਕਰਦੇ ਹਨ। ਕਾਲਜ ਦੇ ਉਪ-ਚੇਅਰਮੈਨ ਮਨਦੀਪ ਸਿੰਘ ਚਹਿਲ ਅਤੇ ਸਕੱਤਰ ਨਵਨੀਤ ਕੌਰ ਚਹਿਲ ਨੇ ਜੇਤੂ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਖਿਡਾਰੀਆਂ ਦੀ ਮਿਹਨਤ, ਕੋਚਾਂ ਦੀ ਅਗਵਾਈ ਅਤੇ ਕਾਲਜ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸੰਸਥਾ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਅੱਗੇ ਵਧਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ। ਡਾ. ਅਮਰਜੀਤ ਸਿੰਘ ਤੇ ਸਮਾਜ ਸੇਵੀ ਜਗਜੀਤ ਸਿੰਘ ਢੀਂਡਸਾ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਇਸ ਮੌਕੇ ਪ੍ਰਿੰਸ ਇੰਦਰ ਸਿੰਘ ਘੁੰਮਣ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਖੇਡ ਵਿਭਾਗ, ਗੁਰਵਿੰਦਰ ਸਿੰਘ ਢੀਂਡਸਾ, ਸੰਦੀਪ ਕੋਚ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰ ਰਾਜਸੀ ਰੁਝੇਵੇਂ ਛੱਡ ਕੇ ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਕਰੇ- ਹਰਿੰਦਰਪਾਲ ਸਿੰਘ ਚੰਦੂਮਾਜਰਾ ਅਗਲੀ ਖ਼ਬਰ ਸੀ. ਬੀ. ਆਈ. ਦੀ ਛਾਪੇਮਾਰੀ ਨੇ ਇਮਾਨਦਾਰੀ ਦੇ ਦਾਅਵੇ ਕਰਨ ਵਾਲੀ ‘ਆਪ’ ਸਰਕਾਰ ਦਾ ਅਸਲ ਚਿਹਰਾ ਕੀਤਾ ਬੇਨਕਾਬ- ਗੌਰਵ ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।