09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਕੁੱਟਮਾਰ ਕਰਨ ’ਤੇ ਅੱਧਾ ਦਰਜਨ ਨਾਮਜ਼ਦ

ਰਾਜਪੁਰਾ, 8 ਅਕਤੂਬਰ (ਜੀ. ਪੀ ਸਿੰਘ)- ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਸਥਾਨਕ ਕਾਲਕਾ ਰੋਡ ’ਤੇ ਘੇਰ ਕੇ ਉਸਦੀ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅਜੀਤ ਡੈਸਕ 09-10-2026
ਰਾਜਪੁਰਾ, 8 ਅਕਤੂਬਰ (ਜੀ.ਪੀ ਸਿੰਘ)- ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਸਥਾਨਕ ਕਾਲਕਾ ਰੋਡ ’ਤੇ ਘੇਰ ਕੇ ਉਸਦੀ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਥਾਣਾ ਸ਼ਹਿਰੀ `ਚ ਸ਼ਿਵ ਕੁਮਾਰ ਵਾਸੀ ਮੰਡਲੋਡਾ ਹਰਿਆਣਾ ਨੇ ਬਿਆਨ ਦਰਜ ਕਰਵਾਏ ਹਨ ਕਿ ਜਦੋਂ ਉਹ ਕਾਲਕਾ ਰੋਡ `ਤੇ ਆਪਣੇ ਸਾਥੀਆਂ ਦੇ ਨਾਲ ਜਾ ਰਿਹਾ ਸੀ ਤਾਂ ਗੁਰਵਿੰਦਰ ਸਿੰਘ ਵਾਸੀ ਪਿੰਡ ਉਕਸੀ ਜੱਟਾਂ ਅਤੇ ਉਸਦੇ ਪੰਜ ਹੋਰ ਅਣਪਛਾਤੇ ਸਾਥੀਆਂ ਨੇ ਉਸਨੂੰ ਰਸਤੇ `ਚ ਘੇਰ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਜਿਸ ਤੇ ਥਾਣਾ ਸ਼ਹਿਰੀ ਦੀ ਪੁਲਿਸ ਨੇ ਉਕਤ ਮਾਮਲੇ ਵਿਚ ਗੁਰਵਿੰਦਰ ਸਿੰਘ ਅਤੇ ਉਸ ਦੇ 5 ਸਾਥੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਨਾਬਾਲਗਾ ਨੂੰ ਲੈ ਕੇ ਜਾਣ ਵਾਲੇ ਵਿਅਕਤੀ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਪਿੰਡ ਬੋਸਰ ਖੁਰਦ ਤੇ ਸਲੇਮਪੁਰ ਜੱਟਾਂ ਦੇ ਵਸਨੀਕਾਂ ਨੂੰ ਮਿਲੇ ਜਾਇਦਾਦਾਂ ਦੇ ਮਾਲਕੀ ਹੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।