09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪੰਜਾਬੀ ਯੂਨੀਵਰਸਿਟੀ ਵਿਖੇ ਕੰਟਰੈਕਟ ਅਧਿਆਪਕਾਂ ਵਲੋਂ ਰੋਸ ਪ੍ਰਦਰਸ਼ਨ

ਪਟਿਆਲਾ, 8 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰਜ਼ ਐਸੋਸੀਏਸ਼ਨ (ਪੁਕਟਾ) ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬੀ ਯੂਨੀਵਰਸਿਟੀ ਵਿਖੇ ਚਲਾਇਆ ਜਾ ਰਿਹਾ ਧਰਨਾ ਅੱਜ 52ਵੇਂ ਦਿਨ ਵੀ ਜਾਰੀ ਰਿਹਾ। ਕੰਟਰੈਕਟ ਅਧਿਆਪਕਾਂ ਵਲੋਂ ਯੂਨੀਵਰਸਿਟੀ ਦੇ ਡਾਇਰੈਕਟਰ ਕਾਂਸਟੀਚੂਐਂਟ ਕਾਲਜਾਂ, ਰਜਿਸਟਰਾਰ ਅਤੇ ਡੀਨ ਅਕਾਦਮਿਕ ਮਾਮਲਿਆਂ ਦੇ ਦਫ਼ਤਰਾਂ ਅੱਗੇ ਨਾਅਰੇਬਾਜ਼ੀ ਕੀਤੀ ਗਈ।

ਅਜੀਤ ਡੈਸਕ 09-10-2026
ਪਟਿਆਲਾ, 8 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰਜ਼ ਐਸੋਸੀਏਸ਼ਨ (ਪੁਕਟਾ) ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬੀ ਯੂਨੀਵਰਸਿਟੀ ਵਿਖੇ ਚਲਾਇਆ ਜਾ ਰਿਹਾ ਧਰਨਾ ਅੱਜ 52ਵੇਂ ਦਿਨ ਵੀ ਜਾਰੀ ਰਿਹਾ। ਕੰਟਰੈਕਟ ਅਧਿਆਪਕਾਂ ਵਲੋਂ ਯੂਨੀਵਰਸਿਟੀ ਦੇ ਡਾਇਰੈਕਟਰ ਕਾਂਸਟੀਚੂਐਂਟ ਕਾਲਜਾਂ, ਰਜਿਸਟਰਾਰ ਅਤੇ ਡੀਨ ਅਕਾਦਮਿਕ ਮਾਮਲਿਆਂ ਦੇ ਦਫ਼ਤਰਾਂ ਅੱਗੇ ਨਾਅਰੇਬਾਜ਼ੀ ਕੀਤੀ ਗਈ।ਐਸੋਸੀਏਸ਼ਨ ਦੇ ਮੀਡੀਆ ਸਲਾਹਕਾਰ ਡਾ. ਤੇਜਿੰਦਰ ਪਾਲ ਸਿੰਘ ਨੇ ਕਿਹਾ ਕਿ 52 ਦਿਨਾਂ ਤੋਂ ਲਗਾਤਾਰ ਸੰਘਰਸ਼ ਦੌਰਾਨ ਐਸੋਸੀਏਸ਼ਨ ਵੱਲੋਂ ਕਾਲਜ ਬੰਦ, ਰੋਸ ਰੈਲੀਆਂ, ‘ਬੰਧੂਆ ਰੈਲੀ’, ਜਾਗੋ ਅਤੇ ਹੋਰ ਕਈ ਤਰ੍ਹਾਂ ਦੀਆਂ ਸੰਘਰਸ਼ੀ ਗਤੀਵਿਧੀਆਂ ਕੀਤੀਆਂ ਜਾ ਚੁੱਕੀਆਂ ਹਨ, ਪਰ ਅਜੇ ਤੱਕ ਸਰਕਾਰ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਮੰਗਾਂ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਡਾ. ਤੇਜਿੰਦਰ ਪਾਲ ਸਿੰਘ ਨੇ ਦੋਸ਼ ਲਗਾਇਆ ਕਿ ਸਤੰਬਰ ਮਹੀਨੇ ਦੀ ਤਨਖ਼ਾਹ ਕੰਟਰੈਕਟ ਅਧਿਆਪਕਾਂ ਦੇ ਖਾਤਿਆਂ ਵਿਚ ਜਾਰੀ ਨਹੀਂ ਕੀਤੀ ਗਈ, ਜਦਕਿ ਯੂਨੀਵਰਸਿਟੀ ਦੇ ਹੋਰ ਰੈਗੂਲਰ ਅਧਿਆਪਕਾਂ ਅਤੇ ਨਾਨ-ਟੀਚਿੰਗ ਕਰਮਚਾਰੀਆਂ ਦੀਆਂ ਤਨਖ਼ਾਹਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਇਸ ਮੌਕੇ ਡਾ. ਦਲਬੀਰ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਇੱਕ ਪਾਸੇ ਕੰਟਰੈਕਟ ਅਧਿਆਪਕਾਂ ਦੇ ਮਾਮਲਿਆਂ ਨੂੰ ਵਿੱਤੀ ਫ਼ੈਸਲਾ ਦੱਸ ਕੇ ਸਿੰਡੀਕੇਟ ਦੀ ਪ੍ਰਵਾਨਗੀ ਦੀ ਗੱਲ ਕੀਤੀ ਜਾਂਦੀ ਹੈ, ਜਦਕਿ ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਪ੍ਰਵਾਨ ਕੀਤੇ 8 ਫ਼ੀਸਦੀ ਡੀ.ਏ ਨੂੰ ਰੈਗੂਲਰ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ’ਤੇ ਲਾਗੂ ਕਰ ਦਿੱਤਾ ਜਾਂਦਾ ਹੈ। ਇਹ ਦੋਹਰਾ ਮਾਪਦੰਡ ਕਿਉਂ? ਡਾ. ਸੁਰਿੰਦਰ ਸਿੰਘ ਨੇ ਕਿਹਾ ਕਿ ਐਸੋਸੀਏਸ਼ਨ ਨੇ ਹੁਣ ਤੱਕ ਹਰ ਸੰਭਵ ਜਮਹੂਰੀ ਅਤੇ ਸ਼ਾਂਤਮਈ ਤਰੀਕੇ ਨਾਲ ਆਪਣਾ ਰੋਸ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਫਿਰ ਵੀ ਮਸਲੇ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਕੰਟਰੈਕਟ ਅਧਿਆਪਕਾਂ ਨੇ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੇ ਦਬਾਅ ਤੋਂ ਡਰਨ ਵਾਲੇ ਨਹੀਂ ਹਨ ਅਤੇ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰਹੇਗਾ।
ਪਿਛਲੀ ਖ਼ਬਰ ਜੇਲ੍ਹ ਦੇ ਜੈਮਰ ਕਾਰਨ ਸੁਵਿਧਾ ਕੇਂਦਰ ਬਣਿਆ ਦੁਵਿਧਾ ਕੇਂਦਰ ਅਗਲੀ ਖ਼ਬਰ ਬਾਬੂ ਕਬੀਰ ਦਾਸ ਤੇ ਜੋਗਾ ਸਿੰਘ ਸਿੱਧੂ ਵਲੋਂ ਪਾਤੜਾਂ ਇਲਾਕੇ ਦੇ ਵਪਾਰੀਆਂ ਦਾ ਸਹਿਯੋਗ ਦੇਣ ਲਈ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।