09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਪਟਿਆਲਾ ਦਿਹਾਤੀ ਹਲਕੇ ’ਚ ‘ਪੰਥਕ ਇਕੱਤਰਤਾ’ ਦੇ ਨਾਂਅ ’ਤੇ ਰੈਲੀ

ਪਟਿਆਲਾ, 8 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਦੀ ਅਗਵਾਈ ਹੇਠ ਪਟਿਆਲਾ ਦਿਹਾਤੀ ਹਲਕੇ ਵਿਚ ‘ਪੰਥਕ ਇਕੱਤਰਤਾ’ ਦੇ ਨਾਂ ’ਤੇ ਕੀਤੀ ਗਈ ਰੈਲੀ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕੀਤੀ। ਰੈਲੀ ਦੌਰਾਨ ਜਿੱਥੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ ਗਿਆ।

ਅਜੀਤ ਡੈਸਕ 09-10-2026
ਪਟਿਆਲਾ, 8 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਦੀ ਅਗਵਾਈ ਹੇਠ ਪਟਿਆਲਾ ਦਿਹਾਤੀ ਹਲਕੇ ਵਿਚ ‘ਪੰਥਕ ਇਕੱਤਰਤਾ’ ਦੇ ਨਾਂ ’ਤੇ ਕੀਤੀ ਗਈ ਰੈਲੀ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕੀਤੀ। ਰੈਲੀ ਦੌਰਾਨ ਜਿੱਥੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ ਗਿਆ। ਰੈਲੀ ਨੂੰ ਸੰਬੋਧਨ ਕਰਦਿਆਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਬਹਿਰੀਨ ਵਾਲੀ ਬੀਬੀ ਦੇ ਮਾਮਲੇ ਵਿਚ ਆਪਣੇ ਆਪ ਨੂੰ ਦੋਸ਼ੀ ਕਰਾਰ ਦੇਣ, ਖ਼ੁਦ ਹੀ ਜਾਂਚ ਕਮੇਟੀ ਬਣਾਉਣ ਅਤੇ ਫਿਰ ਖ਼ੁਦ ਹੀ ਦੋਸ਼ ਮੁਕਤ ਕਰਨ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ। ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਝੂਠੇ ਮੁਕਾਬਲਿਆਂ, ਨਸ਼ਿਆਂ ਕਾਰਨ ਮਰ ਰਹੇ ਨੌਜਵਾਨਾਂ ਦੇ ਪਰਿਵਾਰਾਂ ਦੀਆਂ ਚੀਕਾਂ ਤੇ ਗੈਂਗਸਟਰਾਂ ਵਲੋਂ ਮੰਗੀਆਂ ਜਾ ਰਹੀਆਂ ਫਿਰੌਤੀਆਂ ਦੇ ਮਾਮਲੇ ਗੰਭੀਰ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੀ ‘ਆਪ’ ਸਰਕਾਰ ਇਨ੍ਹਾਂ ਸਮੱਸਿਆਵਾਂ ਨੂੰ ਠੱਲ੍ਹ ਪਾਉਣ ਦੀ ਬਜਾਏ ਪੰਜਾਬ ਨੂੰ ਲੁੱਟਣ ਵੱਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਥ ਨੇ ਸਿੱਖਾਂ ਨੂੰ ਸਿੱਖ ਸਿਧਾਂਤਾਂ ਅਨੁਸਾਰ ਰਸਤਾ ਦਿਖਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਕੀਤੀ ਸੀ ਪਰ ਅੱਜ ਇਹ ਪਾਰਟੀ ਸੱਤਾ ਦੇ ਲਾਲਚ’ ਚ ਸਿੱਖ ਸਿਧਾਂਤਾਂ ਤੋਂ ਭਟਕ ਚੁੱਕੀ ਹੈ, ਇਸੇ ਉਦੇਸ਼ ਨਾਲ ‘ਵਾਰਿਸ ਪੰਜਾਬ ਦੇ’ ਜਥੇਬੰਦੀ ਨੇ ਆਪਣਾ ਵਜੂਦ ਬਣਾਇਆ ਹੈ ਅਤੇ ਹਮਖ਼ਿਆਲ ਪਾਰਟੀਆਂ ਨਾਲ ਸਮਝੌਤੇ ਲਈ ਉਨ੍ਹਾਂ ਦੇ ਰਸਤੇ ਖੁੱਲ੍ਹੇ ਹਨ। ਇਸ ਮੌਕੇ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਕੁੱਝ ਅਜਿਹੀਆਂ ‘ਪੰਥ ਵਿਰੋਧੀ ਤਾਕਤਾਂ’ ਦੇ ਕਬਜ਼ੇ ਵਿਚ ਹੈ, ਜਿਸ ਨੂੰ ਆਜ਼ਾਦ ਕਰਵਾਉਣਾ ਪੂਰੇ ਪੰਥ ਦੀ ਜ਼ਿੰਮੇਵਾਰੀ ਬਣਦੀ ਹੈ। ਰੈਲੀ ਦੇ ਪ੍ਰਬੰਧਕ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਇਤਿਹਾਸਕ ਘਟਨਾਵਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਅੱਜ ਲੋੜ ਹੈ ਕਿ ਸਿੱਖ ਪੰਥ ਨਵੇਂ ਰਸਤੇ ਤਲਾਸ਼ੇ ਤਾਂ ਜੋ ਪੰਜਾਬ ਨੂੰ ਪੰਜਾਬ ਵਿਰੋਧੀ ਤੇ ਸਿੱਖ ਵਿਰੋਧੀ ਤਾਕਤਾਂ ਤੋਂ ਬਚਾਇਆ ਜਾ ਸਕੇ। ਸੀਨੀਅਰ ਆਗੂ ਅਤੇ ਝੁੰਦਾਂ ਕਮੇਟੀ ਦੇ ਚੇਅਰਮੈਨ ਇਕਬਾਲ ਸਿੰਘ ਝੁੰਦਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਵਿਰਾਸਤ ਨੂੰ ਸਤਵਿੰਦਰ ਸਿੰਘ ਟੌਹੜਾ ਨੇ ਅੱਗੇ ਤੋਰਿਆ ਹੈ। ਰੈਲੀ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਡਰੌਲੀ ਨੇ ਰੈਲੀ ਦੀ ਕਾਮਯਾਬੀ ਲਈ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੂੰ ਵਧਾਈ ਦਿੱਤੀ ਤੇ ਰੈਲੀ ਵਿਚ ਪਹੁੰਚੀ ਸੰਗਤ ਦਾ ਧੰਨਵਾਦ ਕੀਤਾ। ਸਟੇਜ ਦਾ ਸੰਚਾਲਨ ਅਮਰਜੀਤ ਸਿੰਘ ਨੇ ਕੀਤਾ। ਇਸ ਮੌਕੇ ਬੀਬੀ ਸਤਨਾਮ ਕੌਰ ਮੁੱਖ ਬੁਲਾਰਾ, ਭੁਪਿੰਦਰ ਸਿੰਘ ਗੁਰੂ ਕਾਸ਼ੀ, ਅਮਰਿੰਦਰ ਸਿੰਘ ਲਿਬੜਾ, ਮਨਜੀਤ ਸਿੰਘ ਰਾਜਲਾ, ਐਸ. ਡੀ. ਐਮ. ਰੁਪਿੰਦਰ ਸਿੰਘ ਕਲਕੱਤਾ, ਹਰਦਰਸ਼ਨ ਸਿੰਘ ਨੂਰਖੇੜੀਆਂ, ਯੂਥ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਭਿੰਡਰ, ਐਡ. ਲਖਵਿੰਦਰ ਸਿੰਘ ਇਛੇਵਾਲ, ਐਡ. ਸੁਖਮਿੰਦਰ ਸਿੰਘ ਬੌਬੀ, ਤੇਜਿੰਦਰ ਸਿੰਘ ਤੇਜ਼ੀ, ਪਰਮਜੀਤ ਸਿੰਘ ਮਹਿਮੂਦਪੁਰ, ਗੁਰਪ੍ਰੀਤ ਸਿੰਘ ਬਾਰਨ, ਜਰਨੈਲ ਸਿੰਘ, ਜਤਿੰਦਰ ਸਿੰਘ ਰਾਜੂ, ਹਰਪ੍ਰੀਤ ਕਾਕਾ, ਮੱਖਣ ਸਹੌਲੀ, ਜਗਤਾਰ ਸਿੰਘ ਮਾਜਰੀ, ਹਰਭਜਨ ਸਿੰਘ ਦੇਹਰਾਦੂਨ, ਅਜਾਇਬ ਸਿੰਘ ਨੰਦਪੁਰ, ਜਗਰੂਪ ਸਿੰਘ, ਅਮਰੀਕ ਸਿੰਘ, ਗੁਰਨਾਮ ਸਿੰਘ ਅਜਨੌਦਾ, ਗੁਰਮੁਖ ਸਿੰਘ ਕਨਸੂਹਾ, ਲਖਵਿੰਦਰ ਸਿੰਘ ਖੱਟੜਾ, ਗੁਰਧਿਆਨ ਸਿੰਘ, ਮੱਖਣ ਸਿੰਘ ਕਨਸੂਹਾ, ਲਖਬੀਰ ਲੌਟ, ਸੋਨੀ ਹਿਆਣਾ, ਸੁਰਜੀਤ ਸਿੰਘ ਆਲੋਵਾਲ, ਜਥੇ. ਜੋਗਿੰਦਰ ਸਿੰਘ ਲੌਟ, ਸਹਿਪ੍ਰੀਤ ਸਿੰਘ ਦੰਦਰਾਲਾ, ਬਲਜਿੰਦਰ ਸਿੰਘ ਕਲਾਲਪੁਰ ਆਦਿ ਆਗੂਆਂ ਨੇ ਸੰਬੋਧਨ ਕੀਤਾ।
ਪਿਛਲੀ ਖ਼ਬਰ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਸਿਆਸੀ ਤੇ ਹਲਕੇ ਦੇ ਮੁੱਦਿਆਂ ’ਤੇ ਕੀਤਾ ਵਿਚਾਰ-ਵਟਾਂਦਰਾ- ਇੰਦਰਜੀਤ ਸੰਧੂ ਅਗਲੀ ਖ਼ਬਰ ਕਿੱਕ ਬਾਕਸਿੰਗ ਵਿਚ ਸੰਧੂ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ 9 ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।