10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਬੀਬੀ ਵਨਿੰਦਰ ਕੌਰ ਲੂੰਬਾ ਨੇ ਸੁਖਜਿੰਦਰ ਸਿੰਘ ਰਾਜੂ ਕੁਲਾਰਾਂ ਦੇ ਗ੍ਰਹਿ ਵਿਖੇ ਕੀਤੀ ਮੁਲਾਕਾਤ

ਸਮਾਣਾ, 9 ਅਕਤੂਬਰ (ਹਰਵਿੰਦਰ ਸਿੰਘ ਟੋਨੀ)- ਹਲਕਾ ਸ਼ੁਤਰਾਣਾ ਦੀ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਸੁਖਜਿੰਦਰ ਸਿੰਘ ਰਾਜੂ ਕੁਲਾਰਾਂ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਪਰਿਵਾਰਕ ਮੈਂਬਰਾਂ, ਪਾਰਟੀ ਵਰਕਰਾਂ ਅਤੇ ਇਲਾਕੇ ਦੇ ਲੋਕਾਂ ਨਾਲ ਮੁਲਾਕਾਤ ਕੀਤੀ।

ਅਜੀਤ ਡੈਸਕ 10-10-2026
ਸਮਾਣਾ, 9 ਅਕਤੂਬਰ (ਹਰਵਿੰਦਰ ਸਿੰਘ ਟੋਨੀ)- ਹਲਕਾ ਸ਼ੁਤਰਾਣਾ ਦੀ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਸੁਖਜਿੰਦਰ ਸਿੰਘ ਰਾਜੂ ਕੁਲਾਰਾਂ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਪਰਿਵਾਰਕ ਮੈਂਬਰਾਂ, ਪਾਰਟੀ ਵਰਕਰਾਂ ਅਤੇ ਇਲਾਕੇ ਦੇ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਹਲਕੇ ਦੇ ਮੌਜੂਦਾ ਹਾਲਾਤ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਸੰਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਇਸ ਮੌਕੇ ਸਾਬਕਾ ਸਰਪੰਚ ਸਤਪਾਲ ਸਿੰਘ, ਡਾਇਰੈਕਟਰ ਅਵਤਾਰ ਸਿੰਘ ਮਹਿਲ, ਸਾਬਕਾ ਪ੍ਰਧਾਨ ਨਿਰਭੈ ਸਿੰਘ ਘੁਮਾਣ, ਕਰਮਜੀਤ ਸਿੰਘ ਮਹਿਲ, ਕਰਮਜੀਤ ਸ਼ਰਮਾ, ਜਥੇਦਾਰ ਗੁਰਦਿਆਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਨੌਜਵਾਨ, ਮਾਤਾਵਾਂ ਅਤੇ ਭੈਣਾਂ ਹਾਜ਼ਰ ਸਨ। ਹਾਜ਼ਰ ਲੋਕਾਂ ਨੇ ਬੀਬੀ ਵਨਿੰਦਰ ਕੌਰ ਲੂੰਬਾ ਨਾਲ ਮੁਲਾਕਾਤ ਦੌਰਾਨ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਬੀਬੀ ਵਨਿੰਦਰ ਕੌਰ ਲੂੰਬਾ ਨੇ ਕਿਹਾ ਕਿ ਉਹ ਹਮੇਸ਼ਾ ਹਲਕੇ ਦੇ ਲੋਕਾਂ ਨਾਲ ਜੁੜੇ ਹੋਏ ਹਨ ਅਤੇ ਲੋਕਾਂ ਦੇ ਦੁੱਖ-ਸੁੱਖ ਵਿਚ ਸ਼ਰੀਕ ਹੋਣਾ ਆਪਣਾ ਫਰਜ਼ ਸਮਝਦੇ ਹਨ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਅਤੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਉਹ ਲਗਾਤਾਰ ਯਤਨਸ਼ੀਲ ਰਹਿਣਗੇ। ਉਨ੍ਹਾਂ ਇਹ ਵੀ ਕਿਹਾ ਕਿ ਹਲਕੇ ਦੇ ਵਿਕਾਸ ਨਾਲ ਸੰਬੰਧਿਤ ਕੰਮ ਪਹਿਲ ਦੇ ਆਧਾਰ ’ਤੇ ਕਰਵਾਉਣ ਲਈ ਯਤਨ ਕੀਤੇ ਜਾਣਗੇ। ਇਸ ਮੁਲਾਕਾਤ ਦੌਰਾਨ ਮੌਜੂਦ ਲੋਕਾਂ ਨੇ ਆਪਸੀ ਵਿਚਾਰ ਸਾਂਝੇ ਕਰਦਿਆਂ ਸਮਾਜਿਕ ਅਤੇ ਇਲਾਕਾਈ ਮੁੱਦਿਆਂ ’ਤੇ ਚਰਚਾ ਕੀਤੀ।
ਪਿਛਲੀ ਖ਼ਬਰ ਸਰਕਾਰੀ ਕਾਲਜ ਲੜਕੀਆਂ ਵਿਖੇ ਤਿੰਨ ਰੋਜ਼ਾ ‘ਰੰਗਲਾ ਪੰਜਾਬ’ ਚਿੱਤਰਕਾਰੀ ਵਰਕਸ਼ਾਪ ਸਮਾਪਤ ਨਾਮਵਰ ਕਲਾਕਾਰਾਂ ਨੇ ਵਿਦਿਆਰਥਣ... ਅਗਲੀ ਖ਼ਬਰ ਸਿਵਲ ਪਸ਼ੂ ਹਸਪਤਾਲ ਫਤਿਹ ਮਾਜਰੀ ਵਿਖੇ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।